02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-07-2026

ਸਾਬਕਾ ਵਿਧਾਇਕ ਹਰਪ੍ਰਤਾਪ ਨੇ ਗ੍ਰਾਮ ਪੰਚਾਇਤ ਘੋਨੇਵਾਲਾ ਦੀ ਮੁੜ ਗਿਣਤੀ ਨੂੰ ਲੈ ਕੇ ਸੱਤਾਧਾਰੀ ਧਿਰ ’ਤੇ ਚੁੱਕੇ ਸਵਾਲ

ਅਜੀਤ ਡੈਸਕ 30-07-2026
ਅਜਨਾਲਾ, 29 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ)- ਵਿਧਾਨ ਸਭਾ ਹਲਕਾ ਅਜਨਾਲਾ ਅਧੀਨ ਆਉਂਦੀ ਗ੍ਰਾਮ ਪੰਚਾਇਤ ਘੋਨੇਵਾਲਾ ਦੀਆਂ ਪਿਛਲੇ ਸਮੇਂ ਦੌਰਾਨ ਹੋਈਆਂ ਪੰਚਾਇਤੀ ਚੋਣਾਂ ਦੀ ਮੁੜ ਵੋਟਾਂ ਦੀ ਗਿਣਤੀ (ਰੀ-ਕਾਊਂਟਿੰਗ) ਨੂੰ ਲੈ ਕੇ ਸਾਬਕਾ ਵਿਧਾਇਕ ਅਤੇ ਸੀਨੀਅਰ ਕਾਂਗਰਸੀ ਆਗੂ ਹਰਪ੍ਰਤਾਪ ਸਿੰਘ ਅਜਨਾਲਾ ਨੇ ਸੱਤਾਧਾਰੀ ਧਿਰ ’ਤੇ ਸਵਾਲ ਉਠਾਉਂਦਿਆਂ ਦੱਸਿਆ ਕਿ ਗ੍ਰਾਮ ਪੰਚਾਇਤ ਘੋਨੇਵਾਲਾ ਦੀਆਂ ਚੋਣਾਂ ਦੌਰਾਨ ਵੋਟਾਂ ਦੀ ਗਿਣਤੀ ਇਕ ਨਹੀਂ, ਸਗੋਂ ਤਿੰਨ ਵਾਰ ਕਰਵਾਈ ਗਈ ਸੀ, ਹਰ ਵਾਰ ਗਿਣਤੀ ਤੋਂ ਬਾਅਦ ਕਾਂਗਰਸ ਪਾਰਟੀ ਨਾਲ ਸੰਬੰਧਿਤ ਉਮੀਦਵਾਰ ਅਮਰਜੀਤ ਸਿੰਘ ਨੂੰ ਜੇਤੂ ਐਲਾਨਿਆ ਗਿਆ ਸੀ। ਸ: ਅਜਨਾਲਾ ਨੇ ਕਿਹਾ ਕਿ ਜਦੋਂ ਉਸ ਵੇਲੇ ਸਾਰੀ ਚੋਣ ਪ੍ਰਕਿਰਿਆ ਨਿਯਮਾਂ ਅਨੁਸਾਰ ਪੂਰੀ ਹੋ ਚੁੱਕੀ ਸੀ ਤਾਂ ਹੁਣ ਮੁੜ ਗਿਣਤੀ ਕਰਵਾਉਣ ਦੀ ਲੋੜ ਕਿਉਂ ਪੈ ਗਈ ਹੈ। ਉਨ੍ਹਾਂ ਕਥਿਤ ਦੋਸ਼ ਲਗਾਉਂਦਿਆਂ ਕਿਹਾ ਕਿ ਸੱਤਾਧਾਰੀ ਧਿਰ ਪ੍ਰਸ਼ਾਸਨ ‘ਤੇ ਦਬਾਅ ਬਣਾ ਕੇ ਮੁੜ ਗਿਣਤੀ ਕਰਵਾਉਣਾ ਚਾਹੁੰਦੀ ਹੈ ਤਾਂ ਜੋ ਆਪਣੀ ਪਾਰਟੀ ਦੇ ਉਮੀਦਵਾਰ ਦੇ ਹੱਕ ਵਿਚ ਨਤੀਜਾ ਕਰਵਾਇਆ ਜਾ ਸਕੇ। ਸ: ਅਜਨਾਲਾ ਨੇ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਕਿਸੇ ਵੀ ਤਰ੍ਹਾਂ ਦੀ ਧੱਕੇਸ਼ਾਹੀ, ਰਾਜਨੀਤਿਕ ਦਖ਼ਲਅੰਦਾਜ਼ੀ ਜਾਂ ਲੋਕਤੰਤਰ ਦਾ ਘਾਣ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਕਾਂਗਰਸ ਪਾਰਟੀ ਅਤੇ ਸਮੂਹ ਅਹੁਦੇਦਾਰ ਤੇ ਵਰਕਰ ਇਸ ਦਾ ਡਟ ਕੇ ਵਿਰੋਧ ਕਰਨਗੇ। ਇਸ ਮੌਕੇ ਜ਼ਿਲ੍ਹਾ ਮੀਤ ਪ੍ਰਧਾਨ ਕੰਵਰਪ੍ਰਤਾਪ ਸਿੰਘ ਅਜਨਾਲਾ, ਬਲਾਕ ਕਾਂਗਰਸ ਪ੍ਰਧਾਨ ਅਰਵਿੰਦਰਪਾਲ ਸਿੰਘ ਜੈਂਟੀ ਅੱਬੂਸੈਦ ਅਤੇ ਰਾਣਾ ਰਣਜੀਤ ਸਿੰਘ ਭੱਖਾ, ਯੂਥ ਕਾਂਗਰਸ ਹਲਕਾ ਅਜਨਾਲਾ ਦੇ ਪ੍ਰਧਾਨ ਸਰਬਜੋਤ ਸਿੰਘ ਮਾਹਲ ਅੰਬਕੋਟਲੀ, ਯੂਥ ਕਾਂਗਰਸ ਬਲਾਕ ਅਜਨਾਲਾ ਦੇ ਪ੍ਰਧਾਨ ਹਰਮਨ ਢਿੱਲੋਂ ਫੁੱਲੇਚੱਕ, ਸਾਬਕਾ ਪ੍ਰਧਾਨ ਮਨਪ੍ਰੀਤ ਸਿੰਘ ਸਾਰੰਗਦੇਵ, ਐਡਵੋਕੇਟ ਸੁਨੀਲਪਾਲ ਸਿੰਘ ਅਜਨਾਲਾ, ਸਰਵਣ ਸਿੰਘ ਨਿਜ਼ਾਮਪੁਰਾ, ਗੁਰਸ਼ਿੰਦਰ ਸਿੰਘ ਸਹਿੰਸਰਾ, ਹਰਪ੍ਰੀਤ ਸਿੰਘ ਘੋਨਾ ਸਰਾਏ, ਸਰਪੰਚ ਅਮਰਜੀਤ ਸਿੰਘ ਘੋਨੇਵਾਲਾ, ਸ਼ੁੱਭ ਸਿਰਸਾ, ਜਗਰੂਪ ਸਿੰਘ ਨੰਗਲ, ਸੰਨੀ ਨਿੱਝਰ, ਅੰਗਰੇਜ਼ ਸਿੰਘ ਲੱਖੂਵਾਲ, ਜਸਪਿੰਦਰ ਸਿੰਘ ਘੋਨੇਵਾਲਾ ਅਤੇ ਅਮਰਬੀਰ ਸਿੰਘ ਬੱਲ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਅਜਨਾਲਾ ਵਿਖੇ ਸਫ਼ਾਈ ਸੇਵਕਾਂ ਦੇ ਹੱਕ ’ਚ ਨਿੱਤਰੇ ਪੈਨਸ਼ਨਰ ਆਗੂ ਅਮਰਜੀਤ ਸਿੰਘ ਸਰਕਾਰੀਆ ਅਗਲੀ ਖ਼ਬਰ ਅਕਾਲੀ ਦਲ (ਬਾਦਲ) ਪਾਰਟੀ ਨੂੰ ਪਿੰਡਾਂ ’ਚ ਬੂਥ ਪੱਧਰ ’ਤੇ ਮਜ਼ਬੂਤ ਕਰਨ ਲਈ ਮੁਹਿੰਮ ਸ਼ੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।