26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2026

ਅੱਡਾ ਬਾਉਲੀ ਨੇੜੇ ਰਾਗੀ ਤੋਂ ਮੋਬਾਈਲ ਤੇ ਨਕਦੀ ਵਾਲਾ ਪਰਸ ਖੋਹਿਆ

ਅਜੀਤ ਡੈਸਕ 22-07-2026

ਰਾਮ ਤੀਰਥ, 21 ਜੁਲਾਈ (ਧਰਵਿੰਦਰ ਸਿੰਘ ਔਲਖ)- ਆਪਣੇ ਘਰ ਛੇਹਰਟਾ ਤੋਂ ਗੁਰਦੁਆਰਾ ਬਾਬਾ ਜਾਗੋ ਸ਼ਹੀਦ, ਪਿੰਡ ਕੋਹਾਲੀ ਵਿਖੇ ਕੀਰਤਨ ਕਰਨ ਜਾ ਰਹੇ ਇਕ ਰਾਗੀ ਨਾਲ ਅੱਜ ਸਵੇਰੇ ਲੁੱਟ-ਖੋਹ ਦੀ ਵਾਰਦਾਤ ਵਾਪਰ ਗਈ । ਪ੍ਰਾਪਤ ਜਾਣਕਾਰੀ ਅਨੁਸਾਰ ਸਵੇਰੇ ਕਰੀਬ 3: 45 ਵਜੇ ਅੱਡਾ ਬਾਉਲੀ ਨੇੜੇ ਸਥਿਤ ਲੁੱਕ ਪਲਾਂਟ ਕੋਲ ਤਿੰਨ ਅਣਪਛਾਤੇ ਲੁਟੇਰਿਆਂ ਨੇ ਰਾਗੀ ਭਾਈ ਸੁਖਵਿੰਦਰ ਸਿੰਘ ਦਾ ਰਾਹ ਰੋਕ ਕੇ ਉਸ ਕੋਲੋਂ ਮੋਬਾਈਲ ਫੋਨ ਅਤੇ ਨਕਦੀ ਸਮੇਤ ਪਰਸ ਖੋਹ ਲਿਆ । ਪੀੜਤ ਭਾਈ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਉਹ ਆਪਣੇ ਮੋਟਰਸਾਈਕਲ ‘ਤੇ ਗੁਰਦੁਆਰਾ ਸਾਹਿਬ ਵੱਲ ਜਾ ਰਹੇ ਸਨ। ਇਸ ਦੌਰਾਨ ਪਿੱਛੋਂ ਆਏ ਤਿੰਨ ਨੌਜਵਾਨਾਂ ਨੇ ਆਪਣਾ ਮੋਟਰਸਾਈਕਲ ਉਨ੍ਹਾਂ ਦੇ ਅੱਗੇ ਲਾ ਦਿੱਤਾ। ਇੱਕ ਲੁਟੇਰੇ ਨੇ ਦਾਤਰ ਨਾਲ ਹਮਲਾ ਕਰਨ ਦੀ ਕੋਸ਼ਿਸ਼ ਕੀਤੀ, ਜਿਸ ਤੋਂ ਬਾਅਦ ਤਿੰਨੇ ਉਸ ਨੂੰ ਘੇਰ ਕੇ ਮੋਬਾਇਲ ਫੋਨ ਅਤੇ ਪਰਸ ਖੋਹ ਕੇ ਫ਼ਰਾਰ ਹੋ ਗਏ। ਪਰਸ ਵਿਚ ਕਰੀਬ ਚਾਰ ਹਜ਼ਾਰ ਰੁਪਏ ਦੀ ਨਕਦੀ ਅਤੇ ਜ਼ਰੂਰੀ ਦਸਤਾਵੇਜ਼ ਮੌਜੂਦ ਸਨ। ਰਾਗੀ ਨੇ ਦੱਸਿਆ ਕਿ ਦੋ ਦਿਨ ਪਹਿਲਾਂ ਵੀ ਇਸੇ ਥਾਂ ‘ਤੇ ਇੱਕ ਪਾਠੀ ਨਾਲ ਲੁੱਟ-ਖੋਹ ਦੀ ਵਾਰਦਾਤ ਹੋਈ ਸੀ, ਜਿਸ ਕਾਰਨ ਇਲਾਕੇ ਵਿਚ ਡਰ ਅਤੇ ਅਸੁਰੱਖਿਆ ਦਾ ਮਾਹੌਲ ਬਣਿਆ ਹੋਇਆ ਹੈ। ਪੀੜਤ ਨੇ ਉੱਚ ਪੁਲਿਸ ਅਧਿਕਾਰੀਆਂ ਕੋਲੋਂ ਮੰਗ ਕੀਤੀ ਹੈ ਕਿ ਇਸ ਸੜਕ ‘ਤੇ ਰਾਤ ਸਮੇਂ ਪੁਲਿਸ ਗਸ਼ਤ ਵਿਚ ਵਾਧਾ ਕੀਤਾ ਜਾਵੇ ।

ਪਿਛਲੀ ਖ਼ਬਰ 2026 ਵਿਸ਼ਵ ਕੱਪ ਦੇ ਕੁਝ ਖਾਸ ਪਲਾਂ ’ਤੇ ਇਕ ਨਜ਼ਰ ਅਗਲੀ ਖ਼ਬਰ ਸਰਹੱਦੀ ਪਿੰਡ ਗਾਗਰਮੱਲ ਤੋਂ ਤੀਰਥ ਯਾਤਰਾ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।