14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਭਾਰਤ-ਨਿਪਾਲ ਸਰਹੱਦ ਤੋਂ ਗ੍ਰਿਫ਼ਤਾਰ ਬਿਕਰਮਜੀਤ ਸਿੰਘ ਨੂੰ ਅਦਾਲਤ ਵਲੋਂ ਮੁੜ 5 ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜਿਆ ਬਿਕਰਮਜੀਤ ਸਿੰਘ ਅੰਮ੍ਰਿਤਪਾਲ ਸਿੰਘ ਦਾ ਖ਼ਾਸਮ ਖਾਸ-ਐੱਸ.ਐੱਚ.ਓ. ਅਰਜੁਨ ਕੁਮਾਰ

ਅਜਨਾਲਾ, 13 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)-ਸ੍ਰੀ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਦੇ ਕਰੀਬੀ ਸਾਥੀ ਅਤੇ ਸਾਲ 2023 ਵਿਚ ਵਾਪਰੇ ਅਜਨਾਲਾ ਥਾਣਾ ਹਮਲਾ ਮਾਮਲੇ ਵਿਚ ਪੁਲਿਸ ਵਲੋਂ ਗ੍ਰਿਫ਼ਤਾਰ ਕੀਤੇ ਗਏ ਬਿਕਰਮਜੀਤ ਸਿੰਘ ਨੂੰ ਅੱਜ ਤੀਸਰੀ ਵਾਰ ਅਜਨਾਲਾ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿੱਥੋਂ ਅਦਾਲਤ ਨੇ ਉਸ ਨੂੰ ਮੁੜ 5 ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ। ਜ਼ਿਕਰਯੋਗ ਹੈ ਕਿ ਬਿਕਰਮਜੀਤ ਸਿੰਘ ਨੂੰ ਕੁਝ ਦਿਨ ਪਹਿਲਾਂ ਭਾਰਤ-ਨੇਪਾਲ ਸਰਹੱਦ ਤੋਂ ਪੁਲਿਸ ਵਲੋਂ ਉਸ ਵੇਲੇ ਗ੍ਰਿਫ਼ਤਾਰ ਕੀਤਾ ਗਿਆ ਸੀ, ਜਦੋਂ ਉਹ ਇਕ ਐਨ.

ਅਜੀਤ ਡੈਸਕ 14-08-2026
ਅਜਨਾਲਾ, 13 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)-ਸ੍ਰੀ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਦੇ ਕਰੀਬੀ ਸਾਥੀ ਅਤੇ ਸਾਲ 2023 ਵਿਚ ਵਾਪਰੇ ਅਜਨਾਲਾ ਥਾਣਾ ਹਮਲਾ ਮਾਮਲੇ ਵਿਚ ਪੁਲਿਸ ਵਲੋਂ ਗ੍ਰਿਫ਼ਤਾਰ ਕੀਤੇ ਗਏ ਬਿਕਰਮਜੀਤ ਸਿੰਘ ਨੂੰ ਅੱਜ ਤੀਸਰੀ ਵਾਰ ਅਜਨਾਲਾ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿੱਥੋਂ ਅਦਾਲਤ ਨੇ ਉਸ ਨੂੰ ਮੁੜ 5 ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ। ਜ਼ਿਕਰਯੋਗ ਹੈ ਕਿ ਬਿਕਰਮਜੀਤ ਸਿੰਘ ਨੂੰ ਕੁਝ ਦਿਨ ਪਹਿਲਾਂ ਭਾਰਤ-ਨੇਪਾਲ ਸਰਹੱਦ ਤੋਂ ਪੁਲਿਸ ਵਲੋਂ ਉਸ ਵੇਲੇ ਗ੍ਰਿਫ਼ਤਾਰ ਕੀਤਾ ਗਿਆ ਸੀ, ਜਦੋਂ ਉਹ ਇਕ ਐਨ.ਆਰ.ਆਈ. ਪਰਿਵਾਰ ਸਮੇਤ ਭਾਰਤ ਅੰਦਰ ਦਾਖਲ ਹੋ ਰਿਹਾ ਸੀ। ਇਸ ਤੋਂ ਬਾਅਦ ਥਾਣਾ ਅਜਨਾਲਾ ਦੀ ਪੁਲਿਸ ਵਲੋਂ ਉਸ ਨੂੰ ਵਰਿੰਦਰ ਸਿੰਘ ਕੁੱਟਮਾਰ ਸੰਬੰਧੀ ਦਰਜ਼ ਮੁਕੱਦਮਾ ਨੰਬਰ 29 ਅਤੇ ਅਜਨਾਲਾ ਥਾਣਾ ਹਮਲਾ ਮਾਮਲੇ ਸਬੰਧੀ ਦਰਜ ਮੁਕੱਦਮਾ ਨੰਬਰ 39 ਵਿਚ ਰਸਮੀ ਤੌਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਸੀ। ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਅੱਜ ਉਸ ਨੂੰ ਤੀਸਰੀ ਵਾਰ ਅਜਨਾਲਾ ਅਦਾਲਤ ਵਿਚ ਪੇਸ਼ ਕੀਤਾ ਗਿਆ। ਪੁਲਿਸ ਵਲੋਂ ਮਾਮਲੇ ਦੀ ਜਾਂਚ ਨੂੰ ਅੱਗੇ ਵਧਾਉਣ ਅਤੇ ਲੋੜੀਂਦੀ ਰਿਕਵਰੀ ਕਰਨ ਲਈ ਹੋਰ ਪੁਲਿਸ ਰਿਮਾਂਡ ਦੀ ਮੰਗ ਕੀਤੀ ਗਈ। ਅਦਾਲਤ ਵਲੋਂ ਪੁਲਿਸ ਦੁਆਰਾ ਦਿੱਤੀਆਂ ਦਲੀਲਾਂ ਨਾਲ ਸਹਿਮਤ ਹੁੰਦਿਆਂ ਬਿਕਰਮਜੀਤ ਸਿੰਘ ਨੂੰ ਦੁਬਾਰਾ 5 ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਹੈ। ਐੱਸ. ਐੱਚ. ਓ. ਅਜਨਾਲਾ ਇੰਸਪੈਕਟਰ ਅਰਜਨ ਕੁਮਾਰ ਨੇ ‘ਅਜੀਤ’ ਨਾਲ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਪੁਲਿਸ ਵਲੋਂ ਥਾਣਾ ਅਜਨਾਲਾ ਹਮਲਾ ਮਾਮਲੇ ਵਿਚ ਲੋੜੀਂਦੀ ਰਿਕਵਰੀ ਕਰਨ ਲਈ ਬਿਕਰਮਜੀਤ ਸਿੰਘ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਵਲੋਂ ਮਾਮਲੇ ਦੀ ਬਾਰੀਕੀ ਨਾਲ ਜਾਂਚ ਜਾਰੀ ਹੈ। ਐੱਸ.ਐੱਚ.ਓ. ਅਰਜਨ ਕੁਮਾਰ ਨੇ ਅੱਗੇ ਦੱਸਿਆ ਕਿ ਜਾਂਚ ਦੌਰਾਨ ਬਿਕਰਮਜੀਤ ਸਿੰਘ ਦੇ ਅੰਮ੍ਰਿਤਪਾਲ ਸਿੰਘ ਨਾਲ ਨਜ਼ਦੀਕੀ ਸਬੰਧ ਹੋਣ ਦੀ ਗੱਲ ਸਾਹਮਣੇ ਆਈ ਹੈ ਤੇ ਉਹ ਅੰਮ੍ਰਿਤਪਾਲ ਸਿੰਘ ਦਾ ਖ਼ਾਸਮ ਖ਼ਾਸ ਬੰਦਾ ਹੈ।
ਪਿਛਲੀ ਖ਼ਬਰ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵਲੋਂ ਦਲਜੀਤ ਸਿੰਘ ਕਲਸੀ ਨੂੰ ਹਲਕਾ ਇੰਚਾਰਜ ਐਲਾਨੇ ਜਾਣ ਤੋਂ ਬਾਅਦ ਪ੍ਰਧਾਨ ਜਸਕਰਨ ਸਿੰਘ... ਅਗਲੀ ਖ਼ਬਰ ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਸਾਬਕਾ ਵਿਧਾਇਕ ਵੀਰ ਸਿੰਘ ਲੋਪੋਕੇ ਵਲੋਂ ਨਿੰਦਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।