02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-07-2026

ਸਠਿਆਲਾ ਵਿਖੇ ਔਰਤਾਂ ਨੇ ਤੀਆਂ ਦਾ ਤਿਉਹਾਰ ਮਨਾਇਆ

ਅਜੀਤ ਡੈਸਕ 28-07-2026

ਸਠਿਆਲਾ, 27 ਜੁਲਾਈ (ਜਗੀਰ ਸਿੰਘ ਸਫਰੀ)- ਪਿੰਡ ਸਠਿਆਲਾ ਵਿਖੇ ਪੰਜਾਬੀ ਸੱਭਿਆਚਾਰ ਦੀ ਅਮੀਰ ਵਿਰਾਸਤ ਨੂੰ ਸੰਭਾਲਦੇ ਹੋਏ ਤੀਆਂ ਦੇ ਤਿਉਹਾਰ ਨੂੰ ਬੜੇ ਹੀ ਉਤਸ਼ਾਹ ਅਤੇ ਰੌਣਕ ਨਾਲ ਮਨਾਇਆ ਗਿਆ । ਇਸ ਮੌਕੇ ਵੱਡੀ ਗਿਣਤੀ ਵਿਚ ਔਰਤਾਂ ਨੇ ਰੰਗ-ਬਰੰਗੇ ਪੰਜਾਬੀ ਪਹਿਰਾਵੇ ਪਹਿਨ ਕੇ ਸਮਾਗਮ ’ਚ ਹਿੱਸਾ ਲਿਆ ਅਤੇ ਰਵਾਇਤੀ ਬੋਲੀਆਂ ਪਾ ਕੇ ਗਿੱਧਾ ਪਾਇਆ । ਸਮਾਗਮ ਦੌਰਾਨ ਹਰਜੀਤ ਕੌਰ, ਜਸਵਿੰਦਰ ਕੌਰ, ਮਨਜੀਤ ਕੌਰ, ਕਸ਼ਮੀਰ ਕੌਰ, ਮਲਕੀਤ ਕੌਰ, ਮਾਨਮ ਕੌਰ, ਯਾਦਵਿੰਦਰ ਕੌਰ, ਲਖਵਿੰਦਰ ਕੌਰ, ਕੁਲਵਿੰਦਰ ਕੌਰ, ਮਨਜੀਤ ਕੌਰ, ਰਵਿੰਦਰ ਕੌਰ, ਮੰਨਤ ਕੌਰ ਨੇ ਪੰਜਾਬੀ ਲੋਕ-ਗੀਤਾਂ ਦੀਆਂ ਧੁਨਾਂ ‘ਤੇ ਖੂਬ ਨੱਚ ਕੇ ਤੀਆਂ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ । ਉਨ੍ਹਾਂ ਨੇ ਬੋਲੀਆਂ ਰਾਹੀਂ ਪੰਜਾਬੀ ਸੱਭਿਆਚਾਰ, ਪਰਿਵਾਰਕ ਰਿਸ਼ਤਿਆਂ ਅਤੇ ਸਮਾਜਿਕ ਜੀਵਨ ਨਾਲ ਜੁੜੇ ਸੁਨੇਹੇ ਵੀ ਪੇਸ਼ ਕੀਤੇ ਗਏ। ਇਸ ਮੌਕੇ ਹਾਜ਼ਰ ਦਰਸ਼ਕਾਂ ਨੇ ਗਿੱਧੇ ਅਤੇ ਬੋਲੀਆਂ ਦਾ ਭਰਪੂਰ ਆਨੰਦ ਮਾਣਿਆ ਅਤੇ ਤਾੜੀਆਂ ਨਾਲ ਹੌਸਲਾ-ਅਫ਼ਜ਼ਾਈ ਕੀਤੀ । ਪ੍ਰਬੰਧਕਾਂ ਨੇ ਕਿਹਾ ਕਿ ਅਜਿਹੇ ਸੱਭਿਆਚਾਰਕ ਸਮਾਗਮ ਨਵੀਂ ਪੀੜ੍ਹੀ ਨੂੰ ਆਪਣੇ ਅਮੀਰ ਵਿਰਸੇ ਨਾਲ ਜੋੜਨ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ।

ਪਿਛਲੀ ਖ਼ਬਰ ਪਿੰਡ ਧਿਆਨਪੁਰ ਵਿਖੇ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ ਅਗਲੀ ਖ਼ਬਰ -ਰਾਸ਼ਟਰਮੰਡਲ ਖੇਡਾਂ-2026- ਭਾਰਤੀ ਖਿਡਾਰੀ ਬਨਾਮ ਤਗਮੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।