09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-08-2026

ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ

ਜੰਡਿਆਲਾ ਗੁਰੂ, 8 ਅਗਸਤ (ਅੰਮ੍ਰਿਤ ਪਾਲ ਸਿੰਘ)- ਗੁਰਦੁਆਰਾ ਸਿੰਘ ਸਭਾ ਬਾਜ਼ਾਰ ਕਸ਼ਮੀਰੀਆਂ ਵਿਖੇ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਦਾ ਪ੍ਰਕਾਸ਼ ਪੁਰਬ ਬੀਤੀ ਰਾਤ ਬੜੀ ਸ਼ਰਧਾ ਅਤੇ ਸਤਿਕਾਰ ਸਹਿਤ ਮਨਾਇਆ ਗਿਆ । ਇਸ ਮੌਕੇ ਕਰਵਾਏ ਗਏ ਧਾਰਮਿਕ ਸਮਾਗਮ ਦੌਰਾਨ ਕੀਰਤਨੀ ਜਥਿਆਂ ਤੋਂ ਇਲਾਵਾ ਬੱਚਿਆਂ ਵਲੋਂ ਗੁਰਬਾਣੀ ਦੇ ਸ਼ਬਦਾਂ ਦਾ ਗਾਇਨ ਕਰਕੇ ਸੰਗਤ ਨੂੰ ਨਿਹਾਲ ਕੀਤਾ ਗਿਆ ।

ਅਜੀਤ ਡੈਸਕ 09-08-2026
ਜੰਡਿਆਲਾ ਗੁਰੂ, 8 ਅਗਸਤ (ਅੰਮ੍ਰਿਤ ਪਾਲ ਸਿੰਘ)- ਗੁਰਦੁਆਰਾ ਸਿੰਘ ਸਭਾ ਬਾਜ਼ਾਰ ਕਸ਼ਮੀਰੀਆਂ ਵਿਖੇ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਦਾ ਪ੍ਰਕਾਸ਼ ਪੁਰਬ ਬੀਤੀ ਰਾਤ ਬੜੀ ਸ਼ਰਧਾ ਅਤੇ ਸਤਿਕਾਰ ਸਹਿਤ ਮਨਾਇਆ ਗਿਆ । ਇਸ ਮੌਕੇ ਕਰਵਾਏ ਗਏ ਧਾਰਮਿਕ ਸਮਾਗਮ ਦੌਰਾਨ ਕੀਰਤਨੀ ਜਥਿਆਂ ਤੋਂ ਇਲਾਵਾ ਬੱਚਿਆਂ ਵਲੋਂ ਗੁਰਬਾਣੀ ਦੇ ਸ਼ਬਦਾਂ ਦਾ ਗਾਇਨ ਕਰਕੇ ਸੰਗਤ ਨੂੰ ਨਿਹਾਲ ਕੀਤਾ ਗਿਆ । ਇਸ ਮੌਕੇ ਗੁਰਦੁਆਰਾ ਸਾਹਿਬ ਵਿਖੇ ਮੁੱਖ ਸੇਵਾ ਨਿਭਾਅ ਰਹੇ ਪ੍ਰਭਜੋਤ ਸਿੰਘ ਮਲਹੋਤਰਾ ਨੇ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਜੀਵਨ ਅਤੇ ਸਿੱਖਿਆਵਾਂ ਬਾਰੇ ਚਾਨਣਾ ਪਾਉਂਦਿਆਂ ਕਿਹਾ ਕਿ ਅੱਠਵੇਂ ਪਾਤਿਸ਼ਾਹ ਨੂੰ ਕੇਵਲ ਪੰਜ ਸਾਲ ਪੰਜ ਮਹੀਨੇ ਦੀ ਉਮਰ ਵਿਚ ਗੁਰਗੱਦੀ ਪ੍ਰਾਪਤ ਹੋਈ ਸੀ । ਉਹ ਬਾਲ ਗੁਰੂ ਅਤੇ ਬਾਲਾ ਪ੍ਰੀਤਮ ਦੇ ਨਾਮ ਨਾਲ ਵੀ ਜਾਣੇ ਜਾਂਦੇ ਹਨ । ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਨੇ ਛੋਟੀ ਉਮਰ ’ਚ ਹੀ ਮਨੁੱਖਤਾ ਨੂੰ ਸੇਵਾ, ਸਿਮਰਨ ਅਤੇ ਸਰਬੱਤ ਦੇ ਭਲੇ ਦਾ ਸੰਦੇਸ਼ ਦਿੱਤਾ, ਜੋ ਅੱਜ ਵੀ ਸਮੁੱਚੀ ਮਨੁੱਖਤਾ ਲਈ ਪ੍ਰੇਰਣਾ ਸਰੋਤ ਹੈ। ਲੰਗਰ ਕਮੇਟੀ ਦੇ ਮੁੱਖ ਸੇਵਾਦਾਰ ਪਰਮਦੀਪ ਸਿੰਘ ਹੈਰੀ ਮਲਹੋਤਰਾ ਨੇ ਆਪਣੇ ਸਾਥੀ ਸੇਵਾਦਾਰਾਂ ਸਮੇਤ ਲੰਗਰ ਦੀ ਸੇਵਾ ਬਾਖੂਬੀ ਨਿਭਾਈ।
ਪਿਛਲੀ ਖ਼ਬਰ 70ਵੀਆਂ ਸਕੂਲ ਖੇਡਾਂ ’ਚ ਸ੍ਰੀ ਮਾਤਾ ਗੰਗਾ ਸਕੂਲ ਦੀਆਂ ਵਿਦਿਆਰਥਣਾਂ ਦਾ ਸ਼ਾਨਦਾਰ ਪ੍ਰਦਰਸ਼ਨ ਬਾਬਾ ਜੀਵਨ ਸਿੰਘ ਜੀ ਦੇ ਜਨਮ... ਅਗਲੀ ਖ਼ਬਰ ਦਾ ਕਾਰਪੋਰੇਟ ਹਸਪਤਾਲ ਬਲੱਡ ਸੈਂਟਰ’ ਵਲੋਂ ਮੇਲੇ ’ਚ ਲਗਾਇਆ ਖੂਨਦਾਨ ਕੈਂਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।