14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-07-2026

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ’ਤੇ 14 ਨੂੰ ਹਰੀਕੇ ਪੱਤਣ ਵਿਖੇ ਅਰਦਾਸ ਸਮਾਗਮ ’ਚ ਵਧ-ਚੜ੍ਹ ਕੇ ਪੁੱਜੋ : ਜਥੇਦਾਰ ਜਲਾਲ ਉਸਮਾ

ਅਜੀਤ ਡੈਸਕ 11-07-2026
ਬਾਬਾ ਬਕਾਲਾ ਸਾਹਿਬ, 10 ਜੁਲਾਈ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਸ਼੍ਰੋਮਣੀ ਅਕਾਲੀ ਦਲ ਹਲਕਾ ਬਾਬਾ ਬਕਾਲਾ ਸਾਹਿਬ ਦੀ ਇਕ ਅਹਿਮ ਮੀਟਿੰਗ ਹੋਈ, ਜਿਸਨੂੰ ਸੰਬੋਧਨ ਕਰਦਿਆਂ ਹਲਕਾ ਇੰਚਾਰਜ ਤੇ ਸਾਬਕਾ ਵਿਧਾਇਕ ਜਥੇ. ਬਲਜੀਤ ਸਿੰਘ ਜਲਾਲ ਉਸਮਾ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਹੈ ਕਿ ਪੰਜਾਬ ਅੰਦਰ ਜਿਨ੍ਹਾਂ ਬੇਕਸੂਰ ਨੌਜਵਾਨਾਂ ਦਾ ਉਸ ਸਮੇਂ ਦੀ ਸਰਕਾਰ ਵਲੋਂ ਪੁਲਿਸ ਰਾਹੀਂ ਕਤਲੇਆਮ ਕੀਤਾ ਗਿਆ ਅਤੇ ਜਿਨ੍ਹਾਂ ਬਾਰੇ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਨੇ ਜਾਣਕਾਰੀ ਉਜ਼ਾਗਰ ਕੀਤੀ, ਉਨ੍ਹਾਂ ਦੀ ਆਤਮਿਕ ਸ਼ਾਂਤੀ ਅਤੇ ਪੀੜ੍ਹਤ ਪਰਿਵਾਰਾਂ ਨੂੰ ਇਨਸਾਫ਼ ਦੀ ਅਰਦਾਸ ਲਈ 14 ਜੁਲਾਈ ਨੂੰ ਸਤਲੁਜ ਦਰਿਆ ਦੇ ਕੰਢੇ ਹਰੀਕੇ ਪੱਤਣ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ (ਅਰਦਾਸ ਸਮਾਗਮ) ਕਰਵਾਇਆ ਜਾਵੇਗਾ। ਇਸ ਮੌਕੇ ਸਰਪੰਚ ਗੁਰਜਿੰਦਰ ਸਿੰਘ ਸਠਿਆਲਾ ਹਲਕਾ ਇੰਚਾਰਜ ਯੂਥ ਅਕਾਲੀ ਦਲ ਬਾਬਾ ਬਕਾਲਾ ਸਾਹਿਬ, ਜ: ਹਰਦੇਵ ਸਿੰਘ ਨਾਗੋਕੇ, ਜ: ਪੂਰਨ ਸਿੰਘ ਖਿਲਚੀਆਂ, ਜ: ਨਿਰਮਲ ਸਿੰਘ ਬਿੱਲੂ ਧੂਲਕਾ, ਅਜਮਿੰਦਰ ਸਿੰਘ ਸਾਹਬਾ, ਸੁਖਬੀਰ ਸਿੰਘ ਸ਼ੇਰੋਂ, ਪਲਵਿੰਦਰ ਸਿੰਘ ਮੀਆਂਵਿੰਡ (ਸਾਰੇ ਸਰਕਲ ਪ੍ਰਧਾਨ), ਡਾ: ਕੁਲਵਿੰਦਰ ਸਿੰਘ ਬਾਣੀਆ, ਸਰਪੰਚ ਸੁਖਵਿੰਦਰ ਸਿੰਘ ਬੁਤਾਲਾ, ਕੌਂਸਲਰ ਕੁਲਵੰਤ ਸਿੰਘ ਰੰਧਾਵਾ, ਬਾਬਾ ਮੋਹਣ ਸਿੰਘ ਕੰਗ, ਕੌਂਸਲਰ ਹਰਪ੍ਰੀਤ ਸਿੰਘ ਹੈਪੀ ਕਜਾਰੀਆ ਟਾਇਲ, ਕ੍ਰਿਪਾਲ ਸਿੰਘ ਖਾਲਸਾ ਰਈਆ, ਪ੍ਰਤਾਪ ਸਿੰਘ ਸਾ: ਮੈਂਬਰ, ਗੁਰਵਿੰਦਰ ਸਿੰਘ ਕਾਲੇਕੇ, ਅਤੇ ਹੋਰ ਵਰਕਰ ਮੌਜੂਦ ਸਨ।
ਪਿਛਲੀ ਖ਼ਬਰ ਕਾਲੇ ਰੰਗ ਦੇ ਚੋਲ਼ੇ ਤੇ ਸੂਟ ਪਾ ਕੇ ਆਂਗਣਵਾੜੀ ਵਰਕਰਾਂ ਨੇ ਮਨਾਇਆ ਕਾਲਾ ਦਿਵਸ ਹੱਕੀ ਮੰਗਾਂ ਲਈ ਯੂਨੀਅਨ ਵਲੋਂ ਸਰਕਾਰ ਖ਼ਿ... ਅਗਲੀ ਖ਼ਬਰ ਬਲਵਿੰਦਰ ਸਿੰਘ ਸਰਕਾਰੀਆ ਦਬੁਰਜੀ ਨੂੰ ਮਜੀਠੀਆ ਤੇ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਸ਼ਰਧਾਂਜਲੀਆਂ ਭੇਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।