02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-08-2026

ਹਰੇਕ ਇਨਸਾਨ ਵਾਤਾਵਰਣ ਨੂੰ ਸਾਫ-ਸੁਥਰਾ ਰੱਖਣ ਲਈ ਇਕ ਰੁੱਖ ਲਗਾ ਕੇ ਆਪਣਾ ਯੋਗਦਾਨ ਪਾਵੇ-ਚੇਅਰਮੈਨ ਬਲਦੇਵ ਚੰਦੀ

ਅਜੀਤ ਡੈਸਕ 01-08-2026
ਜੇਠੂਵਾਲ, 31 ਜੁਲਾਈ (ਮਿੱਤਰਪਾਲ ਸਿੰਘ ਰੰਧਾਂਵਾ)-ਪੰਜਾਬ ਵਿਚ ਦਿਨ ਬ ਦਿਨ ਵਧ ਰਹੇ ਪ੍ਰਦੂਸ਼ਣ ਨੂੰ ਖ਼ਤਮ ਕਰਨ ਤੇ ਵਾਤਾਵਰਣ ਨੂੰ ਸਾਫ ਸੁਥਰਾ ਰੱਖਣ ਲਈ ਹਰੇਕ ਇਨਸਾਨ ਨੂੰ ਇਕ ਰੁੱਖ ਲਗਾ ਕੇ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ ਤਾਂ ਹੀ ਪੰਜਾਬ ਵਧ ਰਹੇ ਪ੍ਰਦੂਸ਼ਣ ਤੇ ਪਾਣੀ ਦਾ ਪੱਧਰ ਨੀਵਾਂ ਹੋ ਰਿਹਾ ਹੈ ਉਸ ਨੂੰ ਬਚਾਇਆ ਜਾ ਸਕਦਾ ਹੈ। ਉਕਤ ਸ਼ਬਦਾਂ ਦਾ ਪ੍ਰਗਟਾਵਾ ਗਲੋਬਲ ਇੰਸਟੀਚਿਊਟ ਦੇ ਚੇਅਰਮੈਨ ਡਾ. ਬਲਦੇਵ ਸਿੰਘ ਚੰਦੀ ਤੇ ਵਾਈਸ ਚੇਅਰਮੈਨ ਡਾ. ਅਕਾਸ਼ਦੀਪ ਸਿੰਘ ਚੰਦੀ ਵਲੋ ਵਾਤਾਵਰਣ ਨੂੰ ਸਾਫ ਸੁਥਰਾ ਰੱਖਣ ਲਈ ਇੰਸਟੀਚਿਊਟ ਦੇ ਵਿਹੜੇ ਵਿਚ ਛਾਂਦਾਰ ਬੂਟੇ ਲਗਾਉਣ ਮੌਕੇ ਕੀਤਾ। ਉਨ੍ਹਾਂ ਕਾਲਜ ਦੇ ਸਮੂਹ ਸਟਾਫ ਤੇ ਵਿਦਿਆਰਥੀਆਂ ਨੂੰ ਕਿਹਾ ਕਿ ਉਹ ਆਪਣੇ ਆਲੇ ਦੁਆਲੇ ਦਾ ਵਾਤਾਵਰਣ ਸਾਫ ਸੁਥਰਾ ਰੱਖਣ ਅਤੇ ਆਪਣੇ ਆਉਣ ਵਾਲੇ ਭਵਿੱਖ ਨੂੰ ਬਚਾਉਣ ਵਾਸਤੇ ਆਪਣੇ ਘਰਾਂ ਵਿਚ ਤੇ ਜਨਤਕ ਥਾਵਾਂ ‘ਤੇ ਵੱਧ ਤੋਂ ਵੱਧ ਬੂਟੇ ਲਗਾਉਣ ਤਾਂ ਹੀ ਅੱਜ ਦੇ ਅਜੋਕੇ ਸਮੇਂ ਵਿਚ ਜੋ ਪੰਜਾਬ ਦੀ ਧਰਤੀ ਬੰਜਰ ਬਣ ਰਹੀ ਹੈ ਉਸ ਨੂੰ ਬਚਾਇਆ ਜਾ ਸਕਦਾ ਹੈ। ਚੇਅਰਮੈਨ ਚੰਦੀ ਨੇ ਕਿਹਾ ਕਿ ਕਾਲਜ ਨੂੰ ਹਰਿਆ ਭਰਿਆ ਰੱਖਣ ਲਈ ਕਾਲਜ ਮੇਨਜਮੈਂਟ ਵਲੋਂ ਸਾਲ ਬੂਟੇ ਲਗਾਏ ਜਾਂਦੇ ਹਨ ਜਿਨ੍ਹਾਂ ਦੀ ਸਾਂਭ ਸੰਭਾਲ ਵੱਡੇ ਪੱਧਰ ’ਤੇ ਕੀਤੀ ਜਾਂਦੀ ਹੈ ਤਾਂ ਕਿ ਲਾਏ ਹੋਏ ਬੂਟੇ ਪੂਰੀ ਤਰ੍ਹਾਂ ਪਲ ਸਕਣ ਅਤੇ ਕਾਲਜ ਵਲੋਂ ਵੀ ਵਾਤਾਵਰਣ ਸਾਫ ਸੁਥਰਾ ਰੱਖਣ ਤੇ ਵੱਧ ਰਹੇ ਪ੍ਰਦੂਸ਼ਣ ਪ੍ਰਤੀ ਵਿਦਿਆਰਥੀਆਂ ਨੂੰ ਜਾਗਰੂਕ ਕਰਨ ਲਈ ਸੈਮੀਨਾਰ ਲਗਾਏ ਜਾਂਦੇ ਹਨ ਜਿਸ ਵਿਚ ਕਾਲਜ ਦੇ ਸਟਾਫ ਦਾ ਵੱਡਾ ਯੋਗਦਾਨ ਹੈ। ਡੀ. ਐੱਸ. ਪੀ. ਬਲਰਾਜ ਸਿੰਘ ਨੇ ਕਿਹਾ ਕਿ ਗਲੋਬਲ ਇੰਸਟੀਚਿਊਟ ਵਲੋ ਜੋ ਵਧ ਰਹੇ ਪ੍ਰਦੂਸ਼ਣ ਤੇ ਵਾਤਾਵਰਣ ਨੂੰ ਸਾਫ ਸੁਥਰਾ ਰੱਖਣ ਲਈ ਉਪਰਾਲਾ ਕੀਤਾ ਜਾ ਰਿਹਾ ਹੈ ਉਹ ਸ਼ਲਾਘਾਯੋਗ ਕਦਮ ਹੈ ਉਸ ਤੋਂ ਵਿਦਿਆਰਥੀ ਸੇਧ ਲੈਣ। ਇਸ ਮੌਕੇ ਡਾਇਰੈਕਟਰ ਐੱਮ. ਐੱਸ. ਸੈਣੀ, ਡਾਇਰੈਕਟਰ ਪੀ. ਕੇ. ਸ਼ਰਮਾ, ਡਾਇਰੈਕਟਰ ਐਡਮਿਸ਼ਨ ਸੈੱਲ ਪ੍ਰੋ. ਬੀ. ਡੀ. ਸ਼ਰਮਾ, ਡੀ. ਐੱਸ. ਪੀ. ਬਲਰਾਜ ਸਿੰਘ, ਇੰਸਪੈਕਟਰ ਬਿਕਰਮ ਸਿੰਘ ਭੰਗਾਲੀ ਸਮੇਤ ਹੋਰ ਕਾਲਜ ਦਾ ਸਟਾਫ ਹਾਜ਼ਰ ਸੀ।
ਪਿਛਲੀ ਖ਼ਬਰ ਅਕਾਲੀ ਦਲ ਵਾਰਿਸ ਪੰਜਾਬ ਵਲੋਂ 3 ਅਗਸਤ ਨੂੰ ਭਿੰਡੀ ਔਲਖ ਤੋਂ ਮਾਰਚ ਕੱਢਿਆ ਜਾਵੇਗਾ ਅਗਲੀ ਖ਼ਬਰ ਤੀਆਂ ਦੇ ਮੇਲੇ ਸਾਡੇ ਅਮੀਰ ਸੱਭਿਆਚਾਰ ਵਿਰਸੇ ਦਾ ਅਨਿੱਖੜਵਾਂ ਅੰਗ-ਚੇਅਰਮੈਨ ਜੱਸੀ ਸੋਹੀਆਂ ਵਾਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।