10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-07-2026

ਗਾਇਕ ਜੋੜੀ ਬਲਕਾਰ ਅਣਖੀਲਾ ਐਂਡ ਪਾਰਟੀ ਦਾ ਖੁੱਲ੍ਹਾ ਅਖਾੜਾ ਮਾਨਾਵਾਲਾਂ ’ਚ 4 ਨੂੰ-ਸਰਪੰਚ ਹਰਮਨ ਸਿੰਘ

ਅਜੀਤ ਡੈਸਕ 26-07-2026

ਓਠੀਆ, 25 ਜੁਲਾਈ (ਗੁਰਵਿੰਦਰ ਸਿੰਘ ਛੀਨਾ)- ਨਜ਼ਦੀਕ ਪੈਂਦੇ ਪਿੰਡ ਮਾਨਾਂਵਾਲਾ ਵਿਖੇ ਸਮੂੰਹ ਪਿੰਡ ਵਾਸੀਆਂ ਵਲੋਂ ਪੀਰ ਝਾੜ ਪੀਰ ਦੀ ਦਰਗਾਹ ‘ਤੇ ਮਨਾਇਆ ਜਾਂਦਾ ਸਾਲਾਨਾ ਸੱਭਿਆਚਾਰਕ ਮੇਲਾ ਇਸ ਵਾਰ ਵੀ ਪਿੰਡ ਵਾਸੀਆਂ ਵਲੋਂ ਬੜੀ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਪਿੰਡ ਦੇ ਸਰਪੰਚ ਹਰਮਨ ਸਿੰਘ ਅਤੇ ਮੈਂਬਰ ਪੰਚਾਇਤ ਗੁਰਵਿੰਦਰ ਸਿੰਘ, ਲਵਪ੍ਰੀਤ ਸਿੰਘ ਅਤੇ ਮਨਜੀਤ ਸਿੰਘ ਨੇ ਦੱਸਿਆ ਕਿ ਪਿੰਡ ਦੇ ਐੱਨ.ਆਰ. ਆਈ. ਵੀਰਾਂ ਦੇ ਸਹੀਯੋਗ ਨਾਲ ਪਿੰਡ ਮਾਨਾਵਾਲਾਂ ਵਿਖੇ 20 ਸਾਵਣ 4 ਅਗਸਤ ਦਿਨ ਮੰਗਲਵਾਰ ਨੂੰ ਬਾਬਾ ਝਾੜ ਪੀਰ ਦੀ ਦਰਗਾਹ ’ਤੇ ਮੇਲਾ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ 20 ਸਾਉਣ ਨੂੰ ਦਰਗਾਹ ‘ਤੇ ਸਵੇਰੇ 10 ਵਜੇ ਚਾਦਰ ਚੜ੍ਹਾਉਣ ਦੀ ਰਸਮ ਕੀਤੀ ਜਾਵੇਗੀ, ਉਪਰੰਤ ਦੁਪਹਿਰ 2 ਵਜੇ ਤੋਂ ਸ਼ਾਮ 5 ਵਜੇ ਤੱਕ ਪੰਜਾਬ ਦੀ ਮਜ਼ਹੂਰ ਪੰਜਾਬੀ ਗਾਇਕ ਜੋੜੀ ਬਲਕਾਰ ਅਣਖੀਲਾ ਮਨਜਿੰਦਰ ਗੁਲਸ਼ਨ ਐਂਡ ਪਾਰਟੀ ਆਪਣੇ ਨਵੇਂ ਪੁਰਾਣੇ ਗੀਤਾਂ ਰਾਹੀਂ ਸਰੋਤਿਆਂ ਦਾ ਭਰਪੂਰ ਮਨੋਰੰਜਨ ਕਰਨਗੇ। ਇਸ ਮੌਕੇ ਸਮੂਹ ਪ੍ਰਬੰਧਕ ਕਮੇਟੀ ਦੇ ਮੈਂਬਰ ਹਾਜ਼ਰ ਸਨ।

ਪਿਛਲੀ ਖ਼ਬਰ ਸੁੱਖ ਔਜਲਾ ਵਲੋਂ ਧਾਰੀਵਾਲ ਕਲੇਰ ਦੇ ਲੋਕਾਂ ਨਾਲ ਮੁਲਾਕਾਤ ਕਰਕੇ ਸੁਣੀਆਂ ਸਮੱਸਿਆਵਾਂ ਅਗਲੀ ਖ਼ਬਰ ਉੱਪ ਚੇਅਰਮੈਨ ਹਰਦੀਪ ਸਿੰਘ ਗਿੱਲ ਦੇ ਯਤਨਾਂ ਸਦਕਾ ਡੀ.ਐਸ.ਪੀ. ਬੈਂਸ ਨੂੰ ਮੁਅੱਤਲ ਕੀਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।