04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-07-2026

ਸੱਕੀ ਨਾਲੇ ਦੀ ਸਫ਼ਾਈ ਲਈ ਭਾਰਤੀ ਫ਼ੌਜ ਤੋਂ ਮਿਲੀ ਐੱਨ.ਓ.ਸੀ., ਪਾਣੀ ਦੀ ਨਿਕਾਸੀ ਹੋਵੇਗੀ ਸੁਚਾਰੂ-ਕੁਲਦੀਪ ਸਿੰਘ ਧਾਲੀਵਾਲ

ਅਜੀਤ ਡੈਸਕ 31-07-2026
ਅਜਨਾਲਾ, 30 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ)-ਹਲਕਾ ਅਜਨਾਲਾ ਦੇ ਵਿਧਾਇਕ ਅਤੇ ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਬੁਲਾਰੇ ਕੁਲਦੀਪ ਸਿੰਘ ਧਾਲੀਵਾਲ ਨੇ ‘ਅਜੀਤ’ ਨਾਲ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਸੱਕੀ ਨਾਲੇ ਦੀ ਸਫ਼ਾਈ ਲਈ ਭਾਰਤੀ ਫ਼ੌਜ ਵਲੋਂ ਲੋੜੀਂਦੀ ਐੱਨ.ਓ.ਸੀ. (ਪ੍ਰਵਾਨਗੀ) ਦੇ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਪ੍ਰਵਾਨਗੀ ਨਾਲ ਸੱਕੀ ਨਾਲੇ ਦੀ ਸਫ਼ਾਈ ਦਾ ਸਾਲਾਂ ਤੋਂ ਲਟਕਿਆ ਇਕ ਅਹਿਮ ਮਸਲਾ ਹੱਲ ਹੋ ਗਿਆ ਹੈ ਅਤੇ ਆਉਣ ਵਾਲੇ ਸਮੇਂ ਵਿਚ ਬਰਸਾਤ ਦੌਰਾਨ ਪਾਣੀ ਦੀ ਨਿਕਾਸੀ ਵਿਚ ਵੱਡਾ ਸੁਧਾਰ ਆਵੇਗਾ। ਵਿਧਾਇਕ ਧਾਲੀਵਾਲ ਨੇ ਅੱਗੇ ਦੱਸਿਆ ਕਿ ਅੱਜ ਫ਼ੌਜ ਦੇ ਉੱਚ ਅਧਿਕਾਰੀਆਂ ਬ੍ਰਿਗੇਡੀਅਰ ਐੱਸ.ਐੱਸ ਛਿੱਲਰ (ਐੱਸ.ਐੱਮ.), ਬ੍ਰਿਗੇਡੀਅਰ ਸੁਖਬੀਰ ਸਿੰਘ (ਐੱਸ.ਐੱਮ.) ਅਤੇ ਸੀ.ਓ. ਐਂਟਨੀ ਰੌਬਿਨਸ ਨਾਲ ਸੁਖਾਵੇਂ ਮਾਹੌਲ ਵਿਚ ਹੋਈ ਮੀਟਿੰਗ ਦੌਰਾਨ ਇਸ ਕੰਮ ਲਈ ਉਨ੍ਹਾਂ ਵਲੋਂ ਐੱਨ.ਓ.ਸੀ. ਦੇ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਜਿਵੇਂ ਹੀ ਪਾਣੀ ਦਾ ਪੱਧਰ ਘਟੇਗਾ, ਇਸ ਖੇਤਰ ਵਿਚ ਵੱਡੇ ਪੱਧਰ ‘ਤੇ ਡੀਸਿਲਟਿੰਗ ਕਰਵਾਈ ਜਾਵੇਗੀ, ਜਿਸ ਨਾਲ ਸੱਕੀ ਨਾਲੇ ਦੀ ਸਮਰੱਥਾ ਵਧੇਗੀ ਅਤੇ ਪਾਣੀ ਦੀ ਨਿਕਾਸੀ ਤੇਜ਼ੀ ਨਾਲ ਹੋ ਸਕੇਗੀ। ਇਸ ਮੌਕੇ ਐੱਸ.ਈ. ਮਹੇਸ਼ ਸਿੰਘ, ਐਕਸੀਅਨ ਅੰਕੁਸ਼ ਚੌਧਰੀ ਅਤੇ ਜੇ.ਈ. ਕਮਲਪ੍ਰੀਤ ਸਿੰਘ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਚੰਡੀਗੜ੍ਹ ਪੁਲਿਸ ਵਲੋਂ ਇਆਲੀ ਸਮੇਤ ‘ਅਕਾਲੀ ਦਲ ਵਾਰਿਸ ਪੰਜਾਬ ਦੇ’ 15 ਆਗੂਆਂ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਪੰਜਾਬ ਸਰਕਾਰ ਕਰ ਰਹੀ ਹੈ ਗੁੰਮਰਾਹਕੁੰਨ ਪ੍ਰਚਾਰ-ਸੱਚਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।