11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

ਜ਼ਿਲ੍ਹਾ ਪ੍ਰਧਾਨ ਯੂਥ ਵਿੰਗ ਪ੍ਰਦੀਪ ਸਿੰਘ ਭਲਾਈਪੁਰ ਨੇ ਕੀਤੇ ਪਿੰਡਾਂ ’ਚ ਤੂਫ਼ਾਨੀ ਦੌਰੇ

ਬਾਬਾ ਬਕਾਲਾ ਸਾਹਿਬ, 10 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ)- ਬਾਬਾ ਬਕਾਲਾ ਸਾਹਿਬ ਵਿਖੇ ਕਾਂਗਰਸ ਪਾਰਟੀ ਵਲੋਂ ਮੇਲਾ ਰੱਖੜ ਪੁੰਨਿਆ ਮੌਕੇ ਕਰਵਾਈ ਜਾ ਰਹੀ ਵਿਸ਼ਾਲ ਕਾਨਫਰੰਸ ਦੀਆਂ ਤਿਆਰੀਆਂ ਵਿਚ ਜੁੱਟੇ ਕਾਂਗਰਸ ਦੇ ਸਾਬਕਾ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਦੇ ਬੇਟੇ ਪ੍ਰਦੀਪ ਸਿੰਘ ਭਲਾਈਪੁਰ ਜ਼ਿਲ੍ਹਾ ਪ੍ਰਧਾਨ ਯੂਥ ਕਾਂਗਰਸ ਦਿਹਾਤੀ ਅੰਮ੍ਰਿਤਸਰ ਨੇ ਅੱਜ ਪਿੰਡ ਦੌਲ਼ੋ ਨੰਗਲ ਅਤੇ ਜੱਲੂਵਾਲ ਵਿਖੇ ਵਰਕਰਾਂ ਨੂੰ ਕਾਨਫਰੰਸ ਵਿਚ ਸ਼ਾਮਿਲ ਹੋਣ ਲਈ ਲਾਮਬੱਧ ਕੀਤਾ । ਉਨ੍ਹਾਂ ਦੋਨੋਂ ਪਿੰਡਾਂ ’ਚ ਭਰਵੇਂ ਇਕੱਠ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਮੇਲਾ ਰੱਖੜ ਪੁੰਨਿਆ ਮੌਕੇ ਕਾਂਗਰਸ ਪਾਰਟੀ ਵਲੋਂ ਕਰਵਾਈ ਜਾ ਰਹੀ ਵਿਸ਼ਾਲ ਕਾਨਫਰੰਸ ’ ਚ ਪੰਜਾਬ ਪ੍ਰਦੇਸ਼ ਕਾਂਗਰਸ ਦੀ ਸੀਨੀਅਰ ਲੀਡਰਸ਼ਿਪ ਅਤੇ ਕੇਂਦਰ ਤੋਂ ਵੀ ਆਗੂ ਸਾਹਿਬਾਨ ਪੁੱਜਣਗੇ ਅਤੇ ਆ ਰਹੀਆਂ 2027 ਦੀਆਂ ਚੋਣਾਂ ਲਈ ਭਵਿੱਖ ਦੇ ਪ੍ਰੋਗਰਾਮਾਂ ਦਾ ਐਲਾਨ ਕੀਤਾ ਜਾਵੇਗਾ ।

ਅਜੀਤ ਡੈਸਕ 11-08-2026
ਬਾਬਾ ਬਕਾਲਾ ਸਾਹਿਬ, 10 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ)- ਬਾਬਾ ਬਕਾਲਾ ਸਾਹਿਬ ਵਿਖੇ ਕਾਂਗਰਸ ਪਾਰਟੀ ਵਲੋਂ ਮੇਲਾ ਰੱਖੜ ਪੁੰਨਿਆ ਮੌਕੇ ਕਰਵਾਈ ਜਾ ਰਹੀ ਵਿਸ਼ਾਲ ਕਾਨਫਰੰਸ ਦੀਆਂ ਤਿਆਰੀਆਂ ਵਿਚ ਜੁੱਟੇ ਕਾਂਗਰਸ ਦੇ ਸਾਬਕਾ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਦੇ ਬੇਟੇ ਪ੍ਰਦੀਪ ਸਿੰਘ ਭਲਾਈਪੁਰ ਜ਼ਿਲ੍ਹਾ ਪ੍ਰਧਾਨ ਯੂਥ ਕਾਂਗਰਸ ਦਿਹਾਤੀ ਅੰਮ੍ਰਿਤਸਰ ਨੇ ਅੱਜ ਪਿੰਡ ਦੌਲ਼ੋ ਨੰਗਲ ਅਤੇ ਜੱਲੂਵਾਲ ਵਿਖੇ ਵਰਕਰਾਂ ਨੂੰ ਕਾਨਫਰੰਸ ਵਿਚ ਸ਼ਾਮਿਲ ਹੋਣ ਲਈ ਲਾਮਬੱਧ ਕੀਤਾ । ਉਨ੍ਹਾਂ ਦੋਨੋਂ ਪਿੰਡਾਂ ’ਚ ਭਰਵੇਂ ਇਕੱਠ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਮੇਲਾ ਰੱਖੜ ਪੁੰਨਿਆ ਮੌਕੇ ਕਾਂਗਰਸ ਪਾਰਟੀ ਵਲੋਂ ਕਰਵਾਈ ਜਾ ਰਹੀ ਵਿਸ਼ਾਲ ਕਾਨਫਰੰਸ ’ ਚ ਪੰਜਾਬ ਪ੍ਰਦੇਸ਼ ਕਾਂਗਰਸ ਦੀ ਸੀਨੀਅਰ ਲੀਡਰਸ਼ਿਪ ਅਤੇ ਕੇਂਦਰ ਤੋਂ ਵੀ ਆਗੂ ਸਾਹਿਬਾਨ ਪੁੱਜਣਗੇ ਅਤੇ ਆ ਰਹੀਆਂ 2027 ਦੀਆਂ ਚੋਣਾਂ ਲਈ ਭਵਿੱਖ ਦੇ ਪ੍ਰੋਗਰਾਮਾਂ ਦਾ ਐਲਾਨ ਕੀਤਾ ਜਾਵੇਗਾ । ਇਸ ਮੌਕੇ ਪਿੰਡ ਦੌਲੋ ਨੰਗਲ ਵਿਖੇ ਚੇਅਰਮੈਨ ਗੁਰਦਿਆਲ ਸਿੰਘ ਢਿੱਲੋਂ, ਚੇਅਰਮੈਨ ਬਲਕਾਰ ਸਿੰਘ ਬੱਲ, ਜਨਰਲ ਸਕੱਤਰ ਗੁਰਦਿਆਲ ਸਿੰਘ ਕੰਗ ਬੁਟਾਰੀ, ਸਰਪੰਚ ਦਲਜੀਤ ਸਿੰਘ ਭੱਪੀ, ਸਰਪੰਚ ਇਕਬਾਲ ਸਿੰਘ ਬੱਲ, ਦਲੇਰ ਸਿੰਘ ਸਰਲੀ, ਸਰਪੰਚ ਨੌਬੀ ਨਰੋਤਮਪੁਰ, ਪ੍ਰਧਾਨ ਪ੍ਰਦੀਪ ਸਿੰਘ ਭਲਾਈਪੁਰ, ਸਰਪੰਚ ਗੁਰਬਿੰਦਰ ਸਿੰਘ ਸਾਬੀ ਕੋਟ ਮਹਿਤਾਬ, ਪ੍ਰਧਾਨ ਗੁਰਜੀਤ ਸਿੰਘ ਭਲਾਈਪੁਰ, ਪਿੰਡ ਦੌਲੋ ਨੰਗਲ ਤੋਂ ਵਾਈਸ ਚੇਅਰਮੈਨ ਨਰਿੰਦਰ ਸਿੰਘ ਢਿੱਲੋਂ, ਕੁਲਦੀਪ ਸਿੰਘ, ਚਰਨਜੀਤ ਸਿੰਘ, ਲੱਖਾ ਸਿੰਘ, ਜੱਸਾ ਸਿੰਘ, ਧਰਮਿੰਦਰ ਸਿੰਘ ਬਾਬਾ, ਬਲਦੇਵ ਸਿੰਘ, ਭਗਵੰਤ ਸਿੰਘ, ਸੁਰੇਸ਼ ਕੁਮਾਰ ਅਤੇ ਹੋਰ ਵਰਕਰ ਹਾਜ਼ਰ ਸਨ ।
ਪਿਛਲੀ ਖ਼ਬਰ ਪਹਿਲੇ ਸਥਾਨ ’ਤੇ ਰਹੀਆਂ ਵਿਦਿਆਰਥਣਾਂ। ਸ੍ਰੀ ਗੁਰੂ ਰਾਮਦਾਸ ਕਾਲਜ ਆਫ਼ ਐਜੂਕੇਸ਼ਨ ਪੰਧੇਰ ਦੇ ਬੀ.ਐੱਡ. ਸਮੈਸਟਰ-4 ਦਾ ਨਤੀਜ... ਅਗਲੀ ਖ਼ਬਰ ਬਾਬਾ ਗੋਬਿੰਦ ਸਕੂਲ ਸਠਿਆਲਾ ਦੇ ਖਿਡਾਰੀਆਂ ਨੇ ਵਾਲੀਬਾਲ ਮੁਕਾਬਲੇ ’ਚ ਮਾਰੀ ਬਾਜ਼ੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।