13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-08-2026

ਸੇਂਟ ਸੋਲਜਰ ਇਲੀਟ ਕਾਨਵੈਂਟ ਸਕੂਲ ’ਚ ਤੀਜ ਦਾ ਤਿਉਹਾਰ ਮਨਾਇਆ

ਜੰਡਿਆਲਾ ਗੁਰੂ, 12 ਅਗਸਤ (ਅੰਮ੍ਰਿਤ ਪਾਲ ਸਿੰਘ)-ਸੇਂਟ ਸੋਲਜ਼ਰ ਇਲੀਟ ਕੋਨਵੈਂਟ ਸਕੂਲ ਜੰਡਿਆਲਾ ਗੁਰੂ ਵਿਖੇ ਪੰਜਾਬੀ ਸੱਭਿਆਚਾਰ ਅਤੇ ਵਿਰਸੇ ਨਾਲ ਜੁੜੇ ਤੀਜ ਦੇ ਤਿਉਹਾਰ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਸਕੂਲ ਦੇ ਆਡੀਟੋਰੀਅਮ ’ਚ ਉਤਸ਼ਾਹ ਨਾਲ ਕਰਵਾਇਆ ਗਿਆ। ਸਮਾਗਮ ਵਿਚ ਕਿੰਡਰਗਾਰਟਨ ਸੈਕਸ਼ਨ ਦੇ ਬੱਚਿਆਂ ਦੀਆਂ ਮਾਵਾਂ ਨੂੰ ਵੀ ਵਿਸ਼ੇਸ਼ ਤੌਰ ‘ਤੇ ਸੱਦਾ ਦਿੱਤਾ ਗਿਆ।

ਅਜੀਤ ਡੈਸਕ 13-08-2026
ਜੰਡਿਆਲਾ ਗੁਰੂ, 12 ਅਗਸਤ (ਅੰਮ੍ਰਿਤ ਪਾਲ ਸਿੰਘ)-ਸੇਂਟ ਸੋਲਜ਼ਰ ਇਲੀਟ ਕੋਨਵੈਂਟ ਸਕੂਲ ਜੰਡਿਆਲਾ ਗੁਰੂ ਵਿਖੇ ਪੰਜਾਬੀ ਸੱਭਿਆਚਾਰ ਅਤੇ ਵਿਰਸੇ ਨਾਲ ਜੁੜੇ ਤੀਜ ਦੇ ਤਿਉਹਾਰ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਸਕੂਲ ਦੇ ਆਡੀਟੋਰੀਅਮ ’ਚ ਉਤਸ਼ਾਹ ਨਾਲ ਕਰਵਾਇਆ ਗਿਆ। ਸਮਾਗਮ ਵਿਚ ਕਿੰਡਰਗਾਰਟਨ ਸੈਕਸ਼ਨ ਦੇ ਬੱਚਿਆਂ ਦੀਆਂ ਮਾਵਾਂ ਨੂੰ ਵੀ ਵਿਸ਼ੇਸ਼ ਤੌਰ ‘ਤੇ ਸੱਦਾ ਦਿੱਤਾ ਗਿਆ। ਸਮਾਗਮ ਦੌਰਾਨ ਸਕੂਲ ਦੇ ਅਧਿਆਪਕਾਂ, ਪ੍ਰਬੰਧਕਾਂ ਅਤੇ ਮਹਿਮਾਨਾਂ ਨੇ ਰਵਾਇਤੀ ਪੰਜਾਬੀ ਪਹਿਰਾਵੇ ਪਹਿਨ ਕੇ ਪੰਜਾਬੀ ਸੱਭਿਆਚਾਰ ਦੀ ਸੁੰਦਰ ਝਲਕ ਪੇਸ਼ ਕੀਤੀ। ਪੰਜਾਬੀ ਲੋਕ ਨਾਚ ਗਿੱਧੇ ਅਤੇ ਭੰਗੜੇ ਦੀਆਂ ਪੇਸ਼ਕਾਰੀਆਂ ਨੇ ਸਮਾਗਮ ਨੂੰ ਹੋਰ ਵੀ ਰੰਗੀਨ ਬਣਾ ਦਿੱਤਾ। ਇਸ ਮੌਕੇ ਸ਼ਹਿਰੀ ਪ੍ਰਧਾਨ ਆਮ ਆਦਮੀ ਪਾਰਟੀ ਸਰਬਜੀਤ ਸਿੰਘ ਡਿੰਪੀ ਅਤੇ ਉਨ੍ਹਾਂ ਦੀ ਧਰਮ ਪਤਨੀ ਜਤਿੰਦਰ ਕੌਰ ਨੇ ਵੀ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ। ਸਮਾਗਮ ਵਾਲੀ ਥਾਂ ਨੂੰ ਰਵਾਇਤੀ ਝੂਲਿਆਂ ਅਤੇ ਮਿੱਟੀ ਦੇ ਸੁੰਦਰ ਬਰਤਨਾਂ ਨਾਲ ਸਜਾਇਆ ਗਿਆ ਸੀ । ਇਸ ਮੌਕੇ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਡਾ. ਮੰਗਲ ਸਿੰਘ ਕਿਸ਼ਨਪੁਰੀ ਅਤੇ ਡਾਇਰੈਕਟਰ-ਪ੍ਰਿੰਸੀਪਲ ਡਾ. ਅਮਰਪ੍ਰੀਤ ਕੌਰ ਨੇ ਸਮਾਗਮ ਵਿਚ ਪਹੁੰਚੇ ਸਾਰੇ ਮਹਿਮਾਨਾਂ, ਮਾਪਿਆਂ ਅਤੇ ਅਧਿਆਪਕਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬੀ ਵਿਰਸੇ ਅਤੇ ਸੱਭਿਆਚਾਰ ਨਾਲ ਜੁੜੇ ਤਿਉਹਾਰਾਂ ਨੂੰ ਉਤਸ਼ਾਹ ਨਾਲ ਮਨਾਉਣਾ ਸਾਡੀ ਨੌਜਵਾਨ ਪੀੜ੍ਹੀ ਨੂੰ ਆਪਣੀਆਂ ਜੜ੍ਹਾਂ ਨਾਲ ਜੋੜਨ ਦਾ ਮਹੱਤਵਪੂਰਨ ਸਾਧਨ ਹੈ।
ਪਿਛਲੀ ਖ਼ਬਰ ਰਵਿੰਦਰਪਾਲ ਸਿੰਘ ਕੁੱਕੂ ਦੂਜੀ ਵਾਰ ਪੀ.ਏ.ਸੀ. ਕਮੇਟੀ ਦੇ ਮੈਂਬਰ ਨਿਯੁਕਤ ਅਗਲੀ ਖ਼ਬਰ ਪਿੰਡ ਡੱਗ ਡੋਗਰ ਵਿਖੇ ਸਾਲਾਨਾ ਮੇਲਾ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।