14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਤਲਬੀਰ ਸਿੰਘ ਗਿੱਲ ਦੀ ਅਗਵਾਈ ਹੇਠ ਪਿੰਡ ਭੋਏਵਾਲ ਵਿਚ ਲੋਕ ਮਿਲਣੀ ਸਮਾਗਮ

ਮੱਤੇਵਾਲ, 13 ਅਗਸਤ (ਗੁਰਪ੍ਰੀਤ ਸਿੰਘ ਮੱਤੇਵਾਲ)-ਹਲਕਾ ਮਜੀਠਾ ਵਿਚ ਆਮ ਆਦਮੀ ਪਾਰਟੀ ਵਲੋਂ ਆਰੰਭੇ ਲੋਕ ਮਿਲਣੀ ਪ੍ਰੋਗਰਾਮ ਤਹਿਤ ਅੱਜ ਬਲਕਾ ਸੰਮਤੀ ਚੇਅਰਮੈਨ ਸਿਕੰਦਰ ਸਿੰਘ ਭੋਏਵਾਲ ਦੀ ਅਗਵਾਈ ਹੇਠ ਲੋਕ ਮਿਲਣੀ ਸਮਾਗਮ ਰੱਖਿਆ ਗਿਆ, ਜਿਸ ਵਿਚ ਆਪ ਦੇ ਹਲਕਾ ਇੰਚਾਰਜ ਤਲਬੀਰ ਸਿੰਘ ਗਿੱਲ ਵਿਸ਼ੇਸ ਤੌਰ ਤੇ ਸਮਾਗਮ ਵਿਚ ਪਹੁੰਚੇ ਜਿਥੇ ਉਨ੍ਹਾਂ ਇਸ ਮੌਕੇ ਉਨ੍ਹਾਂ ਭਰਵੇਂ ਇਕੱਠ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਸਰਕਾਰ ਦੀਆਂ ਲਾਭਕਾਰੀ ਸਕੀਮਾਂ ਤੋਂ ਜਾਣੂ ਕਰਵਾਉਣ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਦੇ ਹਰੇਕ ਪਿੰਡ ਵਿਚ ਲੋਕ ਮਿਲਣੀ ਸਮਾਗਮ ਕਰਵਾਏ ਜਾ ਰਹੇ ਹਨ ਅਤੇ ਇਸ ਦੌਰਾਨ ਜਿਥੇ ਲੋਕਾਂ ਨੂੰ ਸਰਕਾਰ ਦੀਆਂ ਨੀਤੀਆਂ ਅਤੇ ਚਲ ਰਹੀਆਂ ਲਾਭਕਾਰੀ ਸਕੀਮਾਂ ਤੋਂ ਜਾਣੂ ਕਰਵਾਇਆ ਜਾਂਦਾ ਹੈ ਉਥੇ ਪਿੰਡਾਂ ਦੀਆਂ ਮੁਸ਼ਕਿਲਾਂ ਸੁਣੀਆਂ ਜਾਂਦੀਆਂ ਹਨ। ਗਿੱਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਪੰਜਾਬ ਵਾਸੀਆਂ ਨੂੰ ਜੋ ਵਾਅਦੇ ਕੀਤੇ ਸਨ ਤੇ ਹਲਕਾ ਮਜੀਠਾ ਦੇ ਵਿਕਾਸ ਲਈ ਕਰੋੜਾਂ ਰੁਪਏ ਦੇ ਨਵੇਂ ਵਿਕਾਸ ਪ੍ਰੋਜੈਕਟ ਸ਼ੁਰੂ ਹੋ ਚੁੱਕੇ ਹਨ।

ਪਿੰਡ ਭੋਏਵਾਲ ਵਿਚ ਲੋਕ ਮਿਲਣੀ ਸਮਾਗਮ ਦੌਰਾਨ ਹਲਕਾ ਇੰਚਾਰਜ ਤਲਬੀਰ ਸਿੰਘ ਨੂੰ ਸਨਮਾਨਿਤ ਕਰਦੇ ਹੋਏ ਪਿੰਡ ਭੋਏਵਾਲ ਦੇ ਮੋਹਤਬਰ ਆਗੂ। ਤਸਵੀਰ : ਗੁਰਪ੍ਰੀਤ ਸਿੰਘ ਮੱਤੇਵਾਲ 14-08-2026
ਮੱਤੇਵਾਲ, 13 ਅਗਸਤ (ਗੁਰਪ੍ਰੀਤ ਸਿੰਘ ਮੱਤੇਵਾਲ)-ਹਲਕਾ ਮਜੀਠਾ ਵਿਚ ਆਮ ਆਦਮੀ ਪਾਰਟੀ ਵਲੋਂ ਆਰੰਭੇ ਲੋਕ ਮਿਲਣੀ ਪ੍ਰੋਗਰਾਮ ਤਹਿਤ ਅੱਜ ਬਲਕਾ ਸੰਮਤੀ ਚੇਅਰਮੈਨ ਸਿਕੰਦਰ ਸਿੰਘ ਭੋਏਵਾਲ ਦੀ ਅਗਵਾਈ ਹੇਠ ਲੋਕ ਮਿਲਣੀ ਸਮਾਗਮ ਰੱਖਿਆ ਗਿਆ, ਜਿਸ ਵਿਚ ਆਪ ਦੇ ਹਲਕਾ ਇੰਚਾਰਜ ਤਲਬੀਰ ਸਿੰਘ ਗਿੱਲ ਵਿਸ਼ੇਸ ਤੌਰ ਤੇ ਸਮਾਗਮ ਵਿਚ ਪਹੁੰਚੇ ਜਿਥੇ ਉਨ੍ਹਾਂ ਇਸ ਮੌਕੇ ਉਨ੍ਹਾਂ ਭਰਵੇਂ ਇਕੱਠ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਸਰਕਾਰ ਦੀਆਂ ਲਾਭਕਾਰੀ ਸਕੀਮਾਂ ਤੋਂ ਜਾਣੂ ਕਰਵਾਉਣ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਦੇ ਹਰੇਕ ਪਿੰਡ ਵਿਚ ਲੋਕ ਮਿਲਣੀ ਸਮਾਗਮ ਕਰਵਾਏ ਜਾ ਰਹੇ ਹਨ ਅਤੇ ਇਸ ਦੌਰਾਨ ਜਿਥੇ ਲੋਕਾਂ ਨੂੰ ਸਰਕਾਰ ਦੀਆਂ ਨੀਤੀਆਂ ਅਤੇ ਚਲ ਰਹੀਆਂ ਲਾਭਕਾਰੀ ਸਕੀਮਾਂ ਤੋਂ ਜਾਣੂ ਕਰਵਾਇਆ ਜਾਂਦਾ ਹੈ ਉਥੇ ਪਿੰਡਾਂ ਦੀਆਂ ਮੁਸ਼ਕਿਲਾਂ ਸੁਣੀਆਂ ਜਾਂਦੀਆਂ ਹਨ। ਗਿੱਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਪੰਜਾਬ ਵਾਸੀਆਂ ਨੂੰ ਜੋ ਵਾਅਦੇ ਕੀਤੇ ਸਨ ਤੇ ਹਲਕਾ ਮਜੀਠਾ ਦੇ ਵਿਕਾਸ ਲਈ ਕਰੋੜਾਂ ਰੁਪਏ ਦੇ ਨਵੇਂ ਵਿਕਾਸ ਪ੍ਰੋਜੈਕਟ ਸ਼ੁਰੂ ਹੋ ਚੁੱਕੇ ਹਨ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਹਲਕਾ ਮਜੀਠਾ ਪੰਜਾਬ ਦਾ ਵਿਕਾਸ ਪੱਖੋਂ ਸਭ ਤੋਂ ਮੋਹਰੀ ਹਲਕਾ ਹੋਵੇਗਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਿਕੰਦਰ ਸਿੰਘ ਭੋਏਵਾਲ, ਸੁਰਜੀਤ ਸਿੰਘ ਸਰਪੰਚ, ਅਜਮੇਰ ਸਿੰਘ, ਮਨਦੀਪ ਸਿੰਘ ਤਨੇਲ, ਬਲਬੀਰ ਸਿੰਘ ਬੋਪਾਰਾਏ, ਮਹਿੰਦਰ ਸਿੰਘ, ਸਤਨਾਮ ਸਿੰਘ, ਸਿਕੰਦਰ ਸਿੰਘ ਖਿਦੋਵਾਲੀ, ਡੇਵਿਡ ਮਸੀਹ, ਬਚਿਤਰ ਸਿੰਘ ਮੱਤੇਵਾਲ ਆਦਿ ਆਗੂ ਮੌਜੂਦ ਸਨ।
ਪਿਛਲੀ ਖ਼ਬਰ ਸੰਤੂ ਨੰਗਲ ਵਿਖੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਵਰਕਰਾਂ ਦੀ ਹੋਈ ਵਿਸ਼ਾਲ ਮੀਟਿੰਗ ਅਗਲੀ ਖ਼ਬਰ ਭਾਰਤ ਛੱਡੋ ਅੰਦੋਲਨ ਦੀ 84ਵੀਂ ਵਰ੍ਹੇਗੰਢ ਮੌਕੇ ਕਿਸਾਨਾਂ-ਮਜ਼ਦੂਰਾਂ ਵਲੋਂ ਅਜਨਾਲਾ ’ਚ ਰੋਹ ਭਰਿਆ ਮੁਜ਼ਾਹਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।