04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2026

ਐੱਸ.ਸੀ. ਭਾਈਚਾਰੇ ਦੀ ਤਾਕਤ ਏਕਤਾ, ਸਿੱਖਿਆ ਤੇ ਜਾਗਰੂਕਤਾ ’ਚ-ਸਰਪੰਚ ਲੁੱਧੜ

ਕੱਥੂਨੰਗਲ, 3 ਅਗਸਤ (ਦਲਵਿੰਦਰ ਸਿੰਘ ਰੰਧਾਵਾ)-ਆਮ ਆਦਮੀ ਪਾਰਟੀ ਵਿਚ ਐੱਸ. ਸੀ.

ਅਜੀਤ ਡੈਸਕ 04-08-2026
ਕੱਥੂਨੰਗਲ, 3 ਅਗਸਤ (ਦਲਵਿੰਦਰ ਸਿੰਘ ਰੰਧਾਵਾ)-ਆਮ ਆਦਮੀ ਪਾਰਟੀ ਵਿਚ ਐੱਸ.ਸੀ. ਵਿੰਗ ਹਲਕਾ ਮਜੀਠਾ ਦੇ ਪ੍ਰਧਾਨ ਸਰਪੰਚ ਰਾਜ ਕੁਮਾਰ ਲੁੱਧੜ ਦੀ ਅਗਵਾਈ ਹੇਠ ਪਿੰਡ ਅਲਕੜੇ ਵਿਖੇ ਕੇਹਰ ਸਿੰਘ ਦੇ ਯਤਨਾਂ ਸਦਕਾ ਸਰਗਰਮ ਵਲੰਟੀਅਰਾਂ ਦੀ ਮੀਟਿੰਗ ਹੋਈ। ਜਿਸ ਨੂੰ ਸੰਬੋਧਨ ਕਰਦਿਆਂ ਸਰਪੰਚ ਰਾਜ ਕੁਮਾਰ ਲੁੱਧੜ ਨੇ ਕਿਹਾ ਕਿ ਐੱਸ.ਸੀ. ਭਾਈਚਾਰੇ ਦੀ ਤਾਕਤ ਉਸ ਦੀ ਏਕਤਾ, ਸਿੱਖਿਆ ਅਤੇ ਜਾਗਰੂਕਤਾ ਵਿਚ ਹੈ, ਕਿਉਂ ਕਿ ਭਾਈਚਾਰੇ ਵਲੋਂ ਨੌਜਵਾਨਾਂ ਨੂੰ ਸਿੱਖਿਆ, ਰੁਜ਼ਗਾਰ ਅਤੇ ਸਮਾਜਿਕ ਵਿਕਾਸ ਵੱਲ ਅੱਗੇ ਲਿਆਉਣ ਲਈ ਹਰ ਪਿੰਡ ਵਿਚ ਇਸ ਤਰ੍ਹਾਂ ਦੀਆਂ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਉਹ ਆਪਸੀ ਭਾਈਚਾਰਾ ਮਜਬੂਤ ਕਰਨ, ਸਮਾਜਿਕ ਬੁਰਾਈਆਂ ਤੋਂ ਦੂਰ ਰਹਿਣ ਅਤੇ ਆਪਣੇ ਸੰਵਿਧਾਨਿਕ ਹੱਕਾਂ ਪ੍ਰਤੀ ਸੁਚੇਤ ਰਹਿਣ ਬਾਰੇ ਜਾਗਰੂਕ ਕਰਦੇ ਰਹਿਣਗੇ। ਇਸ ਮੌਕੇ ਮੀਟਿੰਗ ਵਿਚ ਸਰਪੰਚ ਰਾਜ ਕੁਮਾਰ ਲੁੱਧੜ ਤੋਂ ਇਲਾਵਾ ਕੇਹਰ ਸਿੰਘ ਅਲਕੜੇ, ਦਲਜੀਤ ਸਿੰਘ, ਲਵਜੀਤ ਸਿੰਘ, ਮਲਕੀਤ ਸਿੰਘ, ਜੋਗਿੰਦਰ ਸਿੰਘ, ਹੀਰਾ ਸਿੰਘ, ਕਰਮ ਸਿੰਘ, ਮਨਪ੍ਰੀਤ ਸਿੰਘ ਤੇ ਨਿਰਮਲ ਸਿੰਘ ਆਦਿ ਵੀ ਮੌਜੂਦ ਸਨ।
ਪਿਛਲੀ ਖ਼ਬਰ ਡੀ. ਐੱਸ. ਪੀ. ਜਗਬੀਰ ਸਿੰਘ ਔਲਖ ਨੇ ਰਾਜਾਸਾਂਸੀ ਸਬ-ਡਵੀਜ਼ਨ ਦਾ ਅਹੁਦਾ ਸੰਭਾਲਿਆ ਅਗਲੀ ਖ਼ਬਰ ਸਮੂਹਿਕ ਸਿਹਤ ਕੇਂਦਰ ਤਰਸਿੱਕਾ ਵਿਖੇ ਵਣ ਮਹਾਂਉਤਸਵ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।