ਲੋਕ ਦੁਬਾਰਾ ਮਾਨ ਸਰਕਾਰ ਬਣਾਉਣ ਲਈ ਬੇਸਬਰੀ ਨਾਲ ਵਿਧਾਨ ਸਭਾ ਚੋਣਾਂ ਦੀ ਉਡੀਕ ਕਰ ਰਹੇ ਹਨ-ਗਿੱਲ
ਪਿੰਡ ਸ਼ਹਿਜ਼ਾਦਾ ਵਿਖੇ ਆਮ ਆਦਮੀ ਪਾਰਟੀ ਦੇ ਵਰਕਰਾਂ ਦੀ ਮੀਟਿੰਗ
ਚਵਿੰਡਾ ਦੇਵੀ, 7 ਅਗਸਤ (ਸਤਪਾਲ ਸਿੰਘ ਢੱਡੇ)-ਆਮ ਆਦਮੀ ਪਾਰਟੀ ਹਲਕਾ ਮਜੀਠਾ ਦੇ ਇੰਚਾਰਜ ਤਲਬੀਰ ਸਿੰਘ ਗਿੱਲ ਵਲੋਂ ਪਿੰਡ ਸ਼ਹਿਜ਼ਾਦਾ ਵਿਖੇ ਪਾਰਟੀ ਵਰਕਰਾਂ, ਆਗੂਆਂ ਅਤੇ ਸਮਰਥਕਾਂ ਦੀ ਇੱਕ ਵਿਸ਼ਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਪਾਰਟੀ ਦੀਆਂ ਨੀਤੀਆਂ, ਪੰਜਾਬ ਸਰਕਾਰ ਵਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ , ਲੋਕ ਭਲਾਈ ਸਕੀਮਾਂ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ।
ਪ
ਪਿੰਡ ਸ਼ਹਿਜ਼ਾਦਾ ਵਿਖੇ ਆਮ ਆਦਮੀ ਪਾਰਟੀ ਦੇ ਵਰਕਰਾਂ ਦੀ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਤਲਬੀਰ ਸਿੰਘ ਗਿੱਲ। ਤਸਵੀਰ : ਸਤਪਾਲ ਸਿੰਘ ਢੱਡੇ
08-08-2026
ਚਵਿੰਡਾ ਦੇਵੀ, 7 ਅਗਸਤ (ਸਤਪਾਲ ਸਿੰਘ ਢੱਡੇ)-ਆਮ ਆਦਮੀ ਪਾਰਟੀ ਹਲਕਾ ਮਜੀਠਾ ਦੇ ਇੰਚਾਰਜ ਤਲਬੀਰ ਸਿੰਘ ਗਿੱਲ ਵਲੋਂ ਪਿੰਡ ਸ਼ਹਿਜ਼ਾਦਾ ਵਿਖੇ ਪਾਰਟੀ ਵਰਕਰਾਂ, ਆਗੂਆਂ ਅਤੇ ਸਮਰਥਕਾਂ ਦੀ ਇੱਕ ਵਿਸ਼ਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਪਾਰਟੀ ਦੀਆਂ ਨੀਤੀਆਂ, ਪੰਜਾਬ ਸਰਕਾਰ ਵਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ , ਲੋਕ ਭਲਾਈ ਸਕੀਮਾਂ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ।ਮੀਟਿੰਗ ਨੂੰ ਸੰਬੋਧਨ ਕਰਦਿਆਂ ਤਲਬੀਰ ਸਿੰਘ ਗਿੱਲ ਨੇ ਕਿਹਾ ਕਿ ਪੰਜਾਬ ਦੇ ਲੋਕ ਮੁੜ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਬਣਾਉਣ ਲਈ ਬੇਸਬਰੀ ਨਾਲ ਵਿਧਾਨ ਸਭਾ ਚੋਣਾਂ ਦੀ ਉਡੀਕ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਨੇ ਸਿਰਫ਼ ਵਾਅਦੇ ਹੀ ਨਹੀਂ ਕੀਤੇ, ਸਗੋਂ ਉਨ੍ਹਾਂ ਨੂੰ ਜ਼ਮੀਨੀ ਪੱਧਰ ‘ਤੇ ਲਾਗੂ ਕਰਕੇ ਲੋਕਾਂ ਨੂੰ ਸਿੱਧਾ ਲਾਭ ਪਹੁੰਚਾਇਆ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪਿਛਲੀਆਂ ਸਰਕਾਰਾਂ ਦੌਰਾਨ ਲੋਕਾਂ ਨੂੰ ਦਫ਼ਤਰਾਂ ਦੇ ਚੱਕਰ ਕੱਟਣੇ ਪੈਂਦੇ ਸਨ, ਜਦਕਿ ਮਾਨ ਸਰਕਾਰ ਨੇ ਪ੍ਰਸ਼ਾਸਨ ਨੂੰ ਲੋਕਾਂ ਦੇ ਦਰਵਾਜ਼ੇ ਤੱਕ ਲਿਆਉਣ ਦਾ ਕੰਮ ਕੀਤਾ ਹੈ।ਗਿੱਲ ਨੇ ਕਿਹਾ ਕਿ ਸਿੱਖਿਆ ਖੇਤਰ ਵਿਚ ਸਰਕਾਰੀ ਸਕੂਲਾਂ ਦੀ ਹਾਲਤ ਵਿਚ ਵੱਡਾ ਸੁਧਾਰ ਆਇਆ ਹੈ, ਨਵੇਂ ਕਮਰੇ ਬਣੇ ਹਨ, ਆਧੁਨਿਕ ਸਹੂਲਤਾਂ ਮੁਹੱਈਆ ਕਰਵਾਈਆਂ ਗਈਆਂ ਹਨ ਅਤੇ ਬੱਚਿਆਂ ਨੂੰ ਮਿਆਰੀ ਸਿੱਖਿਆ ਦੇਣ ਲਈ ਵਿਸ਼ੇਸ਼ ਉਪਰਾਲੇ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਸਿਹਤ ਖੇਤਰ ਵਿਚ ਮੁਹੱਲਾ ਕਲੀਨਿਕਾਂ ਅਤੇ ਸਰਕਾਰੀ ਹਸਪਤਾਲਾਂ ਨੂੰ ਮਜ਼ਬੂਤ ਕਰਨ ਨਾਲ ਆਮ ਲੋਕਾਂ ਨੂੰ ਮੁਫ਼ਤ ਇਲਾਜ ਅਤੇ ਦਵਾਈਆਂ ਦੀ ਸਹੂਲਤ ਮਿਲ ਰਹੀ ਹੈ।ਉਨ੍ਹਾਂ ਕਿਹਾ ਕਿ ਘਰੇਲੂ ਖਪਤਕਾਰਾਂ ਨੂੰ ਮੁਫ਼ਤ ਬਿਜਲੀ ਦੇਣ ਦਾ ਫ਼ੈਸਲਾ ਪੰਜਾਬ ਦੇ ਲੋਕਾਂ ਲਈ ਵੱਡੀ ਰਾਹਤ ਸਾਬਤ ਹੋਇਆ ਹੈ। ਇਸ ਨਾਲ ਹਜ਼ਾਰਾਂ ਪਰਿਵਾਰਾਂ ਦੇ ਮਹੀਨਾਵਾਰ ਖ਼ਰਚ ਵਿਚ ਕਮੀ ਆਈ ਹੈ। ਗਿੱਲ ਨੇ ਕਿਹਾ ਕਿ ਸਰਕਾਰ ਕਿਸਾਨਾਂ, ਮਜ਼ਦੂਰਾਂ, ਨੌਜਵਾਨਾਂ ਅਤੇ ਮਹਿਲਾਵਾਂ ਦੀ ਭਲਾਈ ਲਈ ਲਗਾਤਾਰ ਕੰਮ ਕਰ ਰਹੀ ਹੈ ਅਤੇ ਹਰ ਵਰਗ ਨੂੰ ਨਾਲ ਲੈ ਕੇ ਚੱਲਣ ਦੀ ਨੀਤੀ ‘ਤੇ ਅਮਲ ਕੀਤਾ ਜਾ ਰਿਹਾ ਹੈ।ਉਨ੍ਹਾਂ ਪਾਰਟੀ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਘਰ-ਘਰ ਜਾ ਕੇ ਸਰਕਾਰ ਦੀਆਂ ਪ੍ਰਾਪਤੀਆਂ ਅਤੇ ਲੋਕ ਭਲਾਈ ਯੋਜਨਾਵਾਂ ਬਾਰੇ ਲੋਕਾਂ ਨੂੰ ਜਾਣੂ ਕਰਵਾਉਣ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਵਲੋਂ ਲੋਕਾਂ ਨੂੰ ਗੁੰਮਰਾਹ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ, ਪਰ ਪੰਜਾਬ ਦੀ ਜਨਤਾ ਹੁਣ ਪੂਰੀ ਤਰ੍ਹਾਂ ਜਾਗਰੂਕ ਹੈ ਅਤੇ ਕੰਮ ਦੇ ਆਧਾਰ ‘ਤੇ ਵੋਟ ਪਾਉਣ ਦਾ ਮਨ ਬਣਾ ਚੁੱਕੀ ਹੈ।ਗਿੱਲ ਨੇ ਕਿਹਾ ਕਿ ਹਲਕਾ ਮਜੀਠਾ ਵਿਚ ਪਾਰਟੀ ਨੂੰ ਮਜ਼ਬੂਤ ਕਰਨ ਲਈ ਬੂਥ ਪੱਧਰ ਤੱਕ ਸੰਗਠਨ ਨੂੰ ਸਰਗਰਮ ਕੀਤਾ ਜਾਵੇਗਾ। ਹਰ ਪਿੰਡ ਵਿਚ ਵਰਕਰਾਂ ਦੀਆਂ ਟੀਮਾਂ ਬਣਾਈਆਂ ਜਾਣਗੀਆਂ ਜੋ ਲੋਕਾਂ ਨਾਲ ਨਿਰੰਤਰ ਸੰਪਰਕ ਵਿਚ ਰਹਿਣਗੀਆਂ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਹਲਕਾ ਮਜੀਠਾ ਤੋਂ ਆਮ ਆਦਮੀ ਪਾਰਟੀ ਨੂੰ ਇਤਿਹਾਸਕ ਜਿੱਤ ਦਿਵਾਉਣ ਲਈ ਵਰਕਰ ਹੁਣ ਤੋਂ ਹੀ ਮੈਦਾਨ ਵਿਚ ਡਟ ਜਾਣ।