10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-08-2026

ਅਗਲੀ ਸਰਕਾਰ ਵਾਰਿਸ ਪੰਜਾਬ ਦੇ ਜਥੇਬੰਦੀ ਦੀ ਬਣੇਗੀ- ਕੋਟਲਾ, ਡਾ. ਵੇਰਕਾ

ਜੰਡਿਆਲਾ ਗੁਰੂ, 9 ਅਗਸਤ (ਪ੍ਰਮਿੰਦਰ ਸਿੰਘ ਜੋਸਨ)- ਅਕਾਲੀ ਦਲ (ਵਾਰਿਸ ਪੰਜਾਬ ਦੇ) ਜਥੇਬੰਦੀ ਦੇ ਸੀਨੀਅਰ ਆਗੂ ਅਤੇ ਜੰਡਿਆਲਾ ਗੁਰੂ ਹਲਕੇ ਦੇ ਸ਼੍ਰੋਮਣੀ ਕਮੇਟੀ ਮੈਂਬਰ ਬਿਕਰਮਜੀਤ ਸਿੰਘ ਕੋਟਲਾ ਅਤੇ ਸਾਬਕਾ ਵਿਧਾਇਕ ਡਾ. ਦਲਬੀਰ ਸਿੰਘ ਵੇਰਕਾ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਵਿਚ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ ਅਤੇ ਉਨ੍ਹਾਂ ਵਲੋਂ ਲੋਕਾਂ ਨਾਲ ਲਗਾਤਾਰ ਰਾਬਤਾ ਕਾਇਮ ਕਰਨ ਉਪਰੰਤ ਇੱਥੇ ਦੱਸਿਆ ਕਿ ਹਲਕੇ ਦੇ ਲੋਕਾਂ ਵਲੋਂ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਅਕਾਲੀ ਦਲ ਵਾਰਿਸ ਪੰਜਾਬ ਦੇ ਜਥੇਬੰਦੀ ਨੂੰ ਵੱਡਾ ਫਤਵਾ ਦਿੱਤਾ ਜਾਵੇਗਾ ਅਤੇ ਪੰਜਾਬ ਵਿਚ ਅਕਾਲੀ ਦਲ ਵਾਰਿਸ ਪੰਜਾਬ ਦੇ ਜਥੇਬੰਦੀ ਦੀ ਸਰਕਾਰ ਬਣੇਗੀ , ਜਿਸ ਦੇ ਮੁੱਖ ਮੰਤਰੀ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਹੋਣਗੇ ।

ਅਜੀਤ ਡੈਸਕ 10-08-2026
ਜੰਡਿਆਲਾ ਗੁਰੂ, 9 ਅਗਸਤ (ਪ੍ਰਮਿੰਦਰ ਸਿੰਘ ਜੋਸਨ)- ਅਕਾਲੀ ਦਲ (ਵਾਰਿਸ ਪੰਜਾਬ ਦੇ) ਜਥੇਬੰਦੀ ਦੇ ਸੀਨੀਅਰ ਆਗੂ ਅਤੇ ਜੰਡਿਆਲਾ ਗੁਰੂ ਹਲਕੇ ਦੇ ਸ਼੍ਰੋਮਣੀ ਕਮੇਟੀ ਮੈਂਬਰ ਬਿਕਰਮਜੀਤ ਸਿੰਘ ਕੋਟਲਾ ਅਤੇ ਸਾਬਕਾ ਵਿਧਾਇਕ ਡਾ. ਦਲਬੀਰ ਸਿੰਘ ਵੇਰਕਾ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਵਿਚ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ ਅਤੇ ਉਨ੍ਹਾਂ ਵਲੋਂ ਲੋਕਾਂ ਨਾਲ ਲਗਾਤਾਰ ਰਾਬਤਾ ਕਾਇਮ ਕਰਨ ਉਪਰੰਤ ਇੱਥੇ ਦੱਸਿਆ ਕਿ ਹਲਕੇ ਦੇ ਲੋਕਾਂ ਵਲੋਂ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਅਕਾਲੀ ਦਲ ਵਾਰਿਸ ਪੰਜਾਬ ਦੇ ਜਥੇਬੰਦੀ ਨੂੰ ਵੱਡਾ ਫਤਵਾ ਦਿੱਤਾ ਜਾਵੇਗਾ ਅਤੇ ਪੰਜਾਬ ਵਿਚ ਅਕਾਲੀ ਦਲ ਵਾਰਿਸ ਪੰਜਾਬ ਦੇ ਜਥੇਬੰਦੀ ਦੀ ਸਰਕਾਰ ਬਣੇਗੀ , ਜਿਸ ਦੇ ਮੁੱਖ ਮੰਤਰੀ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਹੋਣਗੇ । ਬਿਕਰਮਜੀਤ ਸਿੰਘ ਕੋਟਲਾ ਅਤੇ ਡਾ. ਦਲਬੀਰ ਸਿੰਘ ਵੇਰਕਾ ਨੇ ਕਿਹਾ ਕਿ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ’ਤੇ ਐੱਨ. ਐੱਸ. ਏ. ਖਤਮ ਹੋਣ ’ਤੇ ਵੀ ਉਨ੍ਹਾਂ ਨੂੰ ਜੇਲ੍ਹ ਵਿਚ ਬੰਦ ਕੀਤਾ ਗਿਆ ਹੈ, ਜਦੋਂ ਕਿ ਸਜ਼ਾ ਭੁਗਤ ਰਹੇ ਦੋਸ਼ੀ ਬਾਬਿਆਂ ਨੂੰ ਉਨ੍ਹਾਂ ਦੀ ਮਰਜ਼ੀ ਨਾਲ ਜਦੋਂ ਮਰਜ਼ੀ ਜੇਲ੍ਹ ‘ਚੋਂ ਪੈਰੋਲ ’ਤੇ ਰਿਹਾਅ ਕਰ ਦਿੱਤਾ ਜਾਂਦਾ ਹੈ ਅਤੇ ਇਸ ਤੋਂ ਸਪਸ਼ਟ ਹੈ ਕਿ ਪੰਜਾਬ ਦੇ ਸੂਰਬੀਰਾਂ ਨੂੰ ਜੇਲ੍ਹਾਂ ਵਿਚ ਬੰਦ ਕਰਕੇ ਉਨ੍ਹਾਂ ਨਾਲ ਵਿਤਕਰਾ ਕਰਕੇ ਦੋਹਰੀ ਨੀਤੀ ਅਪਣਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਵਾਰਿਸ ਪੰਜਾਬ ਦੇ ਜਥੇਬੰਦੀ ਲਗਾਤਾਰ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਤੁਰੰਤ ਰਿਹਾਈ ਦੀ ਮੰਗ ਕਰਦੀ ਹੈ ਅਤੇ ਭਾਈ ਅੰਮ੍ਰਿਤਪਾਲ ਸਿੰਘ ਨੂੰ ਤੁਰੰਤ ਰਿਹਾਅ ਕਰਨਾ ਚਾਹੀਦਾ ਹੈ । ਇਸ ਮੌਕੇ ਸੁਪਨ ਦੀਪ ਸਿੰਘ ਵੀ ਉਨ੍ਹਾਂ ਦੇ ਨਾਲ ਸਨ।
ਪਿਛਲੀ ਖ਼ਬਰ ਮਜੀਠਾ ਹਲਕੇ ’ਚ ਹੋਏ ਵਿਕਾਸ ਕੰਮਾਂ ਦੀ ਬਦੌਲਤ ਲੋਕ ਆਪ ’ਚ ਹੋ ਰਹੇ ਸ਼ਾਮਿਲ- ਤਲਬੀਰ ਗਿੱਲ ਅਗਲੀ ਖ਼ਬਰ ਗੁਰਵਿੰਦਰ ਬੱਲ ਅਤੇ ਜੁਗਰਾਜ ਰੰਧਾਵਾ ਬਣੇ ਸਪੋਰਟਸ ਕਲੱਬਾਂ ਦੇ ਪ੍ਰਧਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।