10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2026

ਭਾਰਤ ਸਿੱਖਿਆ ਰਤਨ ਐਵਾਰਡ ਨਾਲ ਸਨਮਾਨਿਤ ਹੋਏ ਡਾ. ਅਮਰਪ੍ਰੀਤ ਕੌਰ

ਅਜੀਤ ਡੈਸਕ 17-07-2026

ਜੰਡਿਆਲਾ ਗੁਰੂ, 16 ਜੁਲਾਈ (ਅੰਮ੍ਰਿਤਪਾਲ ਸਿੰਘ)-ਸੇਂਟ ਸੋਲਜ਼ਰ ਇਲੀਟ ਕਾਨਵੈਂਟ ਸਕੂਲ, ਜੰਡਿਆਲਾ ਗੁਰੂ ਦੀ ਡਾਇਰੈਕਟਰ-ਪ੍ਰਿੰਸੀਪਲ ਡਾ. ਅਮਰਪ੍ਰੀਤ ਕੌਰ ਨੂੰ ਸਿੱਖਿਆ ਦੇ ਖੇਤਰ ਵਿਚ ਸ਼ਾਨਦਾਰ ਸੇਵਾਵਾਂ, ਯੋਗ ਅਗਵਾਈ ਅਤੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਕੀਤੇ ਵਿਸ਼ੇਸ਼ ਯੋਗਦਾਨ ਦੇ ਮੱਦੇਨਜ਼ਰ ਲਾਇਨਜ਼ ਓਲੰਪੀਆਰਡ ਫਾਊਂਡੇਸ਼ਨ, ਨਵੀਂ ਦਿੱਲੀ ਵਲੋਂ ਵੱਕਾਰੀ ‘ਭਾਰਤ ਸਿੱਖਿਆ ਰਤਨ ਐਵਾਰਡ’ ਨਾਲ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਕੂਲ ਦੇ ਮੈਨੇਜਰ-ਡਾਇਰੈਕਟਰ ਡਾ. ਮੰਗਲ ਸਿੰਘ ਕਿਸ਼ਨਪੁਰੀ ਨੇ ਡਾ. ਅਮਰਪ੍ਰੀਤ ਕੌਰ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਨੇ ਆਪਣੇ ਅਣਥੱਕ ਯਤਨਾਂ, ਸਮਰਪਣ ਅਤੇ ਦੂਰਅੰਦੇਸ਼ੀ ਸੋਚ ਨਾਲ ਸਕੂਲ ਨੂੰ ਨਵੀਆਂ ਉਚਾਈਆਂ ਤੱਕ ਪਹੁੰਚਾਇਆ ਹੈ। ਉਨ੍ਹਾਂ ਕਿਹਾ ਕਿ ਆਧੁਨਿਕ ਸਿੱਖਿਆ ਪੱਧਤੀਆਂ ਨੂੰ ਅਪਣਾਉਂਦਿਆਂ ਵਿਦਿਆਰਥੀਆਂ ਨੂੰ ਸਮੇਂ ਦੇ ਹਾਣੀ ਬਣਾਉਣ ਲਈ ਡਾ. ਅਮਰਪ੍ਰੀਤ ਕੌਰ ਦਾ ਯੋਗਦਾਨ ਸ਼ਲਾਘਾਯੋਗ ਹੈ। ਐਵਾਰਡ ਮਿਲਣ ਦੀ ਖੁਸ਼ੀ ਵਿਚ ਸਕੂਲ ਦੇ ਸਮੂਹ ਸਟਾਫ ਅਤੇ ਵਿਦਿਆਰਥੀਆਂ ਨੇ ਡਾ. ਅਮਰਪ੍ਰੀਤ ਕੌਰ ਨੂੰ ਵਧਾਈ ਦਿੱਤੀ ਅਤੇ ਇਸ ਮਾਣਮੱਤੀ ਪ੍ਰਾਪਤੀ ਦਾ ਜਸ਼ਨ ਮਨਾਇਆ। ਸੇਂਟ ਸੋਲਜ਼ਰ ਪਰਿਵਾਰ ਨੇ ਉਨ੍ਹਾਂ ਦੀਆਂ ਭਵਿੱਖ ਵਿਚ ਹੋਰ ਵੱਡੀਆਂ ਪ੍ਰਾਪਤੀਆਂ ਲਈ ਸ਼ੁਭਕਾਮਨਾਵਾਂ ਵੀ ਦਿੱਤੀਆਂ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਸ੍ਰੀ ਸੰਦੀਪ ਸ਼ਰਮਾ, ਵਾਈਸ ਪ੍ਰਿੰਸੀਪਲ ਸ੍ਰੀਮਤੀ ਸ਼ਿਲਪਾ ਸ਼ਰਮਾ, ਕੋਆਰਡੀਨੇਟਰ ਨਿਲਾਕਸ਼ੀ ਗੁਪਤਾ, ਸਮੂਹ ਅਧਿਆਪਕ ਅਤੇ ਵਿਦਿਆਰਥੀ ਹਾਜ਼ਰ ਸਨ।

ਪਿਛਲੀ ਖ਼ਬਰ ਜ਼ੀਰਾ ਦੇ ਮੇਨ ਬਾਜ਼ਾਰ ’ਚ ਕੱਪੜਾ ਵਪਾਰੀ ਦੀ ਦੁਕਾਨ ’ਤੇ ਬਦਮਾਸ਼ਾਂ ਨੇ ਸਿਖ਼ਰ ਦੁਪਹਿਰੇ ਚਲਾਈ ਗੋਲੀ, ਸ਼ਹਿਰ ’ਚ ਸਹਿਮ ਦਾ... ਅਗਲੀ ਖ਼ਬਰ ਭਾਰਤ-ਅਮਰੀਕਾ ਐਫ਼ ਟੀ ਏ ਖ਼ਿਲਾਫ਼ ਭਾਰਤੀ ਕਿਸਾਨ ਯੂਨੀਅਨ ਏਕਤਾ ਸੰਘਰਸ਼ ਵਲੋਂ ਡਿਪਟੀ ਕਮਿਸ਼ਨਰਾਂ ਰਾਹੀਂ ਕੇਂਦਰ ਸਰਕਾਰ ਨੂੰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।