13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-08-2026

ਪਿੰਡ ਕਲੇਰ ਮਾਂਗਟ ’ਚ ਦਰਜਨ ਤੋਂ ਵੱਧ ਕਿਸਾਨਾਂ ਦੇ ਟਿਊਬਵੈੱਲ ਦੀਆਂ ਤਾਰਾਂ ਤੇ ਖੇਤੀ ਸੰਦ ਚੋਰੀ ਪੁਲਿਸ ਪ੍ਰਸ਼ਾਸਨ ਤੋਂ ਚੋਰਾਂ ਨੂੰ ਜਲਦ ਕਾਬੂ ਕਰਨ ਦੀ ਮੰਗ

ਮਜੀਠਾ, 12 ਅਗਸਤ (ਜਗਤਾਰ ਸਿੰਘ ਸਹਿਮੀ)- ਹਲਕਾ ਮਜੀਠਾ ਦੇ ਪਿੰਡ ਕਲੇਰ ਮਾਂਗਟ ਵਿਚ ਬੀਤੀ ਰਾਤ ਚੋਰਾਂ ਵਲੋਂ ਦਰਜਨ ਤੋਂ ਵੱਧ ਕਿਸਾਨਾਂ ਦੇ ਖੇਤਾਂ ਵਿਚ ਲੱਗੇ ਟਿਊਬਵੈੱਲਾਂ ਦੀਆਂ ਮੋਟਰਾਂ ਦੀਆਂ ਤਾਰਾਂ, ਸਟਾਰਟਰ ਅਤੇ ਹੋਰ ਖੇਤੀ ਸੰਦ ਚੋਰੀ ਕੀਤੇ ਜਾਣ ਦਾ ਸਮਾਚਾਰ ਹੈ। ਚੋਰੀ ਦੀਆਂ ਇਨ੍ਹਾਂ ਘਟਨਾਵਾਂ ਕਾਰਨ ਕਿਸਾਨਾਂ ਵਿਚ ਰੋਸ ਅਤੇ ਚਿੰਤਾ ਪਾਈ ਜਾ ਰਹੀ ਹੈ।

ਪਿੰਡ ਕਲੇਰ ਮਾਂਗਟ ਵਿਚ ਘਟਨਾ ਸਥਾਨ ’ਤੇ ਕਿਸਾਨਾਂ ਦੇ ਟਿਊਬਵੈੱਲਾਂ ਦੀਆਂ ਤਾਰਾਂ ਤੇ ਖੇਤੀ ਸੰਦ ਚੋਰੀ ਬਾਰੇ ਜਾਣਕਾਰੀ ਦੇਣ ਦਿੰਦੇ ਹੋਏ ਸਰਪੰਚ ਅਮਰਜੀਤ ਸਿੰਘ ਕਲੇਰ ਤੇ ਪੀੜਤ ਕਿਸਾਨ। ਤਸਵੀਰ-ਜਗਤਾਰ ਸਿੰਘ ਸਹਿਮੀ 13-08-2026
ਮਜੀਠਾ, 12 ਅਗਸਤ (ਜਗਤਾਰ ਸਿੰਘ ਸਹਿਮੀ)- ਹਲਕਾ ਮਜੀਠਾ ਦੇ ਪਿੰਡ ਕਲੇਰ ਮਾਂਗਟ ਵਿਚ ਬੀਤੀ ਰਾਤ ਚੋਰਾਂ ਵਲੋਂ ਦਰਜਨ ਤੋਂ ਵੱਧ ਕਿਸਾਨਾਂ ਦੇ ਖੇਤਾਂ ਵਿਚ ਲੱਗੇ ਟਿਊਬਵੈੱਲਾਂ ਦੀਆਂ ਮੋਟਰਾਂ ਦੀਆਂ ਤਾਰਾਂ, ਸਟਾਰਟਰ ਅਤੇ ਹੋਰ ਖੇਤੀ ਸੰਦ ਚੋਰੀ ਕੀਤੇ ਜਾਣ ਦਾ ਸਮਾਚਾਰ ਹੈ। ਚੋਰੀ ਦੀਆਂ ਇਨ੍ਹਾਂ ਘਟਨਾਵਾਂ ਕਾਰਨ ਕਿਸਾਨਾਂ ਵਿਚ ਰੋਸ ਅਤੇ ਚਿੰਤਾ ਪਾਈ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿੰਡ ਕਲੇਰ ਮਾਂਗਟ ਦੇ ਸਰਪੰਚ ਅਮਰਜੀਤ ਸਿੰਘ ਕਲੇਰ ਨੇ ਦੱਸਿਆ ਕਿ ਬੀਤੀ ਰਾਤ ਚੋਰਾਂ ਨੇ ਕਈ ਕਿਸਾਨਾਂ ਦੇ ਖੇਤਾਂ ਵਿਚ ਲੱਗੇ ਟਿਊਬਵੈਲਾਂ ਨੂੰ ਨਿਸ਼ਾਨਾ ਬਣਾਇਆ ਅਤੇ ਮੋਟਰਾਂ ਦੀਆਂ ਤਾਰਾਂ, ਸਟਾਰਟਰਾਂ ਸਮੇਤ ਹੋਰ ਖੇਤੀ ਸੰਦ ਚੋਰੀ ਕਰ ਲਏ। ਉਨ੍ਹਾਂ ਦੱਸਿਆ ਕਿ ਕੁਝ ਸਮਾਂ ਪਹਿਲਾਂ ਵੀ ਇਕ ਕਿਸਾਨ ਦੇ ਟਿਊਬਵੈੱਲ ਤੋਂ ਟੋਕੇ ਨਾਲ ਲੱਗਿਆ 10 ਹਾਰਸ ਪਾਵਰ ਦਾ ਡੀਜ਼ਲ ਇੰਜਣ ਚੋਰੀ ਹੋ ਗਿਆ ਸੀ। ਸਰਪੰਚ ਨੇ ਕਿਹਾ ਕਿ ਖੇਤਾਂ ਵਿੱਚੋਂ ਵਾਰ-ਵਾਰ ਖੇਤੀ ਸੰਦ ਅਤੇ ਮੋਟਰਾਂ ਨਾਲ ਸਬੰਧਤ ਸਾਮਾਨ ਚੋਰੀ ਹੋਣ ਕਾਰਨ ਜਿਥੇ ਕਿਸਾਨਾਂ ਦਾ ਆਰਥਿਕ ਨੁਕਸਾਨ ਹੋ ਰਿਹਾ ਹੈ, ਉਥੇ ਮੋਟਰਾਂ ਦੀਆਂ ਤਾਰਾਂ ਚੋਰੀ ਹੋਣ ਕਾਰਨ ਟਿਊਬਵੈਲ ਬੰਦ ਪਏ ਹਨ, ਜਿਸ ਨਾਲ ਝੋਨੇ ਦੀ ਪੱਕ ਰਹੀ ਫਸਲ ਨੂੰ ਪਾਣੀ ਨਾ ਮਿਲਣ ਕਾਰਨ ਨੁਕਸਾਨ ਹੋਣ ਦਾ ਖਦਸ਼ਾ ਬਣਿਆ ਹੋਇਆ ਹੈ। ਸਰਪੰਚ ਅਮਰਜੀਤ ਸਿੰਘ ਕਲੇਰ ਅਤੇ ਪੀੜਤ ਕਿਸਾਨਾਂ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਇਨ੍ਹਾਂ ਚੋਰੀਆਂ ਦੀ ਗੰਭੀਰਤਾ ਨਾਲ ਜਾਂਚ ਕਰਕੇ ਚੋਰਾਂ ਨੂੰ ਜਲਦ ਕਾਬੂ ਕੀਤਾ ਜਾਵੇ ਅਤੇ ਉਨ੍ਹਾਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ । ਇਸ ਮੌਕੇ ਬਲਵਿੰਦਰ ਸਿੰਘ, ਮਹਿੰਦਰ ਸਿੰਘ, ਤਰਸੇਮ ਸਿੰਘ, ਮੇਜਰ ਸਿੰਘ, ਪੱਪੂ ਸਿੰਘ, ਰਵੇਲ ਸਿੰਘ, ਅਮਰਜੀਤ ਸਿੰਘ, ਗੁਰਲਾਲ ਸਿੰਘ, ਮਨਪ੍ਰੀਤ ਸਿੰਘ, ਸੁਖਰਾਜ ਸਿੰਘ ਪੀੜਤ ਕਿਸਾਨ ਹਾਜ਼ਰ ਸਨ।
ਪਿਛਲੀ ਖ਼ਬਰ ਪੰਜਾਬੀ ਸੱਭਿਆਚਾਰ ਨੂੰ ਸਮਰਪਿਤ ‘ਤੀਆਂ ਦਾ ਤਿਉਹਾਰ’ ਮਨਾਇਆ ਅਗਲੀ ਖ਼ਬਰ ਲੋਕ ਸੇਵਾ ਪ੍ਰਤੀ ਵਚਨਬੱਧਤਾ ਲਈ ਡੀ.ਐੱਸ.ਪੀ. ਜਗਬੀਰ ਸਿੰਘ ਔਲਖ ਦਾ ਬਸਪਾ ਵਲੋਂ ਵਿਸ਼ੇਸ਼ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।