09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-08-2026

ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਵਲੋਂ ਡੇਰਿਆਂ ਦੀ ਇਕਾਈ ਦਾ ਗਠਨ

ਰਾਮ ਤੀਰਥ, 8 ਅਗਸਤ (ਧਰਵਿੰਦਰ ਸਿੰਘ ਔਲਖ)- ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਦੀ ਇਕ ਮੀਟਿੰਗ ਪਿੰਡ ਕੋਹਾਲੀ ਦੇ ਡੇਰਿਆਂ ਵਿਖੇ ਯੂਨੀਅਨ ਦੇ ਪ੍ਰਧਾਨ ਸੁਖਦੇਵ ਸਿੰਘ ਚੈਨਪੁਰ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿਚ ਜ਼ਿਲ੍ਹਾ ਆਗੂ ਡਾ.

ਿੰਡ ਕੋਹਾਲੀ ਦੇ ਡੇਰਿਆਂ ਦੀ ਨਵੀਂ ਚੁਣੀ ਗਈ ਇਕਾਈ ਦੇ ਅਹੁਦੇਦਾਰਾਂ ਨੂੰ ਸਨਮਾਨਿਤ ਕਰਦੇ ਹੋਏ ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਦੇ ਆਗੂ ਬਲਰਾਮ ਸਿੰਘ ਝੰਜੋਟੀ, ਡਾ. ਬਚਿੱਤਰ ਸਿੰਘ ਕੋਟਲਾ, ਸੁਖਦੇਵ ਸਿੰਘ ਚੈਨਪੁਰ ਤੇ ਹੋਰ। ਤਸਵੀਰ : ਧਰਵਿੰਦਰ ਸਿੰਘ ਔਲਖ 09-08-2026
ਰਾਮ ਤੀਰਥ, 8 ਅਗਸਤ (ਧਰਵਿੰਦਰ ਸਿੰਘ ਔਲਖ)- ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਦੀ ਇਕ ਮੀਟਿੰਗ ਪਿੰਡ ਕੋਹਾਲੀ ਦੇ ਡੇਰਿਆਂ ਵਿਖੇ ਯੂਨੀਅਨ ਦੇ ਪ੍ਰਧਾਨ ਸੁਖਦੇਵ ਸਿੰਘ ਚੈਨਪੁਰ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿਚ ਜ਼ਿਲ੍ਹਾ ਆਗੂ ਡਾ. ਬਚਿੱਤਰ ਸਿੰਘ ਕੋਟਲਾ ਅਤੇ ਬਲਰਾਮ ਸਿੰਘ ਝੰਜੋਟੀ ਵਿਸ਼ੇਸ਼ ਤੌਰ ‘ਤੇ ਸ਼ਾਮਿਲ ਹੋਏ । ਇਸ ਮੌਕੇ ਜਥੇਬੰਦੀ ਵਲੋਂ ਕੀਤੇ ਜਾ ਰਹੇ ਕੰਮਾਂ ਦਾ ਲੇਖਾ-ਜੋਖਾ ਕੀਤਾ ਗਿਆ ਅਤੇ ਕਿਸਾਨੀ ਮਸਲਿਆਂ ਸੰਬੰਧੀ ਵਿਚਾਰ-ਵਟਾਂਦਰਾ ਕਰਨ ਉਪਰੰਤ ਡੇਰਿਆਂ ਦੀ ਨਵੀਂ ਇਕਾਈ ਦਾ ਸਰਬਸੰਮਤੀ ਨਾਲ ਗਠਨ ਕੀਤਾ ਗਿਆ। ਨਵੀਂ ਇਕਾਈ ਵਿਚ ਸ਼ਮਸ਼ੇਰ ਸਿੰਘ ਵਡਾਲੀਆ ਨੂੰ ਪ੍ਰਧਾਨ, ਜੱਜਪਾਲ ਸਿੰਘ ਨੂੰ ਜਨਰਲ ਸਕੱਤਰ, ਗੁਰਪਾਲ ਸਿੰਘ ਵਡਾਲੀਆ ਨੂੰ ਖ਼ਜ਼ਾਨਚੀ, ਗੁਰਵਿੰਦਰ ਸਿੰਘ ਨੂੰ ਮੀਤ ਪ੍ਰਧਾਨ ਅਤੇ ਅੰਮ੍ਰਿਤਪਾਲ ਸਿੰਘ ਚੱਕ ਵਾਲੇ ਨੂੰ ਜਥੇਬੰਦਕ ਸਕੱਤਰ ਚੁਣਿਆ ਗਿਆ । ਇਸ ਮੌਕੇ ਆਗੂਆਂ ਨੇ ਨਵੀਂ ਚੁਣੀ ਟੀਮ ਨੂੰ ਵਧਾਈ ਦਿੰਦਿਆਂ ਜਥੇਬੰਦੀ ਦੀ ਮਜ਼ਬੂਤੀ ਲਈ ਸਰਗਰਮੀ ਨਾਲ ਕੰਮ ਕਰਨ ਅਤੇ ਕਿਸਾਨਾਂ ਦੀਆਂ ਹੱਕੀ ਮੰਗਾਂ ਤੇ ਸਮੱਸਿਆਵਾਂ ਨੂੰ ਜਥੇਬੰਦਕ ਪੱਧਰ ‘ਤੇ ਉਠਾਉਣ ਦੀ ਅਪੀਲ ਕੀਤੀ। ਮੀਟਿੰਗ ਵਿਚ ਮਿਲਖਾ ਸਿੰਘ ਕਲੇਰੀਆ, ਮਨੂਰਪ ਸਿੰਘ ਵਡਾਲੀਆ, ਦਿਲਬਾਗ ਸਿੰਘ ਵਡਾਲੀਆ, ਪ੍ਰਤਾਪ ਸਿੰਘ, ਰਸ਼ਪਾਲ ਸਿੰਘ ਵਡਾਲੀਆ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ 2027 ਲਈ ਭਾਰਤੀ ਜਨਤਾ ਪਾਰਟੀ ਨੇ ਕੱਸਿਆ ਕਮਰਕੱਸਾ ਅਗਲੀ ਖ਼ਬਰ ਜਥੇਦਾਰ ਜਲਾਲ ਉਸਮਾ ਵਲੋਂ ਸ਼੍ਰੋਮਣੀ ਅਕਾਲੀ ਦਲ (ਐੱਸ.ਸੀ. ਵਿੰਗ) ਨਾਲ ਅਹਿਮ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।