07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-07-2026

ਮਾਨਾਂਵਾਲਾ ਵਿਖੇ ਮੇਲਾ ਮਨਾਉਣ ਸੰਬੰਧੀ ਤਿਆਰੀਆਂ ਜ਼ੋਰਾਂ ’ਤੇ

ਅਜੀਤ ਡੈਸਕ 25-07-2026
ਓਠੀਆਂ, 24 ਜੁਲਾਈ (ਗੁਰਵਿੰਦਰ ਸਿੰਘ ਛੀਨਾ)-ਨਜ਼ਦੀਕ ਪੈਂਦੇ ਪਿੰਡ ਮਾਨਾਂਵਾਲਾ ਵਿਖੇ ਸਮੂਹ ਪਿੰਡ ਵਾਸੀਆਂ ਵਲੋਂ ਪੀਰ ਝਾੜ ਪੀਰ ਦੀ ਦਰਗਾਹ ‘ਤੇ ਮਨਾਇਆ ਜਾਂਦਾ ਸਾਲਾਨਾ ਸੱਭਿਆਚਾਰਕ ਮੇਲਾ ਇਸ ਵਾਰ ਵੀ ਪਿੰਡ ਵਾਸੀਆਂ ਵਲੋਂ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਪ੍ਰਬੰਧਕਾਂ ਵਲੋਂ ਪਿੰਡ ਦੀ ਪੰਚਾਇਤ ਦੀ ਹਾਜ਼ਰੀ ਵਿਚ ਕੀਤੀ ਗਈ ਮੀਟਿੰਗ ਦੌਰਾਨ ਦੱਸਿਆ ਕਿ 4 ਅਗਸਤ ਨੂੰ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਬਾਬਾ ਝਾੜ ਪੀਰ ਦੀ ਦਰਗਾਹ ‘ਤੇ ਮੇਲਾ ਮਨਾਉਣ ਸੰਬੰਧੀ ਸਾਰੀਆਂ ਤਿਆਰੀਆਂ ਜ਼ੋਰਾਂ ‘ਤੇ ਚੱਲ ਰਹੀਆਂ ਹਨ। ਪ੍ਰਬੰਧਕ ਕਮੇਟੀ ਮੈਂਬਰਾਂ ਨੇ ਪਿੰਡ ਤੋਂ ਉਗਰਾਈ ਕਰਦਿਆਂ ਦੱਸਿਆ ਕਿ 20 ਸਾਵਣ ਨੂੰ ਦਰਗਾਹ ‘ਤੇ ਸਵੇਰੇ 10 ਵਜੇ ਚਾਦਰ ਚੜਾਉਣ ਦੀ ਰਸਮ ਕੀਤੀ ਜਾਵੇਗੀ। ਉਪਰੰਤ ਦੁਪਹਿਰ 2 ਤੋਂ ਸ਼ਾਮ 5 ਵਜੇ ਤੱਕ ਪੰਜਾਬ ਦੀ ਮਸ਼ਹੂਰ ਪੰਜਾਬੀ ਗਾਇਕ ਜੋੜੀ ਬਲਕਾਰ ਅਣਖੀਲਾ ਤੇ ਮਨਜਿੰਦਰ ਗੁਲਸ਼ਨ ਐਂਡ ਪਾਰਟੀ ਆਪਣੇ ਨਵੇਂ ਪੁਰਾਣੇ ਗੀਤਾਂ ਰਾਹੀਂ ਸਰੋਤਿਆਂ ਦਾ ਭਰਪੂਰ ਮਨੋਰੰਜਨ ਕਰਨਗੇ ਅਤੇ ਸੰਗਤਾਂ ਲਈ ਅਟੁੱਟ ਲੰਗਰ ਲਗਾਏ ਜਾਣਗੇ।
ਪਿਛਲੀ ਖ਼ਬਰ ਹਾਦਸੇ ’ਚ ਜ਼ਖ਼ਮੀ ਸਤਨਾਮ ਸਿੰਘ ਦੇ ਸਪੁੱਤਰ ਦਾ ਮੈਡਮ ਸੁਹਿੰਦਰ ਕੌਰ ਨੇ ਜਾਣਿਆ ਹਾਲ-ਚਾਲ ਅਗਲੀ ਖ਼ਬਰ ਸਰਹੱਦੀ ਖੇਤਰ ਦੇ ਦਰਜਨਾਂ ਪਿੰਡਾਂ ਦਾ ਹਜ਼ਾਰਾਂ ਏਕੜ ਝੋਨਾ ਮੀਂਹ ਦੇ ਪਾਣੀ ਵਿਚ ਡੁੱਬਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।