02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-07-2026

ਮੁੱਛਲ ਪਿੰਡ ਵਿਖੇ ਦਰਜਨਾਂ ਪਰਿਵਾਰ ਕੈਬਨਿਟ ਮੰਤਰੀ ਈ.ਟੀ.ਓ. ਦੀ ਹਾਜ਼ਰੀ ’ਚ ਪਾਰਟੀ ’ਚ ਸ਼ਾਮਿਲ

ਅਜੀਤ ਡੈਸਕ 28-07-2026

ਟਾਂਗਰਾ, 27 ਜੁਲਾਈ (ਹਰਜਿੰਦਰ ਸਿੰਘ ਕਲੇਰ)- ਜੰਡਿਆਲਾ ਗੁਰੂ ਹਲਕੇ ਦੇ ਬਲਾਕ ਪ੍ਰਧਾਨ ਸੁਵਿੰਦਰ ਸਿੰਘ ਸੰਧੂ ਮੁੱਛਲ ਦੀ ਅਗਵਾਈ ਹੇਠ ਪਿੰਡ ਮੁੱਛਲ ਵਿਖੇ ਇਕ ਭਰਵਾਂ ਇਕੱਠ ਕਰਵਾਇਆ ਗਿਆ। ਇਸ ਸਮਾਗਮ ਵਿਚ ਪੰਜਾਬ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ । ਇਸ ਮੌਕੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਨੂੰ ਅਲਵਿਦਾ ਕਹਿ ਕੇ ਦਰਜਨਾਂ ਪਰਿਵਾਰ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਏ। ਪਾਰਟੀ ਵਿਚ ਸ਼ਾਮਿਲ ਹੋਣ ਵਾਲਿਆਂ ’ਚ ਲਖਵਿੰਦਰ ਸਿੰਘ ਲੱਖਾ, ਨਿਸ਼ਾਨ ਸਿੰਘ, ਬਲਵਿੰਦਰ ਸਿੰਘ ਕਾਲਾ, ਬਲਜਿੰਦਰ ਸਿੰਘ, ਸਰਬੰਸ ਸਿੰਘ ਫੌਜੀ, ਕੇਵਲ ਸਿੰਘ ਫੌਜੀ, ਕਰਮ ਸਿੰਘ ਬਿੱਟੂ, ਅਨੋਖ ਸਿੰਘ ਬਾਊ, ਤਰਲੋਚਨ ਸਿੰਘ ਸਮੇਤ ਹੋਰ ਕਈ ਪਰਿਵਾਰ ਸ਼ਾਮਿਲ ਹਨ । ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਪਾਰਟੀ ਵਿਚ ਸ਼ਾਮਿਲ ਹੋਏ ਸਾਰੇ ਪਰਿਵਾਰਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਲੋਕਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਪਾਰਟੀ ਨਾਲ ਜੁੜਨ ਵਾਲੇ ਹਰ ਵਰਕਰ ਨੂੰ ਬਣਦਾ ਮਾਣ-ਸਨਮਾਨ ਅਤੇ ਜ਼ਿੰਮੇਵਾਰੀ ਦਿੱਤੀ ਜਾਵੇਗੀ। ਇਸ ਮੌਕੇ ਸਰਪੰਚ ਗੁਰਮੁਖ ਸਿੰਘ ਸਰਜਾ, ਸਰਬਜੀਤ ਸਿੰਘ, ਸੁਰਜੀਤ ਸਿੰਘ ਫੌਜੀ, ਗੁਰਦੀਪ ਸਿੰਘ, ਪਰਦੀਪ ਸਿੰਘ, ਮਨਜੀਤ ਸਿੰਘ ਸੰਧੂ, ਗੁਰਪੰਤ ਸਿੰਘ, ਸੰਨੀ, ਸੋਨੀ ਆਦਿ ਹਾਜ਼ਰ ਸਨ।

ਪਿਛਲੀ ਖ਼ਬਰ ਬਾਪੂ ਤਰਸੇਮ ਸਿੰਘ ਦੀ ਅਗਵਾਈ ਹੇਠ ਅਕਾਲੀ ਦਲ (ਵਾਰਿਸ ਪੰਜਾਬ ਦੇ) ਵਲੋਂ ਪਿੰਡਾ ’ਚ ਕੱਢਿਆ ਰੋਡ ਸ਼ੋਅ ਅਗਲੀ ਖ਼ਬਰ ਭਾਕਿਯੂ ਏਕਤਾ ਉਗਰਾਹਾਂ ਵਲੋਂ ਦਿੱਲੀ ਦੇ ਵਿਦਿਆਰਥੀ ਸੰਘਰਸ਼ ਜਿੱਤ ਦੀ ਖ਼ੁਸ਼ੀ ’ਚ ਗੱਗੋਮਾਹਲ ਵਿਖੇ ਜੇਤੂ ਰੈਲੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।