ਬਾਬਾ ਬਕਾਲਾ ਸਾਹਿਬ, 18 ਜੁਲਾਈ (ਸ਼ੇਲਿੰਦਰਜੀਤ ਸਿੰਘ ਰਾਜਨ) -ਹਲਕਾ ਬਾਬਾ ਬਕਾਲਾ ਸਾਹਿਬ ਤੋਂ ਸਾਬਕਾ ਵਿਧਾਇਕ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਜਥੇਦਾਰ ਬਲਜੀਤ ਸਿੰਘ ਜਲਾਲ ਉਸਮਾ ਨੇ ਕਿਹਾ ਕਿ ਮਨਰੇਗਾ ਮੁਲਾਜ਼ਮਾਂ ਵਲੋਂ ਆਪਣੀਆਂ ਜਾਇਜ਼ ਮੰਗਾਂ ਨੂੰ ਲੈ ਕੇ ਸ਼ਾਂਤੀਪੂਰਵਕ ਸੰਘਰਸ਼ ਕਰ ਰਹੇ ਮਨਰੇਗਾ ਮੁਲਾਜ਼ਮਾਂ ’ਤੇ ਪੰਜਾਬ ਸਰਕਾਰ ਵਲੋਂ ਲਾਠੀਚਾਰਜ਼ ਕਰਨਾ ਅਤੇ ਅੱਥਰੂ ਗੈਸ ਦੇ ਗੋਲੇ ਛੱਡਣਾ ਮਨੱਖੀ ਅਧਿਕਾਰਾਂ ਦੀ ਘੋਰ ਉਲੰਘਣਾ ਹੈ। ਉਨ੍ਹਾਂ ਨੇ ਕਿਹਾ ਕਿ ਲੋਕਤੰਤਰ ਵਿੱਚ ਹਰ ਨਾਗਰਿਕ ਨੂੰ ਸ਼ਾਂਤੀਪੂਰਵਕ ਆਪਣੀ ਆਵਾਜ਼ ਉਠਾਉਣ ਦਾ ਹੱਕ ਹੈ ਅਤੇ ਸਰਕਾਰ ਵਲੋਂ ਬਲ ਦਾ ਪ੍ਰਯੋਗ ਕਰਨਾ ਬਹੁਤ ਹੀ ਨਿੰਦਣਯੋਗ ਹੈ ਅਤੇ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਨੇ ਉਹਨਾਂ ਮੁਲਾਜਮਾਂ ਤੇ ਤਸ਼ੱਦਦ ਕਰਕੇ ਮਨੁਖੀ ਅਧਿਕਾਰਾਂ ਦੀ ਉਲੰਘਣਾ ਕੀਤੀ ਹੈ । ਜਥੇਦਾਰ ਜਲਾਲ ਉਸਮਾ ਨੇ ਮੰਗ ਕੀਤੀ ਕਿ ਮਨਰੇਗਾ ਮੁਲਾਜ਼ਮਾਂ ਦੀਆਂ ਅੱਠ ਮਹੀਨਿਆਂ ਤੋਂ ਬਕਾਇਆ ਤਨਖਾਹਾਂ ਤੁਰੰਤ ਜਾਰੀ ਕੀਤੀਆਂ ਜਾਣ । ਇਸ ਮੌਕੇ ਉਨ੍ਹਾਂ ਦੇ ਨਾਲ ਪ੍ਰਿੰਸੀਪਲ ਦਿਲਬਾਗ ਸਿੰਘ ਮਾਨ, ਹੰਸਰਾਜ ਸਿੰਘ ਸਾਬਕਾ ਸਰਪੰਚ ਧਿਆਨਪੁਰ, ਸਰਪੰਚ ਗੁਰਜਿੰਦਰ ਸਿੰਘ ਸਠਿਆਲਾ ਹਲਕਾ ਇੰਚਾਰਜ ਯੂਥ ਵਿੰਗ, ਜ: ਹਰਦੇਵ ਸਿੰਘ ਨਾਗੋਕੇ, ਜ: ਪੂਰਨ ਸਿੰਘ ਖਿਲਚੀਆਂ, ਨਿਰਮਲ ਸਿੰਘ ਬਿੱਲੂ ਧੂਲਕਾ, ਅਜਮਿੰਦਰ ਸਿੰਘ ਸਾਹਬਾ ਭੋਰਛੀ, ਪਲਵਿੰਦਰ ਸਿੰਘ ਮੀਆਂਵਿੰਡ, ਸੁਖਬੀਰ ਸਿੰਘ ਸੇਰੋਂ (ਸਾਰੇ ਸਰਕਲ ਪ੍ਰਧਾਨ), ਸਰਪੰਚ ਸੁਖਵਿੰਦਰ ਸਿੰਘ ਬੁਤਾਲਾ, ਜਸਵਿੰਦਰ ਸਿੰਘ ਖਾਲਸਾ ਖਿਲਚੀਆਂ, ਡਾ: ਕੁਲਵਿੰਦਰ ਸਿੰਘ ਬਾਣੀਆਂ, ਪ੍ਰਤਾਪ ਸਿੰਘ, ਗੁਰਦੇਵ ਸਿੰਘ ਬਾਬਾ ਸਾਵਣ ਸਿੰਘ ਨਗਰ, ਪ੍ਰਧਾਨ ਦਿਆਲ ਸਿੰਘ ਖਿਲਚੀਆਂ, ਗੁਰਮੁੱਖ ਸਿੰਘ ਦਨਿਆਲ, ਲੱਖਾ ਸਿੰਘ ਪੱਡੇ ਅਤੇ ਹੋਰ ਹਾਜ਼ਰ ਸਨ।