11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

ਪਹਿਲੇ ਸਥਾਨ ’ਤੇ ਰਹੀਆਂ ਵਿਦਿਆਰਥਣਾਂ। ਸ੍ਰੀ ਗੁਰੂ ਰਾਮਦਾਸ ਕਾਲਜ ਆਫ਼ ਐਜੂਕੇਸ਼ਨ ਪੰਧੇਰ ਦੇ ਬੀ.ਐੱਡ. ਸਮੈਸਟਰ-4 ਦਾ ਨਤੀਜਾ ਸ਼ਾਨਦਾਰ

ਚੇਤਨਪੁਰਾ, 10 ਅਗਸਤ (ਮਹਾਂਬੀਰ ਸਿੰਘ ਗਿੱਲ)-ਸ੍ਰੀ ਗੁਰੂ ਰਾਮਦਾਸ ਕਾਲਜ ਆਫ਼ ਐਜੂਕੇਸ਼ਨ, ਪੰਧੇਰ ਦੇ ਬੀ. ਐੱਡ.

ਅਜੀਤ ਡੈਸਕ 11-08-2026
ਚੇਤਨਪੁਰਾ, 10 ਅਗਸਤ (ਮਹਾਂਬੀਰ ਸਿੰਘ ਗਿੱਲ)-ਸ੍ਰੀ ਗੁਰੂ ਰਾਮਦਾਸ ਕਾਲਜ ਆਫ਼ ਐਜੂਕੇਸ਼ਨ, ਪੰਧੇਰ ਦੇ ਬੀ.ਐੱਡ. ਸਮੈਸਟਰ-4 ਦਾ ਨਤੀਜਾ ਸ਼ਾਨਦਾਰ ਰਿਹਾ। ਕਾਲਜ ਦੇ ਵਿਦਿਆਰਥੀਆਂ ਨੇ ਉੱਚ ਅੰਕ ਪ੍ਰਾਪਤ ਕਰਕੇ ਸੰਸਥਾ ਦਾ ਨਾਮ ਰੌਸ਼ਨ ਕੀਤਾ। ਯੂਨੀਵਰਸਿਟੀ ਵਲੋਂ ਘੋਸ਼ਿਤ ਕੀਤੇ ਨਤੀਜਿਆਂ ਅਨੁਸਾਰ ਮਾਲਿਨੀ ਖੰਨਾ, ਪੁੱਤਰੀ ਰਵਿੰਦਰ ਖੰਨਾ ਨੇ 83 ਫੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਹਾਸਿਲ ਕੀਤਾ । ਸਿਮਰਨਜੀਤ ਕੌਰ, ਪੁੱਤਰੀ ਗੁਰਮੇਜ ਸਿੰਘ 79.9 ਫੀਸਦੀ ਅੰਕ ਨਾਲ ਦੂਜਾ ਸਥਾਨ ਪ੍ਰਾਪਤ ਕੀਤਾ । ਇਸੇ ਤਰ੍ਹਾਂ ਸੁਪ੍ਰੀਆ ਕੌਰ, ਪੁੱਤਰੀ ਹਰਦੇਵ ਸਿੰਘ ਅਤੇ ਸੁਪਨਦੀਪ ਕੌਰ ਨੇ 79.3 ਫੀਸਦੀ ਅੰਕ ਪ੍ਰਾਪਤ ਕਰਕੇ ਸਾਂਝੇ ਤੌਰ ‘ਤੇ ਤੀਜਾ ਸਥਾਨ ਹਾਸਲ ਕੀਤਾ । ਇਸ ਮੌਕੇ ਸ੍ਰੀ ਗੁਰੂ ਰਾਮਦਾਸ ਚੈਰੀਟੇਬਲ ਸੋਸਾਇਟੀ ਦੀ ਚੇਅਰਪਰਸਨ ਹਰਜਿੰਦਰਪਾਲ ਕੌਰ, ਮੈਨੇਜਿੰਗ ਡਾਇਰੈਕਟਰ ਅਵਤਾਰ ਸਿੰਘ ਕੰਗ, ਕਾਲਜ ਦੇ ਪ੍ਰਿੰਸੀਪਲ ਅਤੇ ਸਮੂਹ ਸਟਾਫ਼ ਨੇ ਸਫ਼ਲ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਨਤੀਜੇ ਵਿਦਿਆਰਥੀਆਂ ਦੀ ਸਖ਼ਤ ਮਿਹਨਤ, ਅਧਿਆਪਕਾਂ ਦੀ ਲਗਨ ਅਤੇ ਸੰਸਥਾ ਵਲੋਂ ਦਿੱਤੀ ਜਾ ਰਹੀ ਗੁਣਵੱਤਾ ਭਰਪੂਰ ਸਿੱਖਿਆ ਦਾ ਪ੍ਰਤੀਕ ਹਨ।
ਪਿਛਲੀ ਖ਼ਬਰ ਪਿੰਡ ਵਡਾਲਾ ਕਲਾਂ ਵਿਖੇ ਵੱਖ-ਵੱਖ ਪਾਰਟੀਆਂ ਦੇ ਵਰਕਰ ਭਾਜਪਾ ’ਚ ਹੋਏ ਸ਼ਾਮਿਲ ਅਗਲੀ ਖ਼ਬਰ ਜ਼ਿਲ੍ਹਾ ਪ੍ਰਧਾਨ ਯੂਥ ਵਿੰਗ ਪ੍ਰਦੀਪ ਸਿੰਘ ਭਲਾਈਪੁਰ ਨੇ ਕੀਤੇ ਪਿੰਡਾਂ ’ਚ ਤੂਫ਼ਾਨੀ ਦੌਰੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।