27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2026

ਸੇਂਟ ਮੈਰੀਜ਼ ਕਾਨਵੈਂਟ ਸਕੂਲ ’ਚ ‘ਕੁੱਕ ਵਿਦਆਊਟ ਫਾਇਰ’ ਮੁਕਾਬਲਾ ਕਰਵਾਇਆ

ਅਜੀਤ ਡੈਸਕ 22-07-2026

ਜਗਦੇਵ ਕਲਾਂ, 21 ਜੁਲਾਈ (ਸ਼ਰਨਜੀਤ ਸਿੰਘ ਗਿੱਲ)- ਸੇਂਟ ਮੈਰੀਜ਼ ਕੌਨਵੈਂਟ ਸਕੂਲ, ਮਾਛੀਨੰਗਲ ਵਿਖੇ ਵਿਦਿਆਰਥੀਆਂ ਦੀ ਰਚਨਾਤਮਕਤਾ, ਸਿਹਤਮੰਦ ਭੋਜਨ ਪ੍ਰਤੀ ਜਾਗਰੂਕਤਾ ਅਤੇ ਆਤਮ-ਵਿਸ਼ਵਾਸ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਬਿਨਾਂ ਅੱਗ ਤੋਂ ਭੋਜਨ ਤਿਆਰ ਕਰਨ (ਕੁੱਕ ਵਿਦਆਊਟ ਫਾਇਰ) ਮੁਕਾਬਲਾ ਕਰਵਾਇਆ ਗਿਆ। ਮੁਕਾਬਲੇ ਦੌਰਾਨ ਵਿਦਿਆਰਥੀਆਂ ਨੇ ਬਿਨਾਂ ਅੱਗ ਦੀ ਵਰਤੋਂ ਕੀਤੇ ਸੁਆਦਲੇ, ਪੌਸ਼ਟਿਕ ਅਤੇ ਆਕਰਸ਼ਕ ਭੋਜਨ ਤਿਆਰ ਕਰਕੇ ਆਪਣੀ ਕਲਾਤਮਕ ਸੋਚ ਅਤੇ ਰਸੋਈ ਕਲਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ । ਉਨ੍ਹਾਂ ਨੇ ਵੱਖ-ਵੱਖ ਕਿਸਮਾਂ ਦੇ ਸਲਾਦ, ਸੈਂਡਵਿਚ, ਫਲਾਂ ਦੀਆਂ ਡਿਸ਼ਾਂ, ਮੌਕਟੇਲ ਅਤੇ ਹੋਰ ਸਿਹਤਮੰਦ ਵਿਅੰਜਨ ਬਹੁਤ ਹੀ ਸੁੰਦਰ ਢੰਗ ਨਾਲ ਸਜਾ ਕੇ ਪੇਸ਼ ਕੀਤੇ । ਸਕੂਲ ਦੇ ਪ੍ਰਿੰਸੀਪਲ ਸਿਸਟਰ ਮਿੰਨੀ ਜੌਨ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਜਿਹੇ ਮੁਕਾਬਲੇ ਬੱਚਿਆਂ ਵਿਚ ਆਤਮ-ਵਿਸ਼ਵਾਸ, ਸਵੈ-ਨਿਰਭਰਤਾ, ਟੀਮ ਵਰਕ ਅਤੇ ਸਿਹਤਮੰਦ ਖਾਣ-ਪੀਣ ਦੀਆਂ ਆਦਤਾਂ ਨੂੰ ਵਿਕਸਿਤ ਕਰਨ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ । ਇਸ ਮੌਕੇ ਸਕੂਲ ਦੇ ਵਾਈਸ ਪ੍ਰਿੰਸੀਪਲ ਸਿਸਟਰ ਰੀਨਾ, ਸਿਸਟਰ ਮਿਲੂਮਾ, ਸਟਾਫ ਸੈਕਰੇਟਰੀ ਵੀਰਪਾਲ ਕੌਰ, ਅਮਨਦੀਪ ਕੌਰ, ਕੋਆਰਡੀਨੇਟਰ ਕਿਰਨਪ੍ਰੀਤ ਕੌਰ, ਪਰਮਿੰਦਰ ਕੌਰ, ਸੁਬੀਤਾ ਹੰਸ, ਗੁਲਜ਼ਾਰ ਖੋਖਰ, ਜਸਵੀਰ ਕੌਰ, ਪਰਮਜੀਤ ਸਿੰਘ, ਨਿਮਰਤ ਕੌਰ, ਜੋਤੀ ਮੈਡਮ, ਹਰਦੀਪ ਕੌਰ, ਸਿਮਰਨਜੀਤ ਕੌਰ, ਬਲਜੀਤ ਕੌਰ, ਸਪਨਾ, ਮਮਤਾ, ਰਾਜਬੀਰ ਕੌਰ, ਗੁਰਲੀਨ ਕੌਰ, ਰਮਨਦੀਪ, ਕੁਲਦੀਪ ਸਿੰਘ, ਰਮਨਦੀਪ ਕੌਰ, ਅਮਰਪ੍ਰੀਤ ਕੌਰ ਸਮੇਤ ਸਮੂਹ ਸਟਾਫ ਹਾਜ਼ਰ ਸੀ ।

ਪਿਛਲੀ ਖ਼ਬਰ ਜੁਆਇੰਟ ਫੋਰਮ ਅਤੇ ਏਕਤਾ ਮੰਚ ਸਾਝੇ ਧੜੇ ਵਲੋਂ ਮੰਗਾਂ ਮਨਵਾਉਣ ਲਈ ਕੀਤਾ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਜਾਣਬੁਝ ਕੇ ਨੋ-ਬਾਲ ਸੁੱਟਣ ’ਤੇ ਪੂਰੇ ਮੈਚ ਲਈ ਮੁਅੱਤਲ ਹੋਣਗੇ ਗੇਂਦਬਾਜ਼-ਬੀ.ਸੀ.ਸੀ.ਆਈ.

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।