ਬਾਬਾ ਬਕਾਲਾ ਸਾਹਿਬ, 31 ਜੁਲਾਈ (ਸ਼ੇਲਿੰਦਰਜੀਤ ਸਿੰਘ ਰਾਜਨ)-ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਵਰੋਸਾਈ ਹੋਈ ਪਵਿੱਤਰ ਧਰਤੀ ਬਾਬਾ ਬਕਾਲਾ ਸਾਹਿਬ ਵਿਖੇ ਸਾਲਾਨਾ ਜੋੜ ਮੇਲਾ ‘ਰੱਖੜ ਪੁੰਨਿਆਂ’ ਵਾਲੇ ਦਿਨ ਐਤਕੀਂ ਪਹਿਲੀ ਵਾਰ ਭਾਰਤੀ ਜਨਤਾ ਪਾਰਟੀ ਵਿਸ਼ਾਲ ਸਿਆਸੀ ਕਾਨਫਰੰਸ ਕਰੇਗੀ। ਇਹ ਪ੍ਰਗਟਾਵਾ ਇਥੇ ਸਾਬਕਾ ਵਿਧਾਇਕ, ਸਾਬਕਾ ਮੁੱਖ ਸੰਸਦੀ ਸਕੱਤਰ ਤੇ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਤੋਂ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਮਨਜੀਤ ਸਿੰਘ ਮੰਨਾ ਨੇ ਇਥੇ ਪੱਤਰਕਾਰਾਂ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਇਸ ਮੌਕੇ ਭਾਜਪਾ ਦੀ ਹੋਣ ਵਾਲੀ ਇਸ ਪਲੇਠੀ ਕਾਨਫਰੰਸ ਵਿਚ ਕੇਂਦਰ ਅਤੇ ਪੰਜਾਬ ਦੇ ਸੀਨੀਅਰ ਆਗੂ ਹਲਕੇ ਦੀ ਸੰਗਤ ਰੂਬਰੂ ਹੋਣਗੇ ਅਤੇ ਪੰਜਾਬ ਲਈ ਕੀਤੇ ਜਾ ਰਹੇ ਤੇ ਆਉਣ ਵਾਲੇ ਸਮੇਂ ਵਿਚ ਕਰਨ ਵਾਲੇ ਕੰਮਾਂ ਨੂੰ ਉਨ੍ਹਾਂ ਦੇ ਧਿਆਨ ਵਿਚ ਲਿਆਉਣਗੇ। ਉਨ੍ਹਾਂ ਕਿਹਾ ਕਿ ਅੱਜ ਪਾਰਟੀ ਦੇ ਅਹੁਦੇਦਾਰਾਂ ਦੇ ਸਲਾਹ ਮਸ਼ਵਰੇ ਨਾਲ ਕਾਨਫਰੰਸ ਦੀਆਂ ਤਿਆਰੀਆਂ ਅੱਜ ਤੋਂ ਹੀ ਸ਼ੁਰੂ ਕਰ ਦਿੱਤੀਆਂ ਜਾਣਗੀਆਂ। ਇਸ ਮੌਕੇ ਚੇਅਰਮੈਨ ਰਣਜੀਤ ਸਿੰਘ ਮੀਆਂਵਿੰਡ, ਜ਼ਿਲ੍ਹਾ ਜਨਰਲ ਸਕੱਤਰ ਰਜੇਸ਼ ਟਾਂਗਰੀ, ਸਰਕਲ ਪ੍ਰਧਾਨ ਸਰਬਰਿੰਦਰ ਸਿੰਘ ਬੌਬੀ ਬੋਦੇਵਾਲ, ਸਰਕਲ ਪ੍ਰਧਾਨ ਕਰਮ ਸਿੰਘ ਖਲਚੀਆਂ, ਸਰਕਲ ਪ੍ਰਧਾਨ ਕੈਪਟਨ ਜਸਪਾਲ ਸਿੰਘ ਤਖਤੂਚੱਕ, ਸਰਕਲ ਪ੍ਰਧਾਨ ਰਜੇਸ਼ ਕੁਮਾਰ ਦਨਿਆਲ, ਸਰਕਲ ਪ੍ਰਧਾਨ ਗੁਰਚਰਨ ਸਿੰਘ ਸਠਿਆਲਾ, ਸਰਕਲ ਪ੍ਰਧਾਨ ਲਾਟ ਬਿਆਸ, ਸਾਬਕਾ ਸਰਪੰਚ ਤਰਲੋਕ ਸਿੰਘ ਜਵੰਦਪੁਰ, ਮਲੂਕ ਸਿੰਘ ਮੱਧ, ਬਲਜੀਤ ਬਿਆਸ, ਮਾਨ ਸਿੰਘ, ਲਖਬੀਰ ਸਿੰਘ, ਹਰਪ੍ਰੀਤ ਸਿੰਘ ਹੈਪੀ ਖੱਖ, ਜਸ ਭੋਰਛੀ, ਰਵੀ ਟਪਿਆਲਾ, ਪਿੰਦਰ ਦੌਲ ਉਦੋਨੰਗਲ, ਸਾਬਕਾ ਸਰਪੰਚ ਪਰਮਜੀਤ ਸਿੰਘ ਸਰਾਂ ਤਲਵੰਡੀ, ਹਰਭਜਨ ਸਿੰਘ ਮੀਆਂ ਵਿੰਡ, ਸਾਬਕਾ ਸਰਪੰਚ ਬਲਵਿੰਦਰ ਸਿੰਘ ਮੀਆਂਵਿੰਡ, ਗਾਂਧੀ ਭਿੰਡਰ, ਗੁਲਜ਼ਾਰ ਸਿੰਘ ਜਹਾਂਗੀਰ ਤੇ ਹੋਰ ਹਾਜ਼ਰ ਸਨ ।