ਟਾਹਲੀ ਸਾਹਿਬ, 29 ਜੁਲਾਈ (ਵਿਨੋਦ ਭੀਲੋਵਾਲ)-’ਆਮ ਆਦਮੀ’ ਪਾਰਟੀ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹਲਕਾ ਮਜੀਠਾ ਦੇ ਪਿੰਡਾਂ ਵਿਚ ਵੱਡੀ ਪੱਧਰ ’ਤੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ । ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਮਜੀਠਾ ‘ਆਪ’ ਦੇ ਇੰਚਾਰਜ ਤਲਬੀਰ ਸਿੰਘ ਗਿੱਲ ਵਲੋਂ ਪਿੰਡ ਰੂਪੋਵਾਲੀ ਬ੍ਰਾਹਮਣਾਂ ਵਿਖੇ ਲੋਕ ਮਿਲਣੀ ਦੌਰਾਨ ਇਕ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ । ਗਿੱਲ ਨੇ ਕਿਹਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜੋ ਪੰਜਾਬ ਦੇ ਹਿੱਤਾਂ ਲਈ ਕਰ ਵਿਖਾਇਆ ਹੈ, ਉਹ ਹੋਰ ਸਰਕਾਰਾਂ ਪੰਜਾਬ ਵਿਚ ਨਹੀਂ ਕਰ ਸਕੀਆਂ। ਪੰਜਾਬ ਦੇ ਲੋਕਾਂ ਨੂੰ ਜ਼ੀਰੋ ਪੱਧਰ ਤੋਂ ਲੈ ਕੇ ਸਹੂਲਤਾਂ ਦੇਣ ਵਾਲੇ ਮੁੱਖ ਮੰਤਰੀ ਭਗਵੰਤ ਮਾਨ ਦਾ ਪੰਜਾਬ ਦੀ ਜਨਤਾ ਦੀਆਂ ਨਜ਼ਰਾਂ ਵਿਚ ਕੱਦ ਉੱਚਾ ਹੋ ਰਿਹਾ ਹੈ। ਜਿਸ ਨੂੰ ਵੇਖਦਿਆਂ ਪੰਜਾਬ ਦੇ ਲੋਕ ਦੁਬਾਰਾ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਲਿਆਉਣ ਲਈ ਉਤਾਵਲੇ ਦਿਖਾਈ ਦੇ ਰਹੇ ਹਨ । ਇਸ ਮੌਕੇ ਚੇਅਰਮੈਨ ਸਿਕੰਦਰ ਸਿੰਘ ਭੋਏਵਾਲ, ਪਰਮਿੰਦਰ ਸਿੰਘ ਰਮਣਾ ਚੱਕ, ਵਾਈਸ ਚੇਅਰਮੈਨ ਸਿਕੰਦਰ ਸਿੰਘ ਖਿਦੋਵਾਲੀ, ਮੇਵਾ ਸਿੰਘ, ਗੋਪਾਲ ਕ੍ਰਿਸ਼ਨ, ਰਜਿੰਦਰ ਕੁਮਾਰ, ਦਿਲਬਾਗ ਸਿੰਘ, ਗੁਰਿੰਦਰ ਸਿੰਘ, ਸਵਨਾਮ ਸਿੰਘ, ਸਾਬ ਸਿੰਘ, ਪਰਮਿੰਦਰ ਸਿੰਘ ਰਮਾਣਾ ਚੱਕ, ਮੇਜਰ ਸਿੰਘ ਸਿਆਲਕਾ, ਹੁਸਨਪ੍ਰੀਤ ਸਿੰਘ ਸਿਆਲਕਾ, ਪੀ. ਏ. ਬਲਜਿੰਦਰ ਸਿੰਘ ਸਮੇਤ ਵੱਡੀ ਗਿਣਤੀ ਵਿਚ ਵਰਕਰ ਨਾਲ ਸਨ।