09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2026

ਹੋਣਹਾਰ ਵਿਦਿਆਰਥੀਆਂ ਦੀ ਪਹਿਲੀ ਚੋਣ ਬਣਿਆ ਖ਼ਾਲਸਾ ਕਾਲਜ ਮਹਿਤਾ

ਅਜੀਤ ਡੈਸਕ 21-07-2026

ਚੌਂਕ ਮਹਿਤਾ, 20 ਜੁਲਾਈ (ਧਰਮਿੰਦਰ ਸਿੰਘ ਭੰਮਰਾ)- ਦਮਦਮੀ ਟਕਸਾਲ ਦੇ ਮੌਜੂਦਾ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਭਿੰਡਰਾਂ ਵਾਲਿਆਂ ਦੀ ਰਹਿਨੁਮਾਈ ਹੇਠ ਚੱਲ ਰਹੇ ਵਿਦਿਅਕ ਅਦਾਰੇ ਸੰਤ ਗਿਆਨੀ ਗੁਰਬਚਨ ਸਿੰਘ ਖਾਲਸਾ ਕਾਲਜ ਮਹਿਤਾ ਵਿਖੇ ਵਿੱਦਿਅਕ ਸੈਸ਼ਨ 2026-27 ਲਈ ਦਾਖਲਿਆਂ ਦਾ ਰੁਝਾਨ ਬੇਹੱਦ ਉਤਸ਼ਾਹਜਨਕ ਅਤੇ ਸ਼ਲਾਘਾਯੋਗ ਦੇਖਣ ਨੂੰ ਮਿਲ ਰਿਹਾ ਹੈ । ਵਿਦਿਆਰਥੀਆਂ ਅਤੇ ਮਾਪਿਆਂ ਵਲੋਂ ਕਾਲਜ ਪ੍ਰਤੀ ਦਿਖਾਏ ਜਾ ਰਹੇ ਭਰੋਸੇ ਕਾਰਨ ਬੀ.ਏ., ਬੀ.ਐੱਸ.ਸੀ., ਬੀ.ਕਾਮ. , ਬੀ.ਸੀ.ਏ. ਅਤੇ ਐੱਮ.ਏ. ਇਤਿਹਾਸ ਵਰਗੇ ਪ੍ਰਸਿੱਧ ਕੋਰਸਾਂ ਦੀਆਂ ਸੀਟਾਂ ਤੇਜ਼ੀ ਨਾਲ ਭਰ ਰਹੀਆਂ ਹਨ ਅਤੇ ਕਈ ਕੋਰਸਾਂ ਵਿਚ ਸੀਟਾਂ ਲਗਭਗ ਫੁੱਲ ਹੋਣ ਦੀ ਸਥਿਤੀ ਵਿਚ ਹਨ । ਇਹ ਸੰਸਥਾ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਭਿੰਡਰਾਂਵਾਲਿਆਂ ਦੀ ਪ੍ਰੇਰਣਾ ਅਤੇ ਦੂਰਅੰਦੇਸ਼ੀ ਸੋਚ ਦਾ ਨਤੀਜਾ ਹੈ । ਉਨ੍ਹਾਂ ਦਾ ਉਦੇਸ਼ ਪੇਂਡੂ ਅਤੇ ਆਲੇ-ਦੁਆਲੇ ਦੇ ਖੇਤਰਾਂ ਦੇ ਨੌਜਵਾਨਾਂ ਨੂੰ ਉੱਚ-ਪੱਧਰੀ ਸਿੱਖਿਆ, ਚੰਗੇ ਸੰਸਕਾਰ ਅਤੇ ਉੱਜਵਲ ਭਵਿੱਖ ਲਈ ਮੌਕੇ ਪ੍ਰਦਾਨ ਕਰਨਾ ਸੀ। ਅੱਜ ਕਾਲਜ ਉਸੇ ਮਿਸ਼ਨ ਨੂੰ ਪੂਰੀ ਨਿਸ਼ਠਾ ਨਾਲ ਅੱਗੇ ਵਧਾ ਰਿਹਾ ਹੈ ਅਤੇ ਸਿੱਖਿਆ ਦੇ ਖੇਤਰ ਵਿਚ ਇਕ ਮਿਸਾਲ ਬਣ ਚੁੱਕਾ ਹੈ। ਇਸ ਤੋਂ ਇਲਾਵਾ, ਕਾਲਜ ਨੂੰ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਪ੍ਰਾਪਤ ਉੱਚ ਅਕਾਦਮਿਕ ਮਾਨਤਾ ਅਤੇ ਭਰੋਸਾ ਵੀ ਇਸ ਦੀ ਸਿੱਖਿਆ ਦੀ ਗੁਣਵੱਤਾ ਨੂੰ ਹੋਰ ਮਜ਼ਬੂਤ ਕਰਦਾ ਹੈ। ਯੂਨੀਵਰਸਿਟੀ ਵਲੋਂ ਨਿਰਧਾਰਤ ਮਿਆਰਾਂ ਅਨੁਸਾਰ ਕਾਲਜ ਲਗਾਤਾਰ ਬਿਹਤਰੀਨ ਪ੍ਰਦਰਸ਼ਨ ਕਰ ਰਿਹਾ ਹੈ, ਜਿਸ ਕਾਰਨ ਵਿਦਿਆਰਥੀਆਂ ਅਤੇ ਮਾਪਿਆਂ ਦਾ ਵਿਸ਼ਵਾਸ ਦਿਨੋ-ਦਿਨ ਵਧ ਰਿਹਾ ਹੈ । ਕਾਲਜ ਪ੍ਰਿੰਸੀਪਲ ਅਤੇ ਸਮੂਹ ਅਧਿਆਪਕਾਂ ਦੀ ਮਿਹਨਤ ਸਦਕਾ ਖਾਲਸਾ ਕਾਲਜ ਮਹਿਤਾ ਇਲਾਕੇ ਦੇ ਪ੍ਰਮੁੱਖ ਉੱਚ ਸਿੱਖਿਆ ਸੰਸਥਾਨ ਵਜੋਂ ਆਪਣੀ ਵੱਖਰੀ ਪਛਾਣ ਬਣਾ ਰਿਹਾ ਹੈ। ਵਿਦਿਆਰਥੀਆਂ ਅਤੇ ਮਾਪਿਆਂ ਨੇ ਕਾਲਜ ਦੀਆਂ ਸ਼ਾਨਦਾਰ ਅਕਾਦਮਿਕ ਪ੍ਰਾਪਤੀਆਂ ਅਤੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਕੀਤੇ ਜਾ ਰਹੇ ਯਤਨਾਂ ਦੀ ਭਰਪੂਰ ਪ੍ਰਸ਼ੰਸਾ ਕੀਤੀ ਹੈ। ਪ੍ਰਿੰਸੀ: ਗੁਰਦੀਪ ਸਿੰਘ ਜਲਾਲ ਉਸਮਾ ਨੇ ਕਿਹਾ ਹੈ ਕਿ ਸਿੱਖਿਆ ਸਿਰਫ ਕਿਤਾਬੀ ਗਿਆਨ ਤੱਕ ਸੀਮਤ ਨਹੀਂ, ਸਗੋਂ ਚੰਗੇ ਚਰਿੱਤਰ, ਅਨੁਸ਼ਾਸਨ, ਸਮਾਜਿਕ ਜ਼ਿੰਮੇਵਾਰੀ ਅਤੇ ਰਾਸ਼ਟਰ ਪ੍ਰਤੀ ਸਮਰਪਣ ਦੀ ਭਾਵਨਾ ਵੀ ਪੈਦਾ ਕਰਦੀ ਹੈ। ਖਾਲਸਾ ਕਾਲਜ ਮਹਿਤਾ ਹਮੇਸ਼ਾਂ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਵਚਨ ਵੱਧ ਰਿਹਾ ਹੈ।

ਪਿਛਲੀ ਖ਼ਬਰ ਚੋਰਾਂ ਨੇ ਰਾਤੋ-ਰਾਤ ਉਡਾਏ ਏ. ਸੀ. ਦੇ ਕੰਪਰੈਸ਼ਰ, ਦੁਕਾਨਦਾਰ ਹੋਏ ਪ੍ਰੇਸ਼ਾਨ ਅਗਲੀ ਖ਼ਬਰ ਈਸਾਪੁਰ ਵਿਖੇ ਕਬੱਡੀ ਟੀਮਾਂ ਦੇ ਹੋਏ ਫਸਵੇਂ ਮੁਕਾਬਲੇ, ਪ੍ਰਬੰਧਕ ਕਮੇਟੀ ਵਲੋਂ ਜੇਤੂ ਨੂੰ ਨਕਦ ਇਨਾਮ ਦਿੱਤੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।