02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2026

ਐਡਵਵੋਕੇਟ ਆਜ਼ਾਦ ਨੇ ਬਾਬਾ ਬਕਾਲਾ ਸਾਹਿਬ ਵਿਖੇ ਕੀਤਾ ਸ਼ੁਕਰਾਨਾ

ਬਾਬਾ ਬਕਾਲਾ ਸਾਹਿਬ, 1 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ)- ਐਡਵੋਕੇਟ ਅਜੇਵੀਰ ਸਿੰਘ ਅਜ਼ਾਦ ਵਲੋਂ ਆਲ ਇੰਡੀਆ ਬਾਰ ਇੰਗਜਾਮੀਨੇਸ਼ਨ-21 ਏ. ਆਈ.

ਅਜੀਤ ਡੈਸਕ 02-08-2026
ਬਾਬਾ ਬਕਾਲਾ ਸਾਹਿਬ, 1 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ)- ਐਡਵੋਕੇਟ ਅਜੇਵੀਰ ਸਿੰਘ ਅਜ਼ਾਦ ਵਲੋਂ ਆਲ ਇੰਡੀਆ ਬਾਰ ਇੰਗਜਾਮੀਨੇਸ਼ਨ-21 ਏ.ਆਈ.ਬੀ.ਈ. 21 ਪਾਸ ਕਰਨ ‘ਤੇ ਅੱਜ ਇਤਿਹਾਸਕ ਗੁਰਦੁਆਰਾ ਸਾਹਿਬ ਨੌਵੀਂ ਪਾਤਸ਼ਾਹੀ, ਬਾਬਾ ਬਕਾਲਾ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬ ਦਾ ਸ਼ੁਕਰਾਨਾ ਕੀਤਾ । ਉਹ ਐਡਵੋਕੇਟ ਲੱਖਾ ਸਿੰਘ ਅਜ਼ਾਦ ਦੇ ਸਪੁੱਤਰ ਹਨ ਅਤੇ ਪੂਰਨ ਗੁਰਸਿੱਖ ਹਨ । ਗੁ: ਨੌਵੀਂ ਪਾਤਸ਼ਾਹੀ ਬਾਬਾ ਬਕਾਲਾ ਸਾਹਿਬ ਵਿਖੇ ਸਾਬਕਾ ਵਿਧਾਇਕ ਜਥੇਦਾਰ ਬਲਜੀਤ ਸਿੰਘ ਜਲਾਲ ਉਸਮਾ ਅਤੇ ਮੈਨੇਜਰ ਭਾਈ ਨਿਸ਼ਾਨ ਸਿੰਘ ਜੱਫਰਵਾਲ ਨੇ ਉਨ੍ਹਾਂ ਨੂੰ ਸਿਰੋਪਾਉ ਦੇ ਕੇ ਸਨਮਾਨਿਤ ਕੀਤਾ ਅਤੇ ਕਿਹਾ ਕਿ ਇਹ ਮਾਣ ਵਾਲੀ ਗੱਲ ਹੈ ਕਿ ਇਕ ਗੁਰਸਿੱਖ ਨੌਜਵਾਨ ਨੇ ਅੱਜ ਇਹ ਮੁਕਾਮ ਹਾਂਸਿਲ ਕੀਤਾ ਹੈ। ਉਨ੍ਹਾਂ ਪਰਿਵਾਰ ਨੂੰ ਵੀ ਮੁਬਾਰਕਬਾਦ ਦਿੱਤੀ । ਇਸ ਮੌਕੇ ਮੀਤ ਮੈਨੇਜਰ ਭਾਈ ਸ਼ੇਰ ਸਿੰਘ, ਇੰਚਾਰਜ ਸੁਖਵਿੰਦਰ ਸਿੰਘ ਬੁਤਾਲਾ, ਦਿਲਬਾਗ ਸਿੰਘ ਤਰਨ ਤਾਰਨ, ਪ੍ਰਧਾਨ ਗਿਆਨ ਸਿੰਘ ਬੁਤਾਲਾ, ਅਮਰਜੀਤ ਸਿੰਘ ਅਕਾਊਟੈਂਟ, ਜਰਮਨਜੀਤ ਸਿੰਘ ਜਲਾਲ ਉਸਮਾਂ, ਤੇਜਿੰਦਰ ਸਿੰਘ ਬੱਲ ਸਠਿਆਲਾ, ਜਸਬੀਰ ਸਿੰਘ ਖੱਬੇ ਰਾਜਪੂਤਾਂ, ਨਿਰਮਲ ਸਿੰਘ ਸਹਾਇਕ ਰਿਕਾਰਡ ਕੀਪਰ, ਜਸਵਿੰਦਰ ਸਿੰਘ ਕਾਲਾ, ਜੋਗਿੰਦਰ ਸਿੰਘ ਪਾਇਲਟ, ਦਵਿੰਦਰ ਸਿੰਘ ਭੱਟੀਵਾਲ, ਚਰਨਜੀਤ ਸਿੰਘ ਸਟੋਰ ਕੀਪਰ, ਜ: ਗੁਰਭੇਜ ਸਿੰਘ ਸਰਾਂ, ਜ: ਹਰਭਿੰਦਰ ਸਿੰਘ ਧਾਰੋਵਾਲੀ, ਹਰਪ੍ਰੀਤ ਸਿੰਘ ਆਨੰਦ, ਲਖਵਿੰਦਰ ਸਿੰਘ, ਮਨਿੰਦਰ ਸਿੰਘ ਭੁੱਲਰ, ਮੰਗਦੀਪ ਸਿੰਘ ਅਤੇ ਹੋਰ ਸਟਾਫ ਮੌਜੂਦ ਸੀ।
ਪਿਛਲੀ ਖ਼ਬਰ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਪਾਇਲ ਤੋਂ ਦੋਰਾਹਾ ਬਣੀ ਸੜਕ ਕੀਤੀ ਲੋਕਾਂ ਨੂੰ ਸਮਰਪਿਤ ਅਗਲੀ ਖ਼ਬਰ ਅਕਾਲੀ ਵਰਕਰਾਂ ’ਤੇ ਦਰਜ ਝੂਠੇ ਪਰਚਿਆਂ ਸੰਬੰਧੀ ਪ੍ਰੈੱਸ ਕਾਨਫਰੰਸ ਦੌਰਾਨ ਪੰਜਾਬ ਸਰਕਾਰ ਦੀ ਨਿਖੇਧੀ ਸਿਆਸੀ ਅਕਾਵਾਂ ਨੂੰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।