03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-07-2026

ਮੀਰੀ ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਰਮਦਾਸ ਵਿਖੇ ਦੋ ਦਿਨਾਂ ਮੈਡੀਕਲ ਕੈਂਪ

ਅਜੀਤ ਡੈਸਕ 31-07-2026
ਰਮਦਾਸ, 30 ਜੁਲਾਈ (ਜਸਵੰਤ ਸਿੰਘ ਵਾਹਲਾ)-ਮੀਰੀ ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਰਮਦਾਸ ਵਿਖੇ ਸ੍ਰੀ ਗੁਰੂ ਰਾਮਦਾਸ ਚੈਰੀਟੇਬਲ ਹਸਪਤਾਲ ਵੱਲਾ (ਅੰਮ੍ਰਿਤਸਰ) ਵਲੋਂ ਦੋ ਦਿਨਾਂ ਮੈਡੀਕਲ ਕੈਂਪ ਲਗਾਇਆ ਗਿਆ, ਜਿਸ ਵਿਚ ਡਾਕਟਰਾਂ ਦੀਆਂ ਮਾਹਿਰ ਟੀਮਾਂ (ਮੈਡੀਕਲ ਤੇ ਡੈਂਟਲ) ਦੁਆਰਾ ਸਕੂਲ ਦੇ 1000 ਬੱਚਿਆਂ ਦੇ ਸਿਹਤ, ਦੰਦਾਂ ਦੀ ਬਰੀਕੀ ਨਾਲ ਜਾਂਚ ਕੀਤੀ, ਕੈਂਪ ਵਿਚ ਡਾ. ਸੰਧੂ , ਡਾ. ਸੋਨੀਆ, ਡਾ. ਜਸ਼ਨਦੀਪ ਕੌਰ, ਡਾ. ਹਰਮਨਦੀਪ ਕੌਰ, ਡਾ. ਮਹਿਕ, ਡਾ. ਜਗਮਪ੍ਰੀਤ ਕੌਰ, ਡਾ. ਇੰਦਰਪ੍ਰੀਤ ਕੌਰ, ਡਾ. ਸੁਪਰਨਾ, ਡਾ. ਜਸ਼ਨਦੀਪ ਕੌਰ (ਪੀ.ਜੀ), ਡਾ. ਇੰਦਰਪ੍ਰੀਤ ਵਾਲੀਆ, ਡਾ. ਲੀਜਾ ਤੁਲੀ, ਡਾ. ਰਜਿਤ ਦੁੱਗਲ, ਡਾ. ਪ੍ਰਭਜੋਤ ਕੌਰ, ਹਰੀਕ੍ਰਿਸ਼ਨ, ਗੁਰਪ੍ਰੀਤ ਸਿੰਘ, ਮਨਿੰਦਰ ਸਿੰਘ, ਜਗਤਾਰ ਸਿੰਘ, ਨਰਵਿੰਦਰ ਸਿੰਘ ਆਦਿ ਸ਼ਾਮਿਲ ਹੋਏ। ਇਸ ਸਮੁੱਚੀ ਟੀਮ ਅਤੇ ਸ੍ਰੀ ਗੁਰੂ ਰਾਮਦਾਸ ਚੈਰੀਟੇਬਲ ਹਸਪਤਾਲ ਵੱਲਾ ਦੇ ਉੱਚ ਅਧਿਕਾਰੀਆਂ, ਐਜੂਕੇਸ਼ਨ ਵਿਭਾਗ ਦੇ ਮੁੱਖੀ ਅਤੇ ਪ੍ਰਧਾਨ ਸਾਹਿਬ ਦਾ ਸਕੂਲ ਦੀ ਪ੍ਰਿੰ: ਅਮਨਦੀਪ ਕੌਰ, ਸਮੁੱਚੇ ਸਟਾਫ ਅਤੇ ਵਿਦਿਆਰਥੀਆਂ ਵਲੋਂ ਧੰਨਵਾਦ ਕੀਤਾ ਗਿਆ।
ਪਿਛਲੀ ਖ਼ਬਰ ਜੰਡਿਆਲਾ ਗੁਰੂ ਵਿਚ ਪੰਜਾਬ ਬੰਦ ਨੂੰ ਭਰਵਾਂ ਹੁੰਗਾਰਾ ਅਗਲੀ ਖ਼ਬਰ ਕਸਬਾ ਮਜੀਠਾ ਅਤੇ ਆਸ ਪਾਸ ਪਿੰਡਾਂ ਵਿਚ ਬੰਦ ਨੂੰ ਮਿਲਿਆ ਹੁੰਗਾਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।