10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-07-2026

ਸੁੱਖ ਔਜਲਾ ਵਲੋਂ ਧਾਰੀਵਾਲ ਕਲੇਰ ਦੇ ਲੋਕਾਂ ਨਾਲ ਮੁਲਾਕਾਤ ਕਰਕੇ ਸੁਣੀਆਂ ਸਮੱਸਿਆਵਾਂ

ਅਜੀਤ ਡੈਸਕ 26-07-2026

ਅਜਨਾਲਾ, 25 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ)- ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਦੇ ਭਰਾਤਾ ਸੁਖਜਿੰਦਰ ਸਿੰਘ ਸੁੱਖ ਔਜਲਾ ਨੇ ਅੱਜ ਪਿੰਡ ਧਾਰੀਵਾਲ ਕਲੇਰ ਦਾ ਦੌਰਾ ਕਰਕੇ ਪਿੰਡ ਵਾਸੀਆਂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਪਿੰਡ ਵਿਚ ਚੱਲ ਰਹੇ ਅਤੇ ਪ੍ਰਸਤਾਵਿਤ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਂਦਿਆਂ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਭਰੋਸਾ ਦਿੱਤਾ ਕਿ ਹਰ ਜਾਇਜ਼ ਮੰਗ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕਰਵਾਉਣ ਲਈ ਉਹ ਪੂਰੀ ਤਨਦੇਹੀ ਨਾਲ ਕੰਮ ਕਰਨਗੇ। ਇਸ ਮੌਕੇ ਸੁਖਜਿੰਦਰ ਸਿੰਘ ਸੁੱਖ ਔਜਲਾ ਨੇ ਕਿਹਾ ਕਿ ਪਿੰਡਾਂ ਦਾ ਸਰਵਪੱਖੀ ਵਿਕਾਸ ਅਤੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਉਨ੍ਹਾਂ ਦੀ ਪਹਿਲੀ ਤਰਜੀਹ ਹੈ। ਉਨ੍ਹਾਂ ਕਿਹਾ ਕਿ ਸੜਕਾਂ, ਗਲੀਆਂ, ਸੀਵਰੇਜ, ਪੀਣ ਵਾਲੇ ਪਾਣੀ ਅਤੇ ਹੋਰ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਅੱਗੇ ਵਧਾਇਆ ਜਾਵੇਗਾ। ਇਸ ਮੌਕੇ ਡਾ. ਨਿਆਮਤ ਸੂਫ਼ੀ ਤਰਲੋਚਨ ਸਿੰਘ, ਮਨਜੀਤ ਸਿੰਘ, ਸਰਬਜੀਤ ਸਿੰਘ, ਜਰਮਨ ਸਿੰਘ, ਨਵਜੋਤ ਸਿੰਘ, ਹਰਦੀਪ ਸਿੰਘ, ਗੁਰਜੀਤ ਸਿੰਘ, ਹਰਜਿੰਦਰ ਸਿੰਘ, ਮੱਸਾ ਸਿੰਘ, ਰੇਸ਼ਮ ਸਿੰਘ, ਅੰਸ਼ਪ੍ਰੀਤ ਸਿੰਘ, ਦਵਿੰਦਰ ਸਿੰਘ, ਜਸਪਾਲ ਸਿੰਘ, ਅਮਰ ਸਿੰਘ, ਗੁਰਲਾਲ ਸਿੰਘ, ਸੰਤੋਖ ਸਿੰਘ ਆਦਿ ਹਾਜ਼ਰ ਸਨ।

ਪਿਛਲੀ ਖ਼ਬਰ ਬਾਬਾ ਬਕਾਲਾ ਸਾਹਿਬ ਵਿਖੇ ਮੈਗਜ਼ੀਨ ‘ਹੁਣ’ ਦਾ 53ਵਾਂ ਅੰਕ ਲੋਕ ਅਰਪਿਤ ਅਗਲੀ ਖ਼ਬਰ ਗਾਇਕ ਜੋੜੀ ਬਲਕਾਰ ਅਣਖੀਲਾ ਐਂਡ ਪਾਰਟੀ ਦਾ ਖੁੱਲ੍ਹਾ ਅਖਾੜਾ ਮਾਨਾਵਾਲਾਂ ’ਚ 4 ਨੂੰ-ਸਰਪੰਚ ਹਰਮਨ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।