13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-08-2026

ਲਸ਼ਕਰੀ ਨੰਗਲ ਵਿਖੇ ਅੱਖਾਂ ਦਾ ਮੁਫ਼ਤ ਚੈੱਕਅਪ ਅਤੇ ਆਪਰੇਸ਼ਨ ਕੈਂਪ 15 ਨੂੰ

ਜਗਦੇਵ ਕਲਾਂ, 12 ਅਗਸਤ (ਸ਼ਰਨਜੀਤ ਸਿੰਘ ਗਿੱਲ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਅਸ਼ੀਰਵਾਦ ਸਦਕਾ ਬਾਬਾ ਸ੍ਰੀ ਚੰਦ ਜੀ ਦੇ ਅਸਥਾਨ ਪਿੰਡ ਲਸ਼ਕਰੀ ਨੰਗਲ ਵਿਖੇ ਅੱਖਾਂ ਦਾ ਮੁਫ਼ਤ ਚੈੱਕਅਪ ਅਤੇ ਆਪਰੇਸ਼ਨ ਕੈਂਪ 15 ਅਗਸਤ ਨੂੰ ਸਵੇਰੇ 9 ਤੋਂ 1 ਵਜੇ ਤੱਕ ਲਗਾਇਆ ਜਾਵੇਗਾ। ਇਸ ਸੰਬੰਧੀ ਗਲੋਬਲ ਖਾਲਸਾ ਫਾਊਂਡੇਸ਼ਨ ਦੇ ਚੇਅਰਮੈਨ ਭਾਈ ਅਮਨਦੀਪ ਸਿੰਘ ਅਤੇ ਬਾਬਾ ਗੁਰਵਿੰਦਰ ਸਿੰਘ ਲਸ਼ਕਰੀ ਨੰਗਲ ਨੇ ਦੱਸਿਆ ਕਿ ਕੈਂਪ ਦੌਰਾਨ ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ ਕੀਤੀ ਜਾਵੇਗੀ ਅਤੇ ਲੋੜ ਅਨੁਸਾਰ ਮੁਫ਼ਤ ਇਲਾਜ ਅਤੇ ਆਪਰੇਸ਼ਨ ਲਈ ਸਹੂਲਤ ਮੁਹੱਈਆ ਕਰਵਾਈ ਜਾਵੇਗੀ।

ਅਜੀਤ ਡੈਸਕ 13-08-2026
ਜਗਦੇਵ ਕਲਾਂ, 12 ਅਗਸਤ (ਸ਼ਰਨਜੀਤ ਸਿੰਘ ਗਿੱਲ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਅਸ਼ੀਰਵਾਦ ਸਦਕਾ ਬਾਬਾ ਸ੍ਰੀ ਚੰਦ ਜੀ ਦੇ ਅਸਥਾਨ ਪਿੰਡ ਲਸ਼ਕਰੀ ਨੰਗਲ ਵਿਖੇ ਅੱਖਾਂ ਦਾ ਮੁਫ਼ਤ ਚੈੱਕਅਪ ਅਤੇ ਆਪਰੇਸ਼ਨ ਕੈਂਪ 15 ਅਗਸਤ ਨੂੰ ਸਵੇਰੇ 9 ਤੋਂ 1 ਵਜੇ ਤੱਕ ਲਗਾਇਆ ਜਾਵੇਗਾ। ਇਸ ਸੰਬੰਧੀ ਗਲੋਬਲ ਖਾਲਸਾ ਫਾਊਂਡੇਸ਼ਨ ਦੇ ਚੇਅਰਮੈਨ ਭਾਈ ਅਮਨਦੀਪ ਸਿੰਘ ਅਤੇ ਬਾਬਾ ਗੁਰਵਿੰਦਰ ਸਿੰਘ ਲਸ਼ਕਰੀ ਨੰਗਲ ਨੇ ਦੱਸਿਆ ਕਿ ਕੈਂਪ ਦੌਰਾਨ ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ ਕੀਤੀ ਜਾਵੇਗੀ ਅਤੇ ਲੋੜ ਅਨੁਸਾਰ ਮੁਫ਼ਤ ਇਲਾਜ ਅਤੇ ਆਪਰੇਸ਼ਨ ਲਈ ਸਹੂਲਤ ਮੁਹੱਈਆ ਕਰਵਾਈ ਜਾਵੇਗੀ। ਮਰੀਜ਼ਾਂ ਨੂੰ ਆਪਣਾ ਆਧਾਰ ਕਾਰਡ ਅਤੇ ਫੋਨ ਨੰਬਰ ਨਾਲ ਲੈ ਕੇ ਆਉਣ ਦੀ ਅਪੀਲ ਕੀਤੀ ਗਈ ਹੈ। ਉਨ੍ਹਾਂ ਨੇ ਦੱਸਿਆ ਕਿ ਇਹ ਸੇਵਾ ਸਭ ਤੋਂ ਵੱਡੀ ਧਰਮ ਸੇਵਾ ਦੇ ਨਾਤੇ ਨਿਰਸਵਾਰਥ ਤੌਰ ’ਤੇ ਕੀਤੀ ਜਾ ਰਹੀ ਹੈ ।
ਪਿਛਲੀ ਖ਼ਬਰ ਟੋਲ ਪਲਾਜ਼ਾ ਕੱਥੂਨੰਗਲ ’ਤੇ ਕੰਮ ਕਰਦੇ ਵਿਅਕਤੀ ਨੂੰ ਤੇਜ਼ ਰਫ਼ਤਾਰ ਕਾਰ ਨੇ ਮਾਰੀ ਟੱਕਰ, ਮੌਤ ਇਨਸਾਫ਼ ਨਾ ਮਿਲਣ ਦੀ ਸੂਰਤ ਵ... ਅਗਲੀ ਖ਼ਬਰ 15 ਅਗਸਤ ਦੇ ਹਵਾਲੇ ਨਾਲ ਮਹਿਤਾ ਪੁਲਿਸ ਵਲੋਂ ਸ਼ਹਿਰ ’ਚ ਫਲੈਗ ਮਾਰਚ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।