11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

ਸੁਰਿੰਦਰ ਸਿੰਘ ਤਾਲਬਪੁਰਾ ਅਤੇ ਪ੍ਰਧਾਨ ਜਸਕਰਨ ਸਿੰਘ ਰਿਆੜ। ਅਕਾਲੀ ਦਲ ਵਾਰਿਸ ਪੰਜਾਬ ਵਲੋਂ ਸੁਰਿੰਦਰ ਸਿੰਘ ਤਾਲਬਪੁਰਾ 5 ਸਾਲ ਲਈ ਪਾਰਟੀ ’ਚੋਂ ਬਰਖ਼ਾਸਤ

ਅਜਨਾਲਾ, 10 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)- ਪਾਰਟੀ ਦੇ ਸੰਵਿਧਾਨ, ਅਨੁਸ਼ਾਸਨ ਅਤੇ ਨੀਤੀਆਂ ਦੇ ਉਲਟ ਗਤੀਵਿਧੀਆਂ ਕਰਨ ਅਤੇ ਪਾਰਟੀ ਦੇ ਹਿੱਤਾਂ ਨੂੰ ਨੁਕਸਾਨ ਪਹੁੰਚਾਉਣ ਦੇ ਦੋਸ਼ਾਂ ਨੂੰ ਗੰਭੀਰਤਾ ਨਾਲ ਵਿਚਾਰਨ ਉਪਰੰਤ ਅਕਾਲੀ ਦਲ (ਵਾਰਿਸ ਪੰਜਾਬ ਦੇ) ਵਲੋਂ ਹਲਕਾ ਅਜਨਾਲਾ ਦੇ ਸੀਨੀਅਰ ਆਗੂ ਰਹੇ ਸੁਰਿੰਦਰ ਸਿੰਘ ਤਾਲਬਪੁਰਾ ਖ਼ਿਲਾਫ਼ ਸਖ਼ਤ ਅਨੁਸ਼ਾਸਨਿਕ ਕਾਰਵਾਈ ਕੀਤੀ ਗਈ ਹੈ। ਅਕਾਲੀ ਦਲ ਵਾਰਸ ਪੰਜਾਬ ਦੇ ਦਫ਼ਤਰ ਸਕੱਤਰ ਪ੍ਰਗਟ ਸਿੰਘ ਮੀਆਂਮੰਡ ਦੇ ਦਸਤਖ਼ਤਾਂ ਹੇਠ ਜਾਰੀ ਕੀਤੇ ਹੁਕਮਾਂ ਅਨੁਸਾਰ ਸੁਰਿੰਦਰ ਸਿੰਘ ਤਾਲਬਪੁਰਾ ਨੂੰ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਸਮੇਤ ਸਾਰੇ ਅਹੁਦਿਆਂ ਤੋਂ ਪੰਜ ਸਾਲ ਲਈ ਬਰਖ਼ਾਸਤ ਕਰ ਦਿੱਤਾ ਗਿਆ ਹੈ।

ਅਜੀਤ ਡੈਸਕ 11-08-2026
ਅਜਨਾਲਾ, 10 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)- ਪਾਰਟੀ ਦੇ ਸੰਵਿਧਾਨ, ਅਨੁਸ਼ਾਸਨ ਅਤੇ ਨੀਤੀਆਂ ਦੇ ਉਲਟ ਗਤੀਵਿਧੀਆਂ ਕਰਨ ਅਤੇ ਪਾਰਟੀ ਦੇ ਹਿੱਤਾਂ ਨੂੰ ਨੁਕਸਾਨ ਪਹੁੰਚਾਉਣ ਦੇ ਦੋਸ਼ਾਂ ਨੂੰ ਗੰਭੀਰਤਾ ਨਾਲ ਵਿਚਾਰਨ ਉਪਰੰਤ ਅਕਾਲੀ ਦਲ (ਵਾਰਿਸ ਪੰਜਾਬ ਦੇ) ਵਲੋਂ ਹਲਕਾ ਅਜਨਾਲਾ ਦੇ ਸੀਨੀਅਰ ਆਗੂ ਰਹੇ ਸੁਰਿੰਦਰ ਸਿੰਘ ਤਾਲਬਪੁਰਾ ਖ਼ਿਲਾਫ਼ ਸਖ਼ਤ ਅਨੁਸ਼ਾਸਨਿਕ ਕਾਰਵਾਈ ਕੀਤੀ ਗਈ ਹੈ। ਅਕਾਲੀ ਦਲ ਵਾਰਸ ਪੰਜਾਬ ਦੇ ਦਫ਼ਤਰ ਸਕੱਤਰ ਪ੍ਰਗਟ ਸਿੰਘ ਮੀਆਂਮੰਡ ਦੇ ਦਸਤਖ਼ਤਾਂ ਹੇਠ ਜਾਰੀ ਕੀਤੇ ਹੁਕਮਾਂ ਅਨੁਸਾਰ ਸੁਰਿੰਦਰ ਸਿੰਘ ਤਾਲਬਪੁਰਾ ਨੂੰ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਸਮੇਤ ਸਾਰੇ ਅਹੁਦਿਆਂ ਤੋਂ ਪੰਜ ਸਾਲ ਲਈ ਬਰਖ਼ਾਸਤ ਕਰ ਦਿੱਤਾ ਗਿਆ ਹੈ। ਪਾਰਟੀ ਵਲੋਂ ਸਪਸ਼ਟ ਕੀਤਾ ਗਿਆ ਹੈ ਕਿ ਬਰਖ਼ਾਸਤ ਕੀਤੇ ਗਏ ਵਿਅਕਤੀ ਨੂੰ ਪੰਜ ਸਾਲ ਦੀ ਮਿਆਦ ਦੌਰਾਨ ਪਾਰਟੀ ਦੇ ਕਿਸੇ ਵੀ ਅਹੁਦੇ, ਗਤੀਵਿਧੀ ਜਾਂ ਪ੍ਰੋਗਰਾਮ ਵਿਚ ਪਾਰਟੀ ਦੇ ਨੁਮਾਇੰਦੇ ਵਜੋਂ ਸ਼ਾਮਿਲ ਹੋਣ ਦਾ ਅਧਿਕਾਰ ਨਹੀਂ ਹੋਵੇਗਾ। ਇਸ ਸਬੰਧੀ ਆਪਣੀ ਪ੍ਰਤੀਕਿਰਿਆ ਦਿੰਦਿਆਂ ਅਕਾਲੀ ਦਲ ਵਾਰਸ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਤੇ ਬੁਲਾਰੇ ਜਸਕਰਨ ਸਿੰਘ ਰਿਆੜ ਨੇ ਕਿਹਾ ਕਿ ਪਾਰਟੀ ਕਿਸੇ ਵੀ ਆਗੂ ਜਾਂ ਵਰਕਰ ਵੱਲੋਂ ਪਾਰਟੀ ਦੇ ਸੰਵਿਧਾਨ, ਅਨੁਸ਼ਾਸਨ ਅਤੇ ਨੀਤੀਆਂ ਦੀ ਉਲੰਘਣਾ ਨੂੰ ਬਰਦਾਸ਼ਤ ਨਹੀਂ ਕਰੇਗੀ।
ਪਿਛਲੀ ਖ਼ਬਰ ਫਲੋਰੈਂਸ ਇੰਟਰਨੈਸ਼ਨਲ ਸਕੂਲ ਵਿਖੇ ਸਟਾਫ ਤੇ ਵਿਦਿਆਰਥੀਆਂ ਵਲੋਂ ਤੀਆਂ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਹਲਕਾ ਮਜੀਠਾ ਦੇ ਪਿੰਡਾਂ ’ਚ ਵਿਕਾਸ ਕਾਰਜਾਂ ’ਚ ਹੋਰ ਤੇਜ਼ੀ ਲਿਆਂਦੀ ਜਾਵੇਗੀ-ਤਲਬੀਰ ਗਿੱਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।