07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-07-2026

ਜਥੇ: ਜਲਾਲ ਉਸਮਾ ਦੀ ਅਗਵਾਈ ਹੇਠ ਵੱਡੀ ਗਿਣਤੀ ’ਚ ‘ਮੀਰੀ ਪੀਰੀ ਖ਼ਾਲਸਾ ਚੇਤਨਾ ਮਾਰਚ’ ਲਈ ਜਥਾ ਰਵਾਨਾ

ਅਜੀਤ ਡੈਸਕ 25-07-2026
ਬਾਬਾ ਬਕਾਲਾ ਸਾਹਿਬ, 24 ਜੁਲਾਈ (ਸ਼ੇਲਿੰਦਰਜੀਤ ਸਿੰਘ ਰਾਜਨ)-ਗੁ: ਨੌਵੀਂ ਪਾਤਸ਼ਾਹੀ ਬਾਬਾ ਬਕਾਲਾ ਸਾਹਿਬ ਤੋਂ ਸਾਬਕਾ ਵਿਧਾਇਕ ਜਥੇ. ਬਲਜੀਤ ਸਿੰਘ ਜਲਾਲ ਉਸਮਾ ਮੈਂਬਰ ਸ਼੍ਰੋਮਣੀ ਕਮੇਟੀ ਦੀ ਅਗਵਾਈ ਹਠ ਸੰਗਤਾਂ ਦਾ ਵਿਸ਼ਾਲ ਜਥਾ, ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਾਬੋ ਕੀ ਤਲਵੰਡੀ ਤੱਕ ਸਜਾਏ ਜਾ ਰਹੇ ‘ਮੀਰੀ ਪੀਰੀ ਖਾਲਸਾ ਚੇਤਨਾ ਮਾਰਚ’ ਵਿਚ ਸ਼ਮੂਲੀਅਤ ਲਈ ਜੈਕਾਰਿਆਂ ਦੀ ਗੂੰਜ ਵਿਚ ਰਵਾਨਾ ਹੋਇਆ। ਇਸ ਮੌਕੇ ਸੰਗਤਾਂ ਵਿਚ ਭਾਰੀ ਉਤਸ਼ਾਹ ਸੀ ਅਤੇ ‘ਸ੍ਰੀ ਅਕਾਲ ਤਖ਼ਤ ਮਹਾਨ ਹੈ, ਸਿੱਖ ਪੰਥ ਦੀ ਸ਼ਾਨ ਹੈ’ ਦੇ ਜੈਕਾਰੇ ਲਾ ਰਹੀਆਂ ਸਨ। ਇਸ ਮੌਕੇ ਜਥੇ. ਅਮਰਜੀਤ ਸਿੰਘ ਭਲਾਈਪੁਰ ਮੈਂਬਰ ਸ਼੍ਰੋਮਣੀ ਕਮੇਟੀ, ਮੈਨੇਜਰ ਭਾਈ ਨਿਸ਼ਾਨ ਸਿੰਘ ਜੱਫਰਵਾਲ, ਐਡੀਸ਼ਨਲ ਮੈਨੇਜਰ ਭਾਈ ਬਲਜੀਤ ਸਿੰਘ ਕੰਗ, ਮੀਤ ਮੈਨੇਜਰ ਭਾਈ ਸ਼ੇਰ ਸਿੰਘ, ਸਰਪੰਚ ਗੁਰਜਿੰਦਰ ਸਿੰਘ ਸਠਿਆਲਾ ਹਲਕਾ ਇੰਚਾਰਜ ਯੂਥ ਅਕਾਲੀ ਦਲ, ਸਰਪੰਚ ਸੁਖਵਿੰਦਰ ਸਿੰਘ ਬੁਤਾਲਾ, ਪ੍ਰਿੰ: ਦਿਲਬਾਗ ਸਿੰਘ ਮਾਨ, ਜਥੇ: ਹਰਦੇਵ ਸਿੰਘ ਨਾਗੋਕੇ, ਜ: ਪੂਰਨ ਸਿੰਘ ਖਿਲਚੀਆਂ, ਨਿਰਮਲ ਸਿੰਘ ਬਿੱਲੂ ਧੂਲਕਾ, ਹਰਪ੍ਰੀਤ ਸਿੰਘ ਹੈਪੀ ਕਜਾਰੀਆ ਟਾਇਲ), ਕ੍ਰਿਪਾਲ ਸਿੰਘ ਖਾਲਸਾ, ਜਸਵਿੰਦਰ ਸਿੰਘ ਢਿੱਲੋਂ ਦੌਲੋ ਨੰਗਲ, ਪਲਵਿੰਦਰ ਸਿੰਘ ਮੀਆਂਵਿੰਡ, ਸੁਰਜੀਤ ਸਿੰਘ ਖੂਹ ਵਾਲੇ, ਕਸ਼ਮੀਰ ਸਿੰਘ ਗਗੜੇਵਾਲ, ਸਰਪੰਚ ਕੁਲਵੰਤ ਸਿੰਘ ਭਲਾਈਪੁਰ, ਗੁਰਮੁੱਖ ਸਿੰਘ ਦਨਿਆਲ, ਡਾ: ਕੁਲਵਿੰਦਰ ਸਿੰਘ ਬਾਣੀਆਂ, ਜਸਵਿੰਦਰ ਸਿੰਘ ਖਾਲਸਾ, ਪ੍ਰਧਾਨ ਰਣਜੀਤ ਕੌਰ ਰਈਆ, ਤਰਸੇਮ ਸਿੰਘ ਕਾਲੇਕੇ, ਹੀਰਾ ਸਿੰਘ ਗਗੜੇਵਾਲ, ਸਰਬਜੀਤ ਸਿੰਘ ਜੱਲੂਵਾਲ, ਨਰਿੰਦਰਜੀਤ ਸਿੰਘ ਗਿੱਲ, ਲੱਖਾ ਸਿੰਘ ਪੱਡੇ, ਰਵੀਦੀਪ ਸਿੰਘ, ਜਸ਼ਨ ਪੱਡਾ, ਪ੍ਰਤਾਪ ਸਿੰਘ, ਕੌਸਲਰ ਕਰਮ ਸਿੰਘ, ਸੁਖਜੀਤ ਸਿੰਘ ਦੌਲੋ ਨੰਗਲ, ਗੁਰਦੇਵ ਸਿੰਘ ਸਾਵਣ ਸਿੰਘ ਨਗਰ, ਕਰਮ ਸਿੰਘ ਕਾਲੇਕੇ ਅਤੇ ਹੋਰ ਸ਼ਖ਼ਸੀਅਤਾਂ ਹਾਜ਼ਰ ਸਨ ।
ਪਿਛਲੀ ਖ਼ਬਰ ਸਰਹੱਦੀ ਖੇਤਰ ਦੇ ਦਰਜਨਾਂ ਪਿੰਡਾਂ ਦਾ ਹਜ਼ਾਰਾਂ ਏਕੜ ਝੋਨਾ ਮੀਂਹ ਦੇ ਪਾਣੀ ਵਿਚ ਡੁੱਬਿਆ ਅਗਲੀ ਖ਼ਬਰ ਸੁਰਜੀਤ ਸਿੰਘ ਖੂਹ ਵਾਲੇ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਨਿਯੁਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।