09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-07-2026

ਜਥੇ: ਜਲਾਲ ਉਸਮਾ ਦੀ ਅਗਵਾਈ ਹੇਠ ਸੰਗਤ ਵਲੋਂ ‘ਮੀਰੀ ਪੀਰੀ ਖ਼ਾਲਸਾ ਚੇਤਨਾ ਮਾਰਚ’ ਦਾ ਸਵਾਗਤ

ਅਜੀਤ ਡੈਸਕ 25-07-2026
ਬਾਬਾ ਬਕਾਲਾ ਸਾਹਿਬ, 24 ਜੁਲਾਈ (ਸ਼ੇਲਿੰਦਰਜੀਤ ਸਿੰਘ ਰਾਜਨ)-ਵਿਧਾਨ ਸਭਾ ਹਲਕਾ ਬਾਬਾ ਬਕਾਲਾ ਸਾਹਿਬ ਤੋਂ ਸਾਬਕਾ ਵਿਧਾਇਕ ਜਥੇ: ਬਲਜੀਤ ਸਿੰਘ ਜਲਾਲ ਉਸਮਾ ਮੈਂਬਰ ਸ਼੍ਰੋਮਣੀ ਕਮੇਟੀ ਦੀ ਅਗਵਾਈ ਹੇਠ ਸੰਗਤਾਂ ਦਾ ਵਿਸ਼ਾਲ ਜਥਾ, ਸ੍ਰੀ ਅਕਾਲ ਤਖ਼ਤ ਸਾਹਿਬ ਅੰਮ੍ਰਿਤਸਰ ਤੋਂ ਸਾਬੋ ਕੀ ਤਲਵੰਡੀ ਤੱਕ ਸਜਾਏ ਜਾ ਰਹੇ ‘ਮੀਰੀ ਪੀਰੀ ਖਾਲਸਾ ਚੇਤਨਾ ਮਾਰਚ’ ਵਿਚ ਸ਼ਮੂਲੀਅਤ ਲਈ ਜੈਕਾਰਿਆਂ ਦੀ ਗੂੰਜ ਵਿਚ ਰਵਾਨਾ ਹੋਇਆ ਤੇ ਚੇਤਨਾ ਮਾਰਚ ਦਾ ਸਵਾਗਤ ਕੀਤਾ। ਇਸ ਮੌਕੇ ਜਥੇ. ਜਲਾਲ ਉਸਮਾ ਨੇ ਬਾਬਾ ਬਕਾਲਾ ਸਾਹਿਬ ਦੀ ਸੰਗਤ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇ. ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਜਥੇ. ਅਮਰਜੀਤ ਸਿੰਘ ਭਲਾਈਪੁਰ ਮੈਂਬਰ ਸ਼੍ਰੋਮਣੀ ਕਮੇਟੀ, ਮੈਨੇਜਰ ਭਾਈ ਨਿਸ਼ਾਨ ਸਿੰਘ ਜੱਫਰਵਾਲ, ਐਡੀਸ਼ਨਲ ਮੈਨੇਜਰ ਭਾਈ ਬਲਜੀਤ ਸਿੰਘ ਕੰਗ, ਮੀਤ ਮੈਨੇਜਰ ਭਾਈ ਸ਼ੇਰ ਸਿੰਘ, ਸਰਪੰਚ ਗੁਰਜਿੰਦਰ ਸਿੰਘ ਸਠਿਆਲਾ ਹਲਕਾ ਇੰਚਾਰਜ ਯੂਥ ਅਕਾਲੀ ਦਲ, ਸਰਪੰਚ ਸੁਖਵਿੰਦਰ ਸਿੰਘ ਬੁਤਾਲਾ, ਪ੍ਰਿੰ: ਦਿਲਬਾਗ ਸਿੰਘ ਮਾਨ, ਜਥੇ. ਹਰਦੇਵ ਸਿੰਘ ਨਾਗੋਕੇ, ਜ: ਪੂਰਨ ਸਿੰਘ ਖਿਲਚੀਆਂ, ਨਿਰਮਲ ਸਿੰਘ ਬਿੱਲੂ ਧੂਲਕਾ, ਹਰਪ੍ਰੀਤ ਸਿੰਘ ਹੈਪੀ (ਕਜਾਰੀਆ ਟਾਇਲ), ਕ੍ਰਿਪਾਲ ਸਿੰਘ ਖਾਲਸਾ, ਜਸਵਿੰਦਰ ਸਿੰਘ ਢਿੱਲੋਂ ਦੌਲੋ ਨੰਗਲ, ਪਲਵਿੰਦਰ ਸਿੰਘ ਮੀਆਂਵਿੰਡ, ਸੁਰਜੀਤ ਸਿੰਘ ਖੂਹ ਵਾਲੇ, ਕਸ਼ਮੀਰ ਸਿੰਘ ਗਗੜੇਵਾਲ, ਸਰਪੰਚ ਕੁਲਵੰਤ ਸਿੰਘ ਭਲਾਈਪੁਰ, ਗੁਰਮੁੱਖ ਸਿੰਘ ਦਨਿਆਲ, ਡਾ: ਕੁਲਵਿੰਦਰ ਸਿੰਘ ਬਾਣੀਆਂ, ਜਸਵਿੰਦਰ ਸਿੰਘ ਖਾਲਸਾ, ਪ੍ਰਧਾਨ ਰਣਜੀਤ ਕੌਰ ਰਈਆ, ਤਰਸੇਮ ਸਿੰਘ ਕਾਲੇਕੇ, ਹੀਰਾ ਸਿੰਘ ਗਗੜੇਵਾਲ, ਸਰਬਜੀਤ ਸਿੰਘ ਜੱਲੂਵਾਲ, ਨਰਿੰਦਰਜੀਤ ਸਿੰਘ ਗਿੱਲ, ਲੱਖਾ ਸਿੰਘ ਪੱਡੇ, ਰਵੀਦੀਪ ਸਿੰਘ, ਜਸ਼ਨ ਪੱਡਾ, ਪ੍ਰਤਾਪ ਸਿੰਘ, ਕੌਸਲਰ ਕਰਮ ਸਿੰਘ, ਸੁਖਜੀਤ ਸਿੰਘ ਦੌਲੋ ਨੰਗਲ, ਗੁਰਦੇਵ ਸਿੰਘ ਸਾਵਣ ਸਿੰਘ ਨਗਰ, ਕਰਮ ਸਿੰਘ ਕਾਲੇਕੇ ਤੇ ਹੋਰ ਸ਼ਖ਼ਸੀਅਤਾਂ ਹਾਜ਼ਰ ਸਨ।
ਪਿਛਲੀ ਖ਼ਬਰ ਪੰਜਾਬ ਸਰਕਾਰ ਸਫ਼ਾਈ ਸੇਵਕਾਂ ਤੇ ਬਿਜਲੀ ਮੁਲਾਜ਼ਮਾਂ ਦੀਆਂ ਮੰਗਾਂ ਮੰਨ ਕੇ ਹੜਤਾਲ ਖ਼ਤਮ ਕਰਾਵੇ-ਕਾਂਗਰਸੀ ਆਗੂ ਅਗਲੀ ਖ਼ਬਰ ਬਾਬਾ ਬਕਾਲਾ ਸਾਹਿਬ ਵਿਖੇ ਸਫ਼ਾਈ ਸੇਵਕਾਂ ਨੇ ਮੁੱਖ ਮੰਤਰੀ ਦਾ ਪੁਤਲਾ ਫੂਕਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।