07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-07-2026

ਧਰਨੇ ’ਤੇ ਬੈਠੇ ਨੌਜਵਾਨਾਂ ’ਤੇ ਅੱਤਿਆਚਾਰ ਕਰਨਾ ਬੰਦ ਕਰੇ ਕੇਂਦਰ ਸਰਕਾਰ-ਚੇਅਰਮੈਨ ਕੰਗ

ਅਜੀਤ ਡੈਸਕ 25-07-2026
ਬਾਬਾ ਬਕਾਲਾ ਸਾਹਿਬ, 24 ਜੁਲਾਈ (ਸ਼ੇਲਿੰਦਰਜੀਤ ਸਿੰਘ ਰਾਜਨ)-ਇਥੇ ਨਗਰ ਪੰਚਾਇਤ ਬਾਬਾ ਬਕਾਲਾ ਸਾਹਿਬ ਦੇ ਚੇਅਰਮੈਨ ਸੁਰਜੀਤ ਸਿੰਘ ਕੰਗ ਨੇ ਗੱਲਬਾਤ ਕਰਦੇ ਹੋਏ ਕਿਹਾ ਕਿ ਦੇਸ਼ ਵਿਚ ਪੇਪਰ ਲੀਕ ਦਾ ਮਾਮਲਾ ਨਵਾਂ ਨਹੀਂ ਹੈ, ਪਰ ਕੇਂਦਰੀ ਮੰਤਰੀ ਧਰਮਿੰਦਰ ਪ੍ਰਧਾਨ ਨੇ ਕਾਨੂੰਨ ਨਾਲ ਫੇਰਬਦਲ ਕਰਕੇ ਉਨ੍ਹਾਂ ਵਿਅਕਤੀਆਂ ਨੂੰ ਫਾਇਦਾ ਪਹੁੰਚਾਉਣ ਦੀ ਕੋਸ਼ਿਸ ਕੀਤੀ ਜਿਨ੍ਹਾਂ ਨੂੰ ਇਹ ਪੇਪਰਾਂ ਦੀ ਜ਼ਿੰਮੇਵਾਰੀ ਨਹੀਂ ਮਿਲਣੀ ਚਾਹੀਦੀ ਸੀ ਤੇ ਉਹ ਪਹਿਲਾਂ ਹੀ ਦਾਗੀ ਸਨ । ਪੇਪਰ ਲੀਕ ਹੋਣ ਕਾਰਨ ਸੈਂਕੜੇ ਬੱਚਿਆਂ ਦੇ ਭਵਿੱਖ ਨਾਲ ਖਿਲਵਾੜ ਹੋਇਆ ਅਤੇ ਕਈ ਬੱਚਿਆਂ ਦੀ ਤਾਂ ਇਸ ਸਦਮੇ ਕਾਰਨ ਜਾਨ ਵੀ ਗਈ, ਜਿਸ ਦੀ ਸਾਰੀ ਜ਼ਿੰਮੇਵਾਰੀ ਕੇਂਦਰ ਦੀ ਸਰਕਾਰ ਤੇ ਕੇਂਦਰ ਦੇ ਸਿੱਖਿਆ ਮੰਤਰੀ ਦੀ ਬਣਦੀ ਹੈ । ਜਿਸ ਲਈ ਅੱਜ ਲੱਖਾਂ ਨੌਜਵਾਨ ਬੱਚੇ ਆਪਣੀਆਂ ਹੱਕੀ ਮੰਗਾਂ ਲੈ ਕੇ ਜੰਤਰ ਮੰਤਰ ਦਿੱਲੀ ਵਿਖੇ ਧਰਨਾ ਪ੍ਰਦਰਸ਼ਨ ਕਰ ਰਹੇ ਹਨ ਕਿ ਕੇਂਦਰੀ ਸਿੱਖਿਆ ਮੰਤਰੀ ਨੂੰ ਅਸਤੀਫਾ ਦੇਣਾ ਚਾਹੀਦਾ ਹੈ । ਕੇਂਦਰ ਦੀ ਮੋਦੀ ਸਰਕਾਰ ਵਲੋਂ ਇਨ੍ਹਾਂ ਨੌਜਵਾਨ ਬੱਚਿਆਂ ਦੀ ਗੱਲ ਸੁਣਨ ਦੀ ਜਗ੍ਹਾ ਇਨ੍ਹਾਂ ਉੱਪਰ ਅੰਨਾ ਤਸ਼ੱਦਦ ਕੀਤਾ ਅਤੇ ਪੁਲਿਸ ਅਤੇ ਬੇਨਾਮੀ ਗੁੰਡਿਆਂ ਕੋਲੋਂ ਲਾਠੀਚਾਰਜ ਕਰਵਾਇਆ ਗਿਆ, ਜੋ ਕਿ ਸਿੱਧੇ ਤੌਰ ‘ਤੇ ਲੋਕਤੰਤਰ ਦਾ ਘਾਣ ਹੈ ਤੇ ਕੇਂਦਰ ਸਰਕਾਰ ਆਪਣੇ ਗੁਣਾਹਗਾਰ ਮੰਤਰੀ ਦੇ ਹੱਕ ਵਿਚ ਖੁੱਲ੍ਹ ਕੇ ਸਪੱਸ਼ਟ ਕਰ ਰਹੀ ਹੈ ਕਿ ਅਸੀਂ ਗੁਨਾਹਗਾਰਾਂ ਦੇ ਨਾਲ ਹਾਂ ਅਤੇ ਆਪਣੇ ਹੀ ਦੇਸ਼ ਦੇ ਭਵਿੱਖ ਨੂੰ ਸੜਕਾਂ ’ਤੇ ਰੋਲਿਆ ਜਾ ਰਿਹਾ ਹੈ, ਜੋ ਕਿ ਬਿਲਕੁਲ ਗਲਤ ਹੈ। ਜੇਕਰ ਕੇਂਦਰੀ ਸਿੱਖਿਆ ਮੰਤਰੀ ਨੇ ਅਸਤੀਫਾ ਨਾ ਦਿੱਤਾ ਤਾਂ ਆਉਣ ਵਾਲੇ ਸਮੇਂ ਵਿਚ ਪੂਰੇ ਭਾਰਤ ਦੇਸ ਵਿਚ ਤਿੱਖਾ ਸੰਘਰਸ਼ ਹੋਵੇਗਾ। ਇਸ ਮੌਕੇ ਕੌਂਸਲਰ ਮਨਜਿੰਦਰ ਸਿੰਘ, ਕੌਂਸਲਰ ਪਰਮਜੀਤ ਸਿੰਘ, ਬਲਸ਼ਰਨ ਸਿੰਘ ਤੇ ਹੋਰ ਹਾਜ਼ਰ ਸਨ ।
ਪਿਛਲੀ ਖ਼ਬਰ ­ਸੜੋਆ ਦੇ ਸਕੂਲ ’ਚ ਅਧਿਆਪਕਾਂ ਦੀ ਘਾਟ ਕਾਰਨ ਬੱਚਿਆਂ ਦਾ ਭਵਿੱਖ ਹਨੇਰੇ ’ਚ ਪ੍ਰਿੰਸੀਪਲ ਤੋਂ ਲੈ ਕੇ ਚਪੜਾਸੀ ਤੱਕ ਪੋਸਟਾ... ਅਗਲੀ ਖ਼ਬਰ ਜਗਦੀਸ਼ ਸਿੰਘ ਬਮਰਾਹ ਦੀ ਪੁਸਤਕ ‘ਪਾਕਿਸਤਾਨ ਫੇਰੀ ਦੀਆਂ ਮਿੱਠੀਆਂ ਯਾਦਾਂ’ ਦਾ ਲੋਕ ਅਰਪਿਤ ਸਮਾਗਮ ਕੱਲ੍ਹ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।