10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2026

ਮਾਨ ਸਰਕਾਰ ਨੇ ਸਾਢੇ ਚਾਰ ਸਾਲਾਂ ’ਚ 68,268 ਨੌਜਵਾਨਾਂ ਨੂੰ ਦਿੱਤੀਆਂ ਨੌਕਰੀਆਂ-ਕੈਬਨਟ ਮੰਤਰੀ ਈ.ਟੀ.ਓ.

ਅਜੀਤ ਡੈਸਕ 17-07-2026

ਜੰਡਿਆਲਾ ਗੁਰੂ, 16 ਜੁਲਾਈ (ਅੰਮ੍ਰਿਤਪਾਲ ਸਿੰਘ, ਪ੍ਰਮਿੰਦਰ ਸਿੰਘ ਜੋਸਨ)-ਪੰਜਾਬ ਦੇ ਲੋਕ ਨਿਰਮਾਣ ਮੰਤਰੀ ਅਤੇ ਜੰਡਿਆਲਾ ਗੁਰੂ ਤੋਂ ਵਿਧਾਇਕ ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਸੂਬੇ ਦੇ 68,268 ਨੌਜਵਾਨਾਂ ਨੂੰ ਪੂਰੀ ਤਰ੍ਹਾਂ ਮੈਰਿਟ ਅਤੇ ਯੋਗਤਾ ਦੇ ਆਧਾਰ ‘ਤੇ ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਹਨ । ਉਨ੍ਹਾਂ ਦਾਅਵਾ ਕੀਤਾ ਕਿ ਸਰਕਾਰ ਵਲੋਂ ਕੀਤੀ ਗਈ ਇਕ ਵੀ ਭਰਤੀ ਨੂੰ ਅਦਾਲਤ ਵਿਚ ਚੁਣੌਤੀ ਨਹੀਂ ਦਿੱਤੀ ਗਈ, ਜੋ ਭਰਤੀ ਪ੍ਰਕਿਰਿਆ ਦੀ ਪਾਰਦਰਸ਼ਤਾ ਦਾ ਸਬੂਤ ਹੈ। ਪਿੰਡ ਮੱਲੀਆਂ, ਤਾਰਾਗੜ੍ਹ, ਚੌਹਾਨ, ਟਾਂਗਰਾ, ਧਾਰੜ ਅਤੇ ਮਾਲੋਵਾਲ ਵਿਖੇ ਕਰਵਾਏ ਲੋਕ ਮਿਲਣੀ ਪ੍ਰੋਗਰਾਮਾਂ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੌਜਵਾਨਾਂ ਨੂੰ ਰੁਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਲਈ ਵਚਨਬੱਧ ਹੈ, ਤਾਂ ਜੋ ਉਹ ਨਸ਼ਿਆਂ ਤੋਂ ਦੂਰ ਰਹਿ ਕੇ ਆਪਣਾ ਭਵਿੱਖ ਸੁਰੱਖਿਅਤ ਅਤੇ ਸਵੈ-ਨਿਰਭਰ ਬਣਾ ਸਕਣ। ਉਨ੍ਹਾਂ ਕਿਹਾ ਕਿ ਸਰਕਾਰ ਦੀ ਨੀਤੀ ਨੌਜਵਾਨਾਂ ਨੂੰ ਸਿੱਖਿਆ, ਰੁਜ਼ਗਾਰ ਅਤੇ ਖੇਡਾਂ ਨਾਲ ਜੋੜ ਕੇ ਪੰਜਾਬ ਨੂੰ ਤਰੱਕੀ ਦੇ ਰਾਹ ‘ਤੇ ਅੱਗੇ ਲਿਜਾਣ ਦੀ ਹੈ। ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਪਿੰਡਾਂ ਵਿਚ ਖੇਡ ਸਟੇਡੀਅਮਾਂ ਅਤੇ ਖੇਡ ਮੈਦਾਨਾਂ ਦੀ ਉਸਾਰੀ ਕਰਵਾਈ ਜਾ ਰਹੀ ਹੈ, ਤਾਂ ਜੋ ਨੌਜਵਾਨਾਂ ਵਿਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਤ ਕੀਤਾ ਜਾ ਸਕੇ। ਉਨ੍ਹਾਂ ਲੋਕਾਂ ਨੂੰ ਸਰਕਾਰ ਦੀਆਂ ਵੱਖ-ਵੱਖ ਲੋਕ ਭਲਾਈ ਯੋਜਨਾਵਾਂ ਅਤੇ ਵਿਕਾਸਮੁਖੀ ਪਹਿਲਕਦਮੀਆਂ ਬਾਰੇ ਵੀ ਵਿਸਥਾਰ ਨਾਲ ਜਾਣੂ ਕਰਵਾਇਆ ਅਤੇ ਇਨ੍ਹਾਂ ਯੋਜਨਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕੀਤੀ।

ਪਿਛਲੀ ਖ਼ਬਰ ਪ੍ਰੀਤ ਨਗਰ ’ਚ ਨਾਟਕ ‘ਕਦੇ ਦਾਦੇ ਦੀਆਂ ਕਦੇ ਪੋਤੇ ਦੀਆਂ’ ਦਾ ਮੰਚਨ ਅਗਲੀ ਖ਼ਬਰ ਸੜਕ ਹਾਦਸੇ ’ਚ ਸਕੂਟਰੀ ਸਵਾਰ ਨੌਜਵਾਨ ਦੀ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।