ਸਮਾਜ ਸੇਵਕਾਂ ਦਾ ਸ੍ਰੀ ਗੁਰੂ ਰਾਮਦਾਸ ਜੀ ਸੇਵਾ ਸੁਸਾਇਟੀ ਨੇ ਕੀਤਾ ਸਨਮਾਨ
ਜੰਡਿਆਲਾ ਗੁਰੂ, 8 ਅਗਸਤ (ਪ੍ਰਮਿੰਦਰ ਸਿੰਘ ਜੋਸਨ)- ਸਮਾਜ ਸੇਵਾ ਵਿਚ ਵੱਧ ਚੜ੍ਹ ਕੇ ਹਿੱਸਾ ਪਾਉਣ ਵਾਲੇ, ਲੋੜਵੰਦਾਂ ਦੀ ਮਦਦ ਕਰਨ ਵਿਚ ਯੋਗਦਾਨ ਪਾਉਣ ਵਾਲੇ ਹਰਪ੍ਰੀਤ ਸਿੰਘ ਸੰਧੂ, ਰਿਸ਼ਵ ਵੀਰ ਸਿੰਘ, ਰਮਨ ਵੀਰ ਸਿੰਘ ਦਾ ਅੱਜ ਜੰਡਿਆਲਾ ਗੁਰੂ ਦੇ ਪਿੰਡ ਵਡਾਲੀ ਡੋਗਰਾਂ ਵਿਖੇ ਪੁੱਜਣ ’ਤੇ ਸ੍ਰੀ ਗੁਰੂ ਰਾਮਦਾਸ ਜੀ ਸੇਵਾ ਸੁਸਾਇਟੀ ਨੇ ਸਨਮਾਨ ਕੀਤਾ । ਸ੍ਰੀ ਗੁਰੂ ਰਾਮਦਾਸ ਜੀ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਭਾਈ ਸਾਹਿਬ ਸੰਧੂ ਦੇ ਗ੍ਰਹਿ ਪਿੰਡ ਵਡਾਲੀ ਡੋਗਰਾਂ ਵਿਖੇ ਸਮਾਜ ਸੇਵੀ ਹਰਪ੍ਰੀਤ ਸਿੰਘ ਸੰਧੂ, ਰਿਸ਼ਵ ਵੀਰ ਸਿੰਘ, ਰਮਨ ਵੀਰ ਸਿੰਘ ਦੇ ਪਹੁੰਚਣ ’ਤੇ ਪਹਿਲਾਂ ਉਹਨਾਂ ਦਾ ਨਿੱਘਾ ਸਵਾਗਤ ਕੀਤਾ ਗਿਆ ਅਤੇ ਉਨ੍ਹਾਂ ਨਾਲ ਬੈਠ ਕੇ ਸਮਾਜ ਸੇਵਾ ਹੋਰ ਵੀ ਵਧ ਚੜ੍ਹ ਕੇ ਕਰਨ ਲਈ ਵਿਚਾਰ ਵਟਾਂਦਰਾ ਕੀਤਾ ਗਿਆ ।
ਜੰਡਿਆਲਾ ਗੁਰੂ, 8 ਅਗਸਤ (ਪ੍ਰਮਿੰਦਰ ਸਿੰਘ ਜੋਸਨ)- ਸਮਾਜ ਸੇਵਾ ਵਿਚ ਵੱਧ ਚੜ੍ਹ ਕੇ ਹਿੱਸਾ ਪਾਉਣ ਵਾਲੇ, ਲੋੜਵੰਦਾਂ ਦੀ ਮਦਦ ਕਰਨ ਵਿਚ ਯੋਗਦਾਨ ਪਾਉਣ ਵਾਲੇ ਹਰਪ੍ਰੀਤ ਸਿੰਘ ਸੰਧੂ, ਰਿਸ਼ਵ ਵੀਰ ਸਿੰਘ, ਰਮਨ ਵੀਰ ਸਿੰਘ ਦਾ ਅੱਜ ਜੰਡਿਆਲਾ ਗੁਰੂ ਦੇ ਪਿੰਡ ਵਡਾਲੀ ਡੋਗਰਾਂ ਵਿਖੇ ਪੁੱਜਣ ’ਤੇ ਸ੍ਰੀ ਗੁਰੂ ਰਾਮਦਾਸ ਜੀ ਸੇਵਾ ਸੁਸਾਇਟੀ ਨੇ ਸਨਮਾਨ ਕੀਤਾ । ਸ੍ਰੀ ਗੁਰੂ ਰਾਮਦਾਸ ਜੀ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਭਾਈ ਸਾਹਿਬ ਸੰਧੂ ਦੇ ਗ੍ਰਹਿ ਪਿੰਡ ਵਡਾਲੀ ਡੋਗਰਾਂ ਵਿਖੇ ਸਮਾਜ ਸੇਵੀ ਹਰਪ੍ਰੀਤ ਸਿੰਘ ਸੰਧੂ, ਰਿਸ਼ਵ ਵੀਰ ਸਿੰਘ, ਰਮਨ ਵੀਰ ਸਿੰਘ ਦੇ ਪਹੁੰਚਣ ’ਤੇ ਪਹਿਲਾਂ ਉਹਨਾਂ ਦਾ ਨਿੱਘਾ ਸਵਾਗਤ ਕੀਤਾ ਗਿਆ ਅਤੇ ਉਨ੍ਹਾਂ ਨਾਲ ਬੈਠ ਕੇ ਸਮਾਜ ਸੇਵਾ ਹੋਰ ਵੀ ਵਧ ਚੜ੍ਹ ਕੇ ਕਰਨ ਲਈ ਵਿਚਾਰ ਵਟਾਂਦਰਾ ਕੀਤਾ ਗਿਆ । ਪਿੰਡ ਵਡਾਲੀ ਡੋਗਰਾਂ ਵਿਖੇ ਪੁੱਜੇ ਸਮਾਜ ਸੇਵਕਾਂ ਨੇ ਕਿਹਾ ਕਿ ਉਹ ਆਪਣੀ ਕਮਾਈ ’ਚੋਂ ਸਮਾਜ ਸੇਵਾ ਲਈ ਉੱਦਮ ਉਪਰਾਲਾ ਕਰਦੇ ਰਹਿੰਦੇ ਸੀ ਤੇ ਅੱਜ ਉਹ ਪਹਿਲੀ ਵਾਰੀ ਸ੍ਰੀ ਗੁਰੂ ਰਾਮਦਾਸ ਸੇਵਾ ਸੋਸਾਇਟੀ ਦੇ ਸੇਵਾਦਾਰਾਂ ਨਾਲ ਉਨ੍ਹਾਂ ਦਾ ਮੇਲ ਹੋਇਆ ਹੈ ਅਤੇ ਇਨ੍ਹਾਂ ਕੋਲੋਂ ਬਹੁਤ ਕੁਝ ਸਿੱਖਣ ਨੂੰ ਮਿਲਿਆ ਹੈ ਜਿਸ ਵਿਚ ਸ੍ਰੀ ਗੁਰੂ ਰਾਮਦਾਸ ਜੀ ਸੇਵਾ ਸੋਸਾਇਟੀ ਦੇ ਮੁੱਖ ਸੇਵਾਦਾਰ ਭਾਈ ਸਾਹਿਬ ਸਿੰਘ ਸੰਧੂ, ਮੀਤ ਪ੍ਰਧਾਨ ਸੰਦੀਪ ਸਿੰਘ ਮੋਜੀ ਸਰਪੰਚ ਵਡਾਲੀ ਡੋਗਰਾਂ, ਖਜਾਨਚੀ ਦਵਿੰਦਰਪਾਲ ਗੋਰਾ, ਜਰਨਲ ਸਕੱਤਰ ਜੋਬਨ ਬੀਰ ਸਿੰਘ ਵਡਾਲੀ ਦੇ ਨਾਂ ਸ਼ਾਮਿਲ ਹਨ । ਇਸ ਮੌਕੇ ਭਾਈ ਸਾਹਿਬ ਸਿੰਘ ਸੰਧੂ ਨੇ ਕਿਹਾ ਕਿ ਵੱਧ ਰਹੇ ਪ੍ਰਦੂਸ਼ਣ ਨੂੰ ਵੇਖਦਿਆਂ ਹੋਇਆਂ ਵੱਡੀ ਤਾਦਾਦ ਵਿਚ ਬੂਟੇ ਲਗਾਉਣ ਦੀ ਲੋੜ ਹੈ।