04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2026

ਵਿਕਾਸ ਕਾਰਜਾਂ ਕਰਕੇ ਲੋਕਾਂ ਦਾ ਭਰੋਸਾ ਆਮ ਆਦਮੀ ਪਾਰਟੀ ਨਾਲ ਹੋਰ ਮਜ਼ਬੂਤ ਹੋਇਆ-ਚੇਅਰਮੈਨ ਸੋਢੀ

ਟਾਂਗਰਾ, 3 ਅਗਸਤ (ਹਰਜਿੰਦਰ ਸਿੰਘ ਕਲੇਰ)- ਬਲਾਕ ਸੰਮਤੀ ਜੰਡਿਆਲਾ ਗੁਰੂ ਦੇ ਚੇਅਰਮੈਨ ਅਮਰੀਕ ਸਿੰਘ ਸੋਢੀ ਨੇ ਕਿਹਾ ਕਿ ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ.

ਅਜੀਤ ਡੈਸਕ 04-08-2026
ਟਾਂਗਰਾ, 3 ਅਗਸਤ (ਹਰਜਿੰਦਰ ਸਿੰਘ ਕਲੇਰ)- ਬਲਾਕ ਸੰਮਤੀ ਜੰਡਿਆਲਾ ਗੁਰੂ ਦੇ ਚੇਅਰਮੈਨ ਅਮਰੀਕ ਸਿੰਘ ਸੋਢੀ ਨੇ ਕਿਹਾ ਕਿ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਦੀ ਅਗਵਾਈ ਹੇਠ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਵਿਚ ਵਿਕਾਸ ਕਾਰਜ ਤੇਜ਼ੀ ਨਾਲ ਕਰਵਾਏ ਗਏ ਹਨ, ਜਿਸ ਕਾਰਨ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਲੋਕਾਂ ਵਿਚ ਆਮ ਆਦਮੀ ਪਾਰਟੀ ਪ੍ਰਤੀ ਭਰੋਸਾ ਲਗਾਤਾਰ ਵਧ ਰਿਹਾ ਹੈ । ਉਨ੍ਹਾਂ ਕਿਹਾ ਕਿ ਹਲਕੇ ਦੇ ਵੱਖ-ਵੱਖ ਪਿੰਡਾਂ ’ਚ ਲੋਕਾਂ ਵਲੋਂ ਭਰਪੂਰ ਸਮਰਥਨ ਅਤੇ ਹੁੰਗਾਰਾ ਮਿਲ ਰਿਹਾ ਹੈ । ਸਰਕਾਰ ਵਲੋਂ ਪਿੰਡਾਂ ਵਿਚ ਸੜਕਾਂ, ਗਲੀਆਂ ਅਤੇ ਨਾਲੀਆਂ ਦੇ ਨਿਰਮਾਣ ਸਮੇਤ ਹੋਰ ਬੁਨਿਆਦੀ ਸਹੂਲਤਾਂ ਨੂੰ ਤਰਜੀਹ ਦਿੱਤੀ ਗਈ ਹੈ । ਇਸ ਤੋਂ ਇਲਾਵਾ ਬਿਜਲੀ ਸਪਲਾਈ ਵਿਚ ਵੀ ਕਾਫ਼ੀ ਸੁਧਾਰ ਹੋਇਆ ਹੈ, ਜਿਸ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲੀ ਹੈ । ਅਮਰੀਕ ਸਿੰਘ ਸੋਢੀ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਲਈ ਪੂਰੀ ਤਨਦੇਹੀ ਨਾਲ ਕੰਮ ਕਰ ਰਹੀ ਹੈ ਅਤੇ ਵਿਕਾਸ ਕਾਰਜਾਂ ਵਿਚ ਕਿਸੇ ਵੀ ਤਰ੍ਹਾਂ ਦੀ ਕਮੀ ਨਹੀਂ ਆਉਣ ਦਿੱਤੀ ਜਾ ਰਹੀ ।
ਪਿਛਲੀ ਖ਼ਬਰ ਖ਼ਾਲਸਾ ਕਾਲਜ ਮਹਿਤਾ ਦੇ ਬੀ. ਏ. ਅਤੇ ਬੀ.ਕਾਮ ਦਾ ਨਤੀਜਾ ਸ਼ਾਨਦਾਰ ਅਗਲੀ ਖ਼ਬਰ ਸੰਤ ਗੋਪਾਲ ਪਬਲਿਕ ਸਕੂਲ ਵਡਾਲਾ ਵਿਖੇ ਮਨਾਇਆ ‘ਤੀਆਂ ਦਾ ਤਿਉਹਾਰ’

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।