10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2026

ਸ਼੍ਰੋਮਣੀ ਅਕਾਲੀ ਦਲ ਹੀ ਪੰਜਾਬੀਆਂ ਦੀ ਮਾਂ ਪਾਰਟੀ-ਜਥੇਦਾਰ ਜਲਾਲ ਉਸਮਾ

ਅਜੀਤ ਡੈਸਕ 17-07-2026

ਬਾਬਾ ਬਕਾਲਾ ਸਾਹਿਬ, 16 ਜਲਾਈ (ਸ਼ੇਲਿੰਦਰਜੀਤ ਸਿੰਘ ਰਾਜਨ)-ਸ਼੍ਰੋਮਣੀ ਅਕਾਲੀ ਦਲ ਹੀ ਪੰਜਾਬੀਆਂ ਦੀ ਮਾਂ ਪਾਰਟੀ ਹੈ ਅਤੇ ਇਤਿਹਾਸ ਗਵਾਹ ਹੈ ਕਿ ਪੰਜਾਬ ਵਿਚ ਜਦੋਂ ਜਦੋਂ ਵੀ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣੀ ਹੈ, ਹਰੇਕ ਵਰਗ ਨੂੰ ਸਹੂਲਤਾਂ ਨਾਲ ਮਾਲਾ-ਮਾਲ ਕੀਤਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅੱਜ ਇੱਥੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਤੇ ਸਾ: ਵਿਧਾਇਕ ਜਥੇ. ਬਲਜੀਤ ਸਿੰਘ ਜਲਾਲ ਉਸਮਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਅੱਜ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਗਰ ਫਰੰਟ ‘ਤੇ ਫੇਲ੍ਹ ਹੋ ਚੁੱਕੀ ਹੈ ਅਤੇ ਲੋਕ ਪੰਜਾਬ ਵਿਚ ਉਸ ਵੇਲੇ ਦੇ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਵਲੋਂ ਲੋਕਾਂ ਨੂੰ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਨੂੰ ਯਾਦ ਕਰ ਰਹੇ ਹਨ ਅਤੇ 2027 ਦੀਆਂ ਚੋਣਾਂ ਵਿਚ ਸੁਖਬੀਰ ਸਿੰਘ ਬਾਦਲ ਨੂੰ ਮੁੱਖ ਮੰਤਰੀ ਬਣਿਆ ਦੇਖਣਾ ਚਾਹੁੰਦੇ ਹਨ । ਇਸ ਮੌਕੇ ਉਨ੍ਹਾਂ ਦੇ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਕਸ਼ਮੀਰ ਸਿੰਘ ਗਗੜੇਵਾਲ, ਪਲਵਿੰਦਰ ਸਿੰਘ ਮੀਆਂ ਵਿੰਡ ਸਰਕਲ ਪ੍ਰਧਾਨ, ਹੀਰਾ ਸਿੰਘ ਗਗੜੇਵਾਲ ਸਰਕਲ ਪ੍ਰਧਾਨ, ਗੁਰਪ੍ਰੀਤ ਸਿੰਘ ਗੋਪੀ, ਲੱਖੂਵਾਲ, ਸੁਖਜੀਤ ਸਿੰਘ ਸਰਕਲ ਪ੍ਰਧਾਨ, ਗੁਰਦੇਵ ਸਿੰਘ ਬਾਬਾ ਸਾਵਣ ਸਿੰਘ ਨਗਰ, ਪ੍ਰਤਾਪ ਸਿੰਘ, ਗੁਰਵਿੰਦਰ ਸਿੰਘ ਕਾਲੇਕੇ ਆਦਿ ਵੀ ਹਾਜ਼ਰ ਸਨ।

ਪਿਛਲੀ ਖ਼ਬਰ ਉੱਤਰਾਖੰਡ ਦੇ ਰਾਜਪਾਲ ਗੁਰਮੀਤ ਸਿੰਘ ਨਾਲ ਪਿੰਡ ਜਲਾਲ ਉਸਮਾ ਦੇ ਵਫ਼ਦ ਨੇ ਕੀਤੀ ਮੁਲਾਕਾਤ ਅਗਲੀ ਖ਼ਬਰ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।