ਜੰਡਿਆਲਾ ਗੁਰੂ, 30 ਜੁਲਾਈ (ਪ੍ਰਮਿੰਦਰ ਸਿੰਘ ਜੋਸਨ)-ਬੀਤੇ ਦਿਨੀ ਬਰਨਾਲਾ ਵਿਖੇ ਸਫਾਈ ਸੇਵਕਾਂ ਤੇ ਪੁਲਿਸ ਵਲੋਂ ਕੀਤੇ ਗਏ ਅੰਨੇਵਾਹ ਲਾਠੀ ਚਾਰਜ ਦੇ ਵਿਰੋਧ ਵਿਚ ਸਫਾਈ ਸੇਵਕ ਯੂਨੀਅਨ ਵਲੋਂ ਪੰਜਾਬ ਬੰਦ ਦੇ ਦਿੱਤੇ ਸੱਦੇ ‘ਤੇ ਅੱਜ ਜੰਡਿਆਲਾ ਗੁਰੂ ਪੂਰਨ ਤੌਰ ‘ਤੇ ਬੰਦ ਰਿਹਾ ਹੈ। ਆਵਾਜਾਈ ਆਮ ਵਾਂਗ ਚਲਦੀ ਰਹੀ ਅਤੇ ਵਿੱਦਿਅਕ ਅਦਾਰੇ, ਬੈਂਕ ਆਦਿ ਖੁੱਲੇ ਰਹੇ। ਸਫਾਈ ਸੇਵਕ ਯੂਨੀਅਨ ਵਲੋਂ ਅੱਜ ਜੰਡਿਆਲਾ ਗੁਰੂ ਵਿਖੇ ਰੋਸ ਮਾਰਚ ਵੀ ਕੀਤਾ ਗਿਆ।