10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2026

ਭਾਰਤ-ਅਮਰੀਕਾ ਐਫ਼ ਟੀ ਏ ਖ਼ਿਲਾਫ਼ ਭਾਰਤੀ ਕਿਸਾਨ ਯੂਨੀਅਨ ਏਕਤਾ ਸੰਘਰਸ਼ ਵਲੋਂ ਡਿਪਟੀ ਕਮਿਸ਼ਨਰਾਂ ਰਾਹੀਂ ਕੇਂਦਰ ਸਰਕਾਰ ਨੂੰ ਮੰਗ ਪੱਤਰ

ਅਜੀਤ ਡੈਸਕ 17-07-2026

ਰਾਮ ਤੀਰਥ, 16 ਜੁਲਾਈ (ਧਰਵਿੰਦਰ ਸਿੰਘ ਔਲਖ)-ਭਾਰਤੀ ਕਿਸਾਨ ਯੂਨੀਅਨ ਏਕਤਾ ਸੰਘਰਸ਼ (ਪੰਜਾਬ) ਵਲੋਂ ਸੂਬਾ ਪ੍ਰਧਾਨ ਸ. ਪਲਵਿੰਦਰ ਸਿੰਘ ਮਾਹਲ ਦੀ ਅਗਵਾਈ ਹੇਠ ਅੱਜ ਪੰਜਾਬ ਦੇ ਸਮੂਹ ਜ਼ਿਲ੍ਹਿਆਂ ਵਿਚ ਡਿਪਟੀ ਕਮਿਸ਼ਨਰਾਂ ਰਾਹੀਂ ਭਾਰਤ ਸਰਕਾਰ ਦੇ ਨਾਮ ਮੰਗ ਪੱਤਰ ਸੌਂਪ ਕੇ ਭਾਰਤ-ਅਮਰੀਕਾ ਮੁਕਤ ਵਪਾਰ ਸਮਝੌਤੇ ਦਾ ਸਖ਼ਤ ਵਿਰੋਧ ਕੀਤਾ ਗਿਆ। ਜਥੇਬੰਦੀ ਦੇ ਆਗੂਆਂ ਨੇ ਕਿਹਾ ਕਿ ਪ੍ਰਸਤਾਵਿਤ ਐੱਫ਼. ਡੀ. ਏ. ਦੇਸ਼ ਦੀ ਖੇਤੀ, ਕਿਸਾਨਾਂ, ਖੇਤ ਮਜ਼ਦੂਰਾਂ, ਦੁੱਧ ਉਤਪਾਦਕਾਂ, ਛੋਟੇ ਵਪਾਰੀਆਂ ਅਤੇ ਆਮ ਲੋਕਾਂ ਦੇ ਆਰਥਿਕ ਹਿੱਤਾਂ ਲਈ ਘਾਤਕ ਸਾਬਤ ਹੋਵੇਗਾ। ਸੂਬਾ ਪ੍ਰਧਾਨ ਸ. ਪਲਵਿੰਦਰ ਸਿੰਘ ਮਾਹਲ ਨੇ ਕਿਹਾ ਕਿ ਪੰਜਾਬ ਭਰ ਵਿਚ ਦਿੱਤੇ ਗਏ ਮੰਗ ਪੱਤਰ ਕੇਂਦਰ ਸਰਕਾਰ ਲਈ ਲੋਕਾਂ ਦੀ ਭਾਵਨਾ ਦਾ ਸਪੱਸ਼ਟ ਸੰਦੇਸ਼ ਹਨ। ਜੇਕਰ ਸਰਕਾਰ ਨੇ ਲੋਕਾਂ ਦੀ ਆਵਾਜ਼ ਨੂੰ ਨਜ਼ਰਅੰਦਾਜ਼ ਕਰਦਿਆਂ ਐਫ਼ ਟੀ ਏ ਲਾਗੂ ਕਰਨ ਦੀ ਕੋਸ਼ਿਸ਼ ਕੀਤੀ ਤਾਂ ਜਥੇਬੰਦੀ ਪੰਜਾਬ ਭਰ ਵਿੱਚ ਤਿੱਖਾ ਅਤੇ ਵਿਸ਼ਾਲ ਸੰਘਰਸ਼ ਵਿੱਢੇਗੀ, ਜਿਸ ਦੀ ਪੂਰੀ ਜ਼ਿੰਮੇਵਾਰੀ ਕੇਂਦਰ ਸਰਕਾਰ ਦੀ ਹੋਵੇਗੀ। ਇਸ ਮੌਕੇ ਸੂਬਾ ਆਗੂ ਮਲਕੀਤ ਸਿੰਘ ਵਡਾਲਾ, ਸਵਿੰਦਰ ਸਿੰਘ ਕਲੇਰ, ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਰਾਣਾ, ਜ਼ਿਲ੍ਹਾ ਜਨਰਲ ਸਕੱਤਰ ਜਗਤਾਰ ਸਿੰਘ ਝੰਜੋਟੀ, ਜ਼ਿਲ੍ਹਾ ਖ਼ਜ਼ਾਨਚੀ ਸਤਨਾਮ ਸਿੰਘ ਕੋਟਲਾ, ਜਸਵਿੰਦਰ ਸਿੰਘ ਚਾਹੜਪੁਰ, ਨਿਰਮਲ ਸਿੰਘ ਕਲੇਰ, ਅਵਤਾਰ ਸਿੰਘ ਕਲੇਰ, ਬਿੱਟਾ ਮਾਹਲ, ਰੇਸ਼ਮ ਸਿੰਘ ਕੋਹਾਲੀ, ਡਾ. ਅਰਜਿੰਦਰ ਸਿੰਘ ਕੋਹਾਲੀ, ਡਾ. ਗੁਰਪ੍ਰਤਾਪ ਸਿੰਘ ਕੱਕੜ, ਪ੍ਰਗਟ ਸਿੰਘ ਬੋਪਾਰਾਏ, ਸਾਹਿਬ ਸਿੰਘ ਚੈਨਪੁਰ, ਬਿਕਰਮਜੀਤ ਸਿੰਘ ਮਜੀਠਾ, ਜਸਪਾਲ ਸਿੰਘ ਝੰਜੋਟੀ, ਅਮਰਜੀਤ ਸਿੰਘ ਕੋਟਲਾ, ਬਲਬੀਰ ਸਿੰਘ ਬੋਪਾਰਾਏ, ਜਰਨੈਲ ਸਿੰਘ ਛਿਡਣ, ਕਰਨਬੀਰ ਸਿੰਘ ਚੋਗਾਵਾ, ਕਿਰਪਾਲ ਸਿੰਘ ਚੱਕ ਕਮਾਲ ਖਾਂ, ਉੱਕਰ ਸਿੰਘ ਚੱਕ ਮਸੀਰ ਖਾਂ ਸਮੇਤ ਵੱਡੀ ਗਿਣਤੀ ਵਿੱਚ ਕਿਸਾਨ ਆਗੂ ਅਤੇ ਵਰਕਰ ਹਾਜ਼ਰ ਸਨ ।

ਪਿਛਲੀ ਖ਼ਬਰ ਭਾਰਤ ਸਿੱਖਿਆ ਰਤਨ ਐਵਾਰਡ ਨਾਲ ਸਨਮਾਨਿਤ ਹੋਏ ਡਾ. ਅਮਰਪ੍ਰੀਤ ਕੌਰ ਅਗਲੀ ਖ਼ਬਰ 20 ਸਤੰਬਰ ਦੀ ਜਲੰਧਰ ਕਿਸਾਨ ਕਾਨਫ਼ਰੰਸ ਦੀ ਤਿਆਰੀ ਲਈ ਜਮੂਹਰੀ ਕਿਸਾਨ ਸਭਾ ਦੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।