10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-07-2026

ਉੱਪ ਚੇਅਰਮੈਨ ਹਰਦੀਪ ਸਿੰਘ ਗਿੱਲ ਦੇ ਯਤਨਾਂ ਸਦਕਾ ਡੀ.ਐਸ.ਪੀ. ਬੈਂਸ ਨੂੰ ਮੁਅੱਤਲ ਕੀਤਾ

ਅਜੀਤ ਡੈਸਕ 26-07-2026

ਜੰਡਿਆਲਾ ਗੁਰੂ, 25 ਜੁਲਾਈ (ਪ੍ਰਮਿੰਦਰ ਸਿੰਘ ਜੋਸਨ)- ਬਰਨਾਲਾ ’ਚ ਸਫਾਈ ਕਰਮਚਾਰੀਆਂ ਦੇ ਸੰਘਰਸ਼ ਦੌਰਾਨ ਕਥਿਤ ਪੁਲਿਸ ਬਲ ਪ੍ਰਯੋਗ ਦੇ ਮਾਮਲੇ ’ਚ ਪੰਜਾਬ ਸਰਕਾਰ ਨੇ ਵੱਡੀ ਪ੍ਰਸ਼ਾਸਨਿਕ ਕਾਰਵਾਈ ਕਰਦਿਆਂ ਡੀ.ਐੱਸ.ਪੀ. ਸਤਵੀਰ ਸਿੰਘ ਬੈਂਸ ਨੂੰ ਮੁਅੱਤਲ ਕਰ ਦਿੱਤਾ ਹੈ। ਇਹ ਕਾਰਵਾਈ ਉਸ ਤੋਂ ਬਾਅਦ ਸਾਹਮਣੇ ਆਈ ਹੈ ਜਦੋਂ ਰਾਸ਼ਟਰੀ ਸਫਾਈ ਕਰਮਚਾਰੀ ਕਮਿਸ਼ਨ ਦੇ ਉੱਪ ਚੇਅਰਮੈਨ ਹਰਦੀਪ ਸਿੰਘ ਗਿੱਲ ਨੇ ਇਸ ਮਾਮਲੇ ਦਾ ਸੂ ਮੋਟੋ ਨੋਟਿਸ ਲੈਂਦਿਆਂ ਪੰਜਾਬ ਸਰਕਾਰ ਤੋਂ ਸੱਤ ਦਿਨਾਂ ਦੇ ਅੰਦਰ ਤੱਥਾਂ ਅਧਾਰਿਤ ਰਿਪੋਰਟ ਮੰਗੀ ਸੀ ਅਤੇ ਨਿਰਪੱਖ ਜਾਂਚ ਦੇ ਨਿਰਦੇਸ਼ ਜਾਰੀ ਕੀਤੇ ਸਨ । ਹਰਦੀਪ ਸਿੰਘ ਗਿੱਲ ਨੇ ਪੰਜਾਬ ਦੇ ਮੁੱਖ ਸਕੱਤਰ ਨੂੰ ਭੇਜੇ ਆਪਣੇ ਪੱਤਰ ਵਿਚ ਸਪੱਸ਼ਟ ਕੀਤਾ ਸੀ ਕਿ ਮੀਡੀਆ ਰਿਪੋਰਟਾਂ ਵਿਚ ਬਰਨਾਲਾ ਵਿਖੇ ਪ੍ਰਦਰਸ਼ਨ ਕਰ ਰਹੇ ਸਫਾਈ ਕਰਮਚਾਰੀਆਂ ’ਤੇ ਪੁਲਿਸ ਵਲੋਂ ਬਲ ਪ੍ਰਯੋਗ ਦੇ ਗੰਭੀਰ ਦੋਸ਼ ਸਾਹਮਣੇ ਆਏ ਹਨ । ਆਯੋਗ ਨੇ ਮੁੱਖ ਸਕੱਤਰ ਨੂੰ ਨਿਰਦੇਸ਼ ਦਿੱਤੇ ਸਨ ਕਿ ਪੂਰੇ ਮਾਮਲੇ ਦੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਕਰਵਾਈ ਜਾਵੇ ਅਤੇ ਪੰਜਾਬ ਦੇ ਡੀ.ਜੀ.ਪੀ. ਤੋਂ ਵਿਸਥਾਰਪੂਰਵਕ ਰਿਪੋਰਟ ਪ੍ਰਾਪਤ ਕਰਕੇ ਸੱਤ ਦਿਨਾਂ ਦੇ ਅੰਦਰ ਆਯੋਗ ਨੂੰ ਭੇਜੀ ਜਾਵੇ । ਇਸ ਦੇ ਨਾਲ ਹੀ ਬਰਨਾਲਾ ਦੇ ਸੀਨੀਅਰ ਪੁਲਿਸ ਅਧਿਕਾਰੀਆਂ ਦੀ ਭੂਮਿਕਾ ਦੀ ਵੀ ਜਾਂਚ ਕਰਨ ਲਈ ਕਿਹਾ ਗਿਆ ਸੀ। ਹੁਣ ਪੰਜਾਬ ਸਰਕਾਰ ਵਲੋਂ ਡੀ.ਐੱਸ.ਪੀ. ਸਤਵੀਰ ਸਿੰਘ ਬੈਂਸ ਨੂੰ ਮੁਅੱਤਲ ਕਰਨ ਦੀ ਕਾਰਵਾਈ ਨੂੰ ਆਯੋਗ ਦੇ ਨਿਰਦੇਸ਼ਾਂ ਦੇ ਮੱਦੇਨਜ਼ਰ ਇੱਕ ਮਹੱਤਵਪੂਰਨ ਕਦਮ ਮੰਨਿਆ ਜਾ ਰਿਹਾ ਹੈ । ਹਰਦੀਪ ਸਿੰਘ ਗਿੱਲ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਸਫਾਈ ਸੇਵਕ ਸ਼ਾਂਤਮਈ ਸੰਘਰਸ਼ ਕਰ ਰਹੇ ਹਨ ਅਤੇ ਜੇ ਕਿਸੇ ਵੀ ਅਧਿਕਾਰੀ ਨੇ ਉਨ੍ਹਾਂ ਨਾਲ ਵਧੀਕੀ ਕੀਤੀ ਤਾਂ ਸਖਤ ਕਾਰਵਾਈ ਕੀਤੀ ਜਾਵੇਗੀ ।

ਪਿਛਲੀ ਖ਼ਬਰ ਗਾਇਕ ਜੋੜੀ ਬਲਕਾਰ ਅਣਖੀਲਾ ਐਂਡ ਪਾਰਟੀ ਦਾ ਖੁੱਲ੍ਹਾ ਅਖਾੜਾ ਮਾਨਾਵਾਲਾਂ ’ਚ 4 ਨੂੰ-ਸਰਪੰਚ ਹਰਮਨ ਸਿੰਘ ਅਗਲੀ ਖ਼ਬਰ ਕਸਬਾ ਬੁਤਾਲਾ ਵਿਖੇ ਬਿਜਲੀ ਸਪਲਾਈ ਬੰਦ ਹੋਣ ਕਾਰਨ ਮਚੀ ਹਾਹਾਕਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।