02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2026

ਸਰਪੰਚਾਂ-ਪੰਚਾਂ ਵਲੋਂ ਐਸ.ਐਚ.ਓ. ਸਤਪਾਲ ਤੇ ਏ.ਐਸ.ਆਈ. ਗਗਨਦੀਪ ਸਿੰਘ ਦਾ ਸਨਮਾਨ

ਜੇਠੂਵਾਲ, 1 ਅਗਸਤ (ਮਿੱਤਰਪਾਲ ਸਿੰਘ ਰੰਧਾਵਾ)- ਪੰਜਾਬ ਸਰਕਾਰ ਤੇ ਪੁਲਿਸ ਵਲੋਂ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਸ਼ੁਰੂ ਕੀਤੀ ਗਈ ਯੁੱਧ ਨਸ਼ਿਆਂ ਵਿਰੁੱਧ ਤੇ ਸਮਾਜ ਵਿਰੋਧੀ ਅਨਸਰਾਂ ਨੂੰ ਨੱਥ ਪਾਉਣ ਵਾਸਤੇ ਸ਼ੁਰੂ ਕੀਤੀ ਮੁਹਿੰਮ ਨੂੰ ਅਮਲੀ ਜਾਮਾ ਪਹਿਨਾਉਣ ਲਈ ਪੁਲਿਸ ਵਲੋਂ ਨਸ਼ਿਆਂ ਦੇ ਸੌਦਾਗਰਾਂ ਵਿਰੁੱਧ ਸ਼ਿਕੰਜਾ ਕੱਸਿਆ ਗਿਆ ਹੈ, ਜਿਸ ਤਹਿਤ ਪੁਲਿਸ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਐੱਸ. ਐੱਸ.

ਅਜੀਤ ਡੈਸਕ 02-08-2026
ਜੇਠੂਵਾਲ, 1 ਅਗਸਤ (ਮਿੱਤਰਪਾਲ ਸਿੰਘ ਰੰਧਾਵਾ)- ਪੰਜਾਬ ਸਰਕਾਰ ਤੇ ਪੁਲਿਸ ਵਲੋਂ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਸ਼ੁਰੂ ਕੀਤੀ ਗਈ ਯੁੱਧ ਨਸ਼ਿਆਂ ਵਿਰੁੱਧ ਤੇ ਸਮਾਜ ਵਿਰੋਧੀ ਅਨਸਰਾਂ ਨੂੰ ਨੱਥ ਪਾਉਣ ਵਾਸਤੇ ਸ਼ੁਰੂ ਕੀਤੀ ਮੁਹਿੰਮ ਨੂੰ ਅਮਲੀ ਜਾਮਾ ਪਹਿਨਾਉਣ ਲਈ ਪੁਲਿਸ ਵਲੋਂ ਨਸ਼ਿਆਂ ਦੇ ਸੌਦਾਗਰਾਂ ਵਿਰੁੱਧ ਸ਼ਿਕੰਜਾ ਕੱਸਿਆ ਗਿਆ ਹੈ, ਜਿਸ ਤਹਿਤ ਪੁਲਿਸ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਐੱਸ.ਐੱਸ.ਪੀ. ਕਵਲਪ੍ਰੀਤ ਸਿੰਘ ਚਾਹਲ ਸਿੰਘ ਵਲੋਂ ਦਿੱਤੀਆਂ ਹਦਾਇਤਾਂ ’ਤੇ ਨਸ਼ਿਆਂ ਨੂੰ ਖ਼ਤਮ ਕਰਨ ਤੇ ਸਮਾਜ ਵਿਰੋਧੀ ਅਨਸਰਾਂ ਨੂੰ ਨੱਥ ਪਾਉਣ ਲਈ ਪੁਲਿਸ ਵਲੋਂ ਪਿੰਡ ਵਿਚਲੀਆਂ ਪੰਚਾਇਤਾਂ ਤੇ ਆਮ ਲੋਕਾਂ ਦੇ ਸਹਿਯੋਗ ਨਾਲ ਹੀ ਪਿੰਡਾਂ ਵਿਚੋਂ ਨਸ਼ਿਆਂ ਨੂੰ ਜੜੋਂ ਖ਼ਤਮ ਕੀਤਾ ਜਾ ਸਕੇਗਾ ਅਤੇ ਪੰਚਾਇਤ ਤੇ ਲੋਕ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਪੁਲਿਸ ਨੂੰ ਵੱਧ ਤੋਂ ਵੱਧ ਸਹਿਯੋਗ ਦੇਣ ਤਾਂ ਕਿ ਨਸ਼ਿਆਂ ਨੂੰ ਖ਼ਤਮ ਕਰਨਾ ਸੰਭਵ ਹੋ ਸਕਦਾ ਹੈ,ਉਕਤ ਪ੍ਰਗਟਾਵਾ ਐੱਸ.ਐੱਚ.ਓ. ਸਤਪਾਲ ਸਿੰਘ ਥਾਣਾ ਹੇਰ ਕੰਬੋਅ ਵਲੋਂ ਸਰਪੰਚਾਂ ਪੰਚਾਂ ਤੇ ਮੋਹਤਬਰਾਂ ਨਾਲ ਹੋਈ ਮੀਟਿੰਗ ਦੌਰਾਨ ਕੀਤਾ । ਉਨ੍ਹਾਂ ਕਿਹਾ ਕਿ ਪੁਲਿਸ ਵਲੋਂ ਲੋਕਾਂ ਨਾਲ ਤਾਲਮੇਲ ਵਧਾਉਣ ਲਈ ਪਿੰਡਾਂ ਦੀਆਂ ਪੰਚਾਇਤਾਂ ਦੇ ਸਹਿਯੋਗ ਨਾਲ ਥਾਣੇ ਅਧੀਨ ਆਉਂਦੇ ਪਿੰਡਾਂ ਵਿਚ ਮੀਟਿੰਗਾਂ ਕੀਤੀਆਂ ਜਾਣਗੀਆਂ ਤਾਂ ਕਿ ਆਮ ਲੋਕ ਵੀ ਬੇਝਿਜਕ ਹੋ ਸਮਾਜ ਵਿਰੋਧੀ ਤੇ ਨਸ਼ਿਆਂ ਦੇ ਸੌਦਾਗਰਾਂ ਦੀ ਇਤਲਾਹ ਪੁਲਿਸ ਨੂੰ ਦੇ ਸਕਣ। ਮੀਟਿੰਗ ਵਿਚ ਏ.ਐਸ.ਆਈ. ਗਗਨਦੀਪ ਸਿੰਘ ਇੰਚਾਰਜ ਪੁਲਿਸ ਚੌਂਕੀ ਬਲਕਲਾਂ, ਏਐਸਆਈ ਅਵਤਾਰ ਸਿੰਘ, ਚੇਅਰਮੈਨ ਪ੍ਰਦੀਪ ਸਿੰਘ ਲਾਡਾ, ਸਰਪੰਚ ਮਾਸਟਰ ਗੁਰਮੀਤ ਸਿੰਘ ਮੈਹਣੀਆਂ, ਸਰਪੰਚ ਤਰਸੇਮ ਸਿੰਘ ਸਹੋਤਾ ਜੇਠੂਵਾਲ, ਸਰਪੰਚ ਬਲਜਿੰਦਰ ਸਿੰਘ ਜਗਤਪੁਰ ਬਜਾਜ, ਸਰਪੰਚ ਕਿਰਪਾਲ ਸਿੰਘ ਮੱਲੂਵਾਲ, ਪੰਚ ਭੁਪਿੰਦਰ ਸਿੰਘ , ਪੰਚ ਸੁਰਜੀਤ ਸਿੰਘ ਫੌਜੀ ਜੇਠੂਵਾਲ ਹੌਲਦਾਰ ਗੌਰਵ ਸ਼ਰਮਾ, ਸਮੇਤ ਹੋਰ ਪੰਚ ਤੇ ਮੋਹਤਬਰ ਸ਼ਾਮਿਲ ਸਨ ।
ਪਿਛਲੀ ਖ਼ਬਰ ਫੁੱਲੇਚੱਕ ਦਾ ਸਾਲਾਨਾ ਸੱਭਿਆਚਾਰਕ ਅਤੇ ਪੇਂਡੂ ਖੇਡ ਮੇਲਾ ਭਲਕੇ ਅਗਲੀ ਖ਼ਬਰ ਅੱਜ ਭੋਗ ’ਤੇ ਵਿਸ਼ੇਸ਼-ਸਾਬਕਾ ਸਰਪੰਚ ਡਾ. ਜਸਵੰਤ ਸਿੰਘ ਜੱਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।