10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2026

‘ਲੋਕ ਮਿਲਣੀ’ ਤਹਿਤ ਹਲਕਾ ਇੰਚਾਰਜ ਵਲੋਂ ਕੋਟਲੀ ਸੱਕਾ ਦੇ ‘ਆਪ’ ਵਰਕਰਾਂ ਨਾਲ ਮੁਲਾਕਾਤ

ਅਜੀਤ ਡੈਸਕ 19-07-2026
ਓਠੀਆ, 18 ਜੁਲਾਈ (ਗੁਰਵਿੰਦਰ ਸਿੰਘ ਛੀਨਾ)-ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਪੰਜਾਬ ਦੇ ਪਿੰਡਾਂ ਨੂੰ ਹਰਾ ਭਰਾ ਕਰਨ ਅਤੇ 2027 ਦੀਆਂ ਚੋਣਾਂ ਸਬੰਧੀ ਪਿੰਡ ਪਿੰਡ ਜਾ ਕੇ ਆਮ ਵਰਕਰਾਂ ਨਾਲ ‘ਲੋਕ ਮਿਲਣੀ’ ਪ੍ਰੋਗਰਾਮ ਤਹਿਤ ਮੁਲਾਕਾਤ ਕੀਤੀ ਜਾ ਰਹੀ ਹੈ ਜਿਸ ਦੇ ਤਹਿਤ ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਹਲਕਾ ਇੰਚਾਰਜ ਮੈਡਮ ਸੋਨੀਆ ਮਾਨ ਵਲੋਂ ਅੱਜ ਹਲਕੇ ਦੇ ਪਿੰਡ ਕੋਟਲੀ ਸੱਕਾ ਵਿਖੇ ਪਹੁੰਚ ਕੇ ਆਪ ਦੇ ਵਰਕਰਾਂ ਨਾਲ ਮੁਲਾਕਾਤ ਕੀਤੀ ਅਤੇ ਪਿੰਡ ਵਿਚ ਕੀਤੇ ਗਏ ਕੰਮਾਂ ਦੀ ਸਮੀਖਿਆ ਕੀਤੀ ਅਤੇ ਰਹਿੰਦੇ ਕੰਮ ਨੂੰ ਜਲਦੀ ਪੂਰਾ ਕਰਨ ਲਈ ਪਿੰਡ ਵਾਸੀਆਂ ਨੂੰ ਕਿਸੇ ਕਿਸਮ ਦੀ ਗਰਾਂਟ ਦੀ ਥੋੜ ਨਾ ਆਉਣ ਦਾ ਵਾਅਦਾ ਕੀਤਾ । ਉਨ੍ਹਾਂ ‘ਅਜੀਤ’ ਨਾਲ ਗੱਲਬਾਤ ਕਰਦਿਆਂ ਕਿਹਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਚੋਣਾਂ ਵੇਲੇ ਜੋ ਪੰਜਾਬ ਵਾਸੀਆਂ ਨੂੰ ਗਰੰਟੀਆਂ ਦਿੱਤੀਆਂ ਹਨ ਉਨ੍ਹਾਂ ਨੂੰ ਪੂਰਾ ਕਰਕੇ ਵਿਖਾਇਆ। ਉਨ੍ਹਾਂ ਵਿਰੋਧੀ ਪਾਰਟੀਆਂ ‘ਤੇ ਤੰਜ ਕੱਸਦਿਆਂ ਕਿਹਾ ਪਿਛਲੇ 70 ਸਾਲ ਰਾਜ ਕਰਦੀਆਂ ਸਰਕਾਰਾਂ ਨੇ ਪੰਜਾਬ ਨੂੰ ਲੁੱਟਿਆ ਅਤੇ ਕੁੱਟਿਆ ਪੰਜਾਬ ਨੂੰ ਆਮ ਆਦਮੀ ਪਾਰਟੀ ਹਰਾ ਭਰਾ ਕਰਨ ਦੀ ਕੋਈ ਕਸਰ ਨਹੀਂ ਛੱਡ ਰਹੀ। ਇਸ ਮੌਕੇ ਇਕਬਾਲਜੀਤ ਸਿੰਘ ਸੰਧੂ, ਬਲਵਿੰਦਰ ਸਿੰਘ ਸੰਧੂ, ਸੱਚਦੇਵ ਸਿੰਘ ਸੰਧੂ, ਪ੍ਰਗਟ ਸਿੰਘ, ਸਰਪੰਚ ਰਸਾਲ ਸਿੰਘ, ਗੁਰਵੇਲ ਸਿੰਘ, ਗੁਰਦਿੱਤ ਸਿੰਘ, ਰਸਾਲ ਸਿੰਘ ਸੰਧੂ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਈ.ਟੀ.ਓ. ਨੇ ਵੱਖ-ਵੱਖ ਵੈੱਲਫੇਅਰ ਬੋਰਡਾਂ ਦੇ ਨਵ-ਨਿਯੁਕਤ ਚੇਅਰਮੈਨਾਂ ਨੂੰ ਕੀਤਾ ਸਨਮਾਨਿਤ ਅਗਲੀ ਖ਼ਬਰ ‘ਆਪ’ ਵਲੋਂ ਬੂਟਾ ਰਾਮ ਵਿਮੁਕਤ ਜਾਤੀਆਂ ਬੋਰਡ ਪੰਜਾਬ ਦੇ ਹਲਕਾ ਮਜੀਠਾ ਦੇ ਚੇਅਰਮੈਨ ਨਿਯੁਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।