ਮੋਰਚਾ ਗੁਰੂ ਕਾ ਬਾਗ 1922 ਦੀ ਯਾਦ ਨੂੰ ਸਮਰਪਿਤ ਵਿਸ਼ਾਲ ਸਮਾਗਮ ਕਰਵਾਇਆ
ਜਗਦੇਵ ਕਲਾਂ (ਅੰਮ੍ਰਿਤਸਰ), 8 ਅਗਸਤ (ਸ਼ਰਨਜੀਤ ਸਿੰਘ ਗਿੱਲ)- ਸਾਕਾ ਗੁਰੂ ਕਾ ਬਾਗ-1922 ਦੀ ਯਾਦ ਨੂੰ ਸਮਰਪਿਤ ਤਿੰਨ ਰੋਜ਼ਾ ਵਿਸ਼ਾਲ ਧਾਰਮਿਕ ਸਮਾਗਮ ਸ੍ਰੀ ਗੁਰੂ ਅਰਜਨ ਦੇਵ ਸਾਹਿਬ ਅਤੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੀ ਪਾਵਨ ਚਰਨ ਛੋਹ ਧਰਤੀ ਗੁਰਦੁਆਰਾ ਸਾਹਿਬ ਗੁਰੂ ਕਾ ਬਾਗ (ਘੁੱਕੇਵਾਲੀ) ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਸਦਕਾ ਕਰਵਾਇਆ ਗਿਆ । ਸਮਾਗਮ ਦੌਰਾਨ ਦਿੱਲੀ ਦੇ ਉਪ ਰਾਜਪਾਲ ਤਰਨਜੀਤ ਸਿੰਘ ਸੰਧੂ ਸਮੁੰਦਰੀ ਨੇ ਵਿਸ਼ੇਸ਼ ਤੌਰ ‘ਤੇ ਗੁਰੂ ਚਰਨਾਂ ਵਿਚ ਨਤਮਸਤਕ ਹੋ ਕੇ ਹਾਜ਼ਰੀ ਭਰੀ।
ਗ
ਗੁਰੂ ਕਾ ਬਾਗ ਦੇ ਮੋਰਚੇ ਨੂੰ ਸਮਰਪਿਤ ਸਮਾਗਮ ਦੌਰਾਨ ਦਿੱਲੀ ਦੇ ਉੱਪਰ ਰਾਜਪਾਲ ਤਰਨਜੀਤ ਸਿੰਘ ਸੰਧੂ ਸਮੁੰਦਰੀ ਨੂੰ ਸਨਮਾਨਿਤ ਕਰਦੇ ਹੋਏ ਸ਼੍ਰੋਮਣੀ ਕਮੇਟੀ ਮੈਂਬਰ ਜੋਹਲ ਸਿੰਘ ਸਮਰਾ ਮੈਨੇਜਰ ਜਗਜੀਤ ਸਿੰਘ ਵਰਨਾਲੀ ਅਤੇ ਹੋਰ ਸ਼ਖਸ਼ੀਅਤਾਂ ਅਤੇ ਗੁਰਦੁਆਰਾ ਸਾਹਿਬ ਅੰਦਰ ਗੁਰੂ ਕਾ ਬਾਗ ਦੇ ਮੋਰਚੇ ਨੂੰ ਦਰਸਾਉਂਦੀਆਂ ਤਸਵੀਰਾਂ ਦੀ ਪ੍ਰਦਰਸ਼ਨੀ ਦੇਖਦੇ ਹੋਏ ਤਰਨਜੀਤ ਸਿੰਘ ਸੰਧੂ ਸਮੁੰਦਰੀ, ਜੋਧ ਸਿੰਘ ਸਮਰਾ ਅਤੇ ਹੋਰ। ਤਸਵੀਰਾਂ-ਸ਼ਰਨਜੀਤ ਸਿੰਘ ਗਿੱਲ
09-08-2026
ਜਗਦੇਵ ਕਲਾਂ (ਅੰਮ੍ਰਿਤਸਰ), 8 ਅਗਸਤ (ਸ਼ਰਨਜੀਤ ਸਿੰਘ ਗਿੱਲ)- ਸਾਕਾ ਗੁਰੂ ਕਾ ਬਾਗ-1922 ਦੀ ਯਾਦ ਨੂੰ ਸਮਰਪਿਤ ਤਿੰਨ ਰੋਜ਼ਾ ਵਿਸ਼ਾਲ ਧਾਰਮਿਕ ਸਮਾਗਮ ਸ੍ਰੀ ਗੁਰੂ ਅਰਜਨ ਦੇਵ ਸਾਹਿਬ ਅਤੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੀ ਪਾਵਨ ਚਰਨ ਛੋਹ ਧਰਤੀ ਗੁਰਦੁਆਰਾ ਸਾਹਿਬ ਗੁਰੂ ਕਾ ਬਾਗ (ਘੁੱਕੇਵਾਲੀ) ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਸਦਕਾ ਕਰਵਾਇਆ ਗਿਆ । ਸਮਾਗਮ ਦੌਰਾਨ ਦਿੱਲੀ ਦੇ ਉਪ ਰਾਜਪਾਲ ਤਰਨਜੀਤ ਸਿੰਘ ਸੰਧੂ ਸਮੁੰਦਰੀ ਨੇ ਵਿਸ਼ੇਸ਼ ਤੌਰ ‘ਤੇ ਗੁਰੂ ਚਰਨਾਂ ਵਿਚ ਨਤਮਸਤਕ ਹੋ ਕੇ ਹਾਜ਼ਰੀ ਭਰੀ। ਇਸ ਮੌਕੇ ਸ. ਸਮੁੰਦਰੀ ਨੇ ਕਿਹਾ ਕਿ ਗੁਰੂ ਕਾ ਬਾਗ ਦੀ ਧਰਤੀ ਉਹ ਇਤਿਹਾਸਿਕ ਅਸਥਾਨ ਹੈ, ਜਿੱਥੇ ਸੰਨ 1922 ਵਿਚ ਗੁਰੂ ਕਾ ਬਾਗ ਦੇ ਮੋਰਚੇ ਦੌਰਾਨ ਸਿੱਖਾਂ ਨੇ ਪੂਰੀ ਤਰ੍ਹਾਂ ਸ਼ਾਂਤਮਈ ਰਹਿੰਦਿਆਂ ਆਪਣੇ ਅਕੀਦੇ ਅਤੇ ਹੱਕਾਂ ਲਈ ਅਦੁੱਤੀ ਸਬਰ ਤੇ ਸਿਦਕ ਦਾ ਪ੍ਰਦਰਸ਼ਨ ਕੀਤਾ ਅਤੇ ਦੇਸ਼ ਦੀ ਆਜ਼ਾਦੀ ਦੀ ਪਹਿਲੀ ਜੰਗ ਇੱਥੋਂ ਜਿੱਤੀ । ਉਨ੍ਹਾਂ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਇਸ ਇਤਿਹਾਸ ਬਾਰੇ ਜਾਣਕਾਰੀ ਹੋਣੀ ਚਾਹੀਦੀ ਹੈ । ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜੋਧ ਸਿੰਘ ਸਮਰਾ ਨੇ ਦਿੱਲੀ ਦੇ ਉਪ ਰਾਜਪਾਲ ਤਰਨਜੀਤ ਸਿੰਘ ਸੰਧੂ ਸਮੁੰਦਰੀ ਦਾ ਵਿਸ਼ੇਸ਼ ਤੌਰ ‘’ਤੇ ਧੰਨਵਾਦ ਕੀਤਾ। ਸਮਾਗਮ ਦੌਰਾਨ ਗੁਰਦੁਆਰਾ ਸਾਹਿਬ ਕੰਪਲੈਕਸ ਅਤੇ ਦੀਵਾਨ ਹਾਲ ਵਿਖੇ ਗੁਰੂ ਕਾ ਬਾਗ ਦੇ ਮੋਰਚੇ ਨਾਲ ਸੰਬੰਧਿਤ ਇਤਿਹਾਸਿਕ ਤਸਵੀਰਾਂ ਦੀ ਵਿਸ਼ਾਲ ਪ੍ਰਦਰਸ਼ਨੀ ਵੀ ਲਗਾਈ ਗਈ । ਇਸ ਦੌਰਾਨ ਪ੍ਰਬੰਧਕਾਂ ਵਲੋਂ ਤਰਨਜੀਤ ਸਿੰਘ ਸੰਧੂ ਸਮੁੰਦਰੀ ਤੋਂ ਇਲਾਵਾ ਗੁਰੂ ਕਾ ਬਾਗ ਦੇ ਮੋਰਚੇ ਦੌਰਾਨ ਸ਼ਹਾਦਤਾਂ ਪ੍ਰਾਪਤ ਕਰਨ ਵਾਲੇ ਅਤੇ ਮੋਰਚੇ ਵਿੱਚ ਭਾਗ ਲੈਣ ਵਾਲੇ ਸਿੰਘਾਂ ਦੇ ਪਰਿਵਾਰਾਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਵਿਸ਼ਾਲ ਧਾਰਮਿਕ ਦੀਵਾਨਾਂ ਦੌਰਾਨ ਕਥਾ ਵਾਚਕ ਗਿਆਨੀ ਗੁਰਪ੍ਰੀਤ ਸਿੰਘ, ਭਾਈ ਰੁਪਿੰਦਰ ਸਿੰਘ ਮੱਧੂਛਾਂਗਾ, ਪ੍ਰਚਾਰਕ ਮਨਦੀਪ ਸਿੰਘ ਝੰਡੇਰ, ਭਾਈ ਅੰਗਰੇਜ਼ ਸਿੰਘ, ਸਤਪਾਲ ਸਿੰਘ ਐੱਮ.ਏ., ਭਾਈ ਗੁਰਵਿੰਦਰ ਸਿੰਘ ਭੰਗਵਾਂ ਸਮੇਤ ਵੱਖ-ਵੱਖ ਜਥਿਆਂ ਅਤੇ ਪ੍ਰਮੁੱਖ ਧਾਰਮਿਕ ਸ਼ਖ਼ਸੀਅਤਾਂ ਨੇ ਸੰਗਤਾਂ ਨੂੰ ਸਾਕਾ ਗੁਰੂ ਕਾ ਬਾਗ ਦੇ ਮਹਾਨ ਇਤਿਹਾਸ ਤੋਂ ਜਾਣੂ ਕਰਵਾਉਂਦਿਆਂ ਨਿਹਾਲ ਕੀਤਾ। ਇਸ ਮੌਕੇ ਬਾਬਾ ਚਰਨ ਸਿੰਘ ਕਾਰ ਸੇਵਾ ਗੁਰੂ ਕਾ ਬਾਗ ਵਾਲੇ, ਬਾਬਾ ਕੁਲਵਿੰਦਰ ਸਿੰਘ ਦਬੁਰਜੀ, ਐੱਸ.ਡੀ.ਐੱਮ. ਅਜਨਾਲਾ ਡਾ. ਚਾਰੂਮਿਤਾ, ਤਹਿਸੀਲਦਾਰ ਅਜਨਾਲਾ, ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਰਾਜਵਿੰਦਰ ਸਿੰਘ ਲਦੇਹ, ਮੈਨੇਜਰ ਜਗਜੀਤ ਸਿੰਘ ਵਰਨਾਲੀ, ਭਾਈ ਜਗਦੇਵ ਸਿੰਘ ਹੈੱਡ ਪ੍ਰਚਾਰਕ, ਹਰਜੀਤ ਸਿੰਘ ਮਹਿਤਾ, ਅਕਾਲੀ ਆਗੂ ਬ੍ਰਹਮ ਸਿੰਘ ਝੰਡੇਰ, ਅਕਾਲੀ ਆਗੂ ਸੱਤ ਕੰਦੋਵਾਲੀ, ਪ੍ਰਧਾਨ ਸਵਿੰਦਰ ਸਿੰਘ ਸੈਂਸਰਾ, ਕਰਮਬੀਰ ਸਿੰਘ ਕਿਆਮਪੁਰ, ਧੰਨਬੀਰ ਸਿੰਘ ਸਰਕਾਰੀਆ, ਇੰਦਰਜੀਤ ਸਿੰਘ ਬੰਬ ਜਗਦੇਵ ਕਲਾਂ, ਗੁਰਵਿੰਦਰ ਸਿੰਘ ਗਿੰਦੂ ਤੇੜਾ, ਉਮਰਜੀਤ ਸਿੰਘ ਘੁੱਕੇਵਾਲੀ, ਸਿਮਰ ਸੈਂਸਰਾ, ਪੀ.ਏ. ਗੁਰਭੇਜ ਸਿੰਘ ਭੱਟੀ, ਰਮਿੰਦਰ ਸਿੰਘ ਲੀਡਰ ਜਗਦੇਵ ਕਲਾਂ, ਬਲਾਕ ਸੰਮਤੀ ਮੈਂਬਰ ਮੰਨੂ ਕਿਆਪੁਰ, ਜੋਧ ਸਿੰਘ ਘੁੱਕੇਵਾਲੀ, ਗੁਰਨਾਮ ਸਿੰਘ ਸੱਲੋਦੀਨ, ਪੂਰਨ ਸਿੰਘ ਨੌਰੀਆ ਸਮੇਤ ਹੋਰ ਸੰਗਤਾਂ ਹਾਜ਼ਰ ਸਨ।