14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਪਿੰਡਾਂ ਦਾ ਸਰਬਪੱਖੀ ਵਿਕਾਸ ਕਰਨਾ ਆਮ ਆਦਮੀ ਪਾਰਟੀ ਦੀ ਮੁੱਖ ਤਰਜੀਹ -ਤਲਬੀਰ ਗਿੱਲ

ਮਜੀਠਾ, 13 ਅਗਸਤ (ਜਗਤਾਰ ਸਿੰਘ ਸਹਿਮੀ)-ਹਲਕਾ ਮਜੀਠਾ ਦੇ ਪਿੰਡ ਕਲੇਰ ਮਾਂਗਟ ਵਿਖੇ ਅੱਜ ਆਮ ਆਦਮੀ ਪਾਰਟੀ ਦੀ ਭਰਵੀਂ ਇਕੱਤਰਤਾ ਸਰਪੰਚ ਅਮਰਜੀਤ ਸਿੰਘ ਕਲੇਰ ਦੀ ਅਗਵਾਈ ਹੇਠ ਹੋਈ, ਜਿਸ ਵਿਚ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਤਲਬੀਰ ਸਿੰਘ ਗਿੱਲ ਵਿਸ਼ੇਸ਼ ਤੌਰ ’ਤੇ ਪਹੁੰਚੇ ਤੇ ਪਾਰਟੀ ਆਗੂਆਂ, ਵਰਕਰਾਂ ਤੇ ਪਿੰਡ ਵਾਸੀਆਂ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਇਕੱਤਰਤਾ ਨੂੰ ਸੰਬੋਧਨ ਕਰਦਿਆਂ ਸਰਪੰਚ ਅਮਰਜੀਤ ਸਿੰਘ ਕਲੇਰ ਨੇ ਪਿੰਡ ਵਿਚ ਕਰਵਾਏ ਗਏ ਵੱਖ-ਵੱਖ ਵਿਕਾਸ ਕਾਰਜਾਂ ਸੰਬੰਧੀ ਜਾਣਕਾਰੀ ਸਾਂਝੀ ਕੀਤੀ ਅਤੇ ਪਿੰਡ ਦੇ ਹੋਣ ਵਾਲੇ ਕੰਮਾਂ ਬਾਰੇ ਵੀ ਦੱਸਿਆ।

ਅਜੀਤ ਡੈਸਕ 14-08-2026
ਮਜੀਠਾ, 13 ਅਗਸਤ (ਜਗਤਾਰ ਸਿੰਘ ਸਹਿਮੀ)-ਹਲਕਾ ਮਜੀਠਾ ਦੇ ਪਿੰਡ ਕਲੇਰ ਮਾਂਗਟ ਵਿਖੇ ਅੱਜ ਆਮ ਆਦਮੀ ਪਾਰਟੀ ਦੀ ਭਰਵੀਂ ਇਕੱਤਰਤਾ ਸਰਪੰਚ ਅਮਰਜੀਤ ਸਿੰਘ ਕਲੇਰ ਦੀ ਅਗਵਾਈ ਹੇਠ ਹੋਈ, ਜਿਸ ਵਿਚ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਤਲਬੀਰ ਸਿੰਘ ਗਿੱਲ ਵਿਸ਼ੇਸ਼ ਤੌਰ ’ਤੇ ਪਹੁੰਚੇ ਤੇ ਪਾਰਟੀ ਆਗੂਆਂ, ਵਰਕਰਾਂ ਤੇ ਪਿੰਡ ਵਾਸੀਆਂ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਇਕੱਤਰਤਾ ਨੂੰ ਸੰਬੋਧਨ ਕਰਦਿਆਂ ਸਰਪੰਚ ਅਮਰਜੀਤ ਸਿੰਘ ਕਲੇਰ ਨੇ ਪਿੰਡ ਵਿਚ ਕਰਵਾਏ ਗਏ ਵੱਖ-ਵੱਖ ਵਿਕਾਸ ਕਾਰਜਾਂ ਸੰਬੰਧੀ ਜਾਣਕਾਰੀ ਸਾਂਝੀ ਕੀਤੀ ਅਤੇ ਪਿੰਡ ਦੇ ਹੋਣ ਵਾਲੇ ਕੰਮਾਂ ਬਾਰੇ ਵੀ ਦੱਸਿਆ। ਉਨ੍ਹਾਂ ਕਿਹਾ ਕਿ ਪਿੰਡ ਦੀਆਂ ਮੁੱਢਲੀਆਂ ਲੋੜਾਂ ਨੂੰ ਧਿਆਨ ਵਿਚ ਰੱਖਦਿਆਂ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਉਨ੍ਹਾਂ ਪਿੰਡ ਵਿਚ ਕਰਵਾਏ ਗਏ ਵਿਕਾਸ ਕਾਰਜ ਗਿਣਾਉਦਿਆਂ ਪਿੰਡ ਵਾਸੀਆਂ ਤੋਂ ਆ ਰਹੀਆਂ ਵਿਧਾਨ ਸਭਾ ਚੋਣਾਂ ਲਈ ਵੋਟਾਂ ਦੀ ਮੰਗ ਵੀ ਕੀਤੀ। ਇਸ ਮੌਕੇ ਸਾਬਕਾ ਸਰਪੰਜ ਨਿਰਮਲ ਸਿੰਘ ਨਾਗ ਨਵੇਂ, ਹਰਭੁਪਿੰਦਰ ਸਿੰਘ ਸ਼ਾਹ, ਸਰਪੰਚ ਰਾਜ ਕੁਮਾਰ ਲੁੱਧੜ, ਸੈਕਟਰੀ ਦਿਲਬਾਗ ਸਿੰਘ, ਜੇਈ ਸੁਖਬੀਰ ਸਿੰਘ ਮਜਵਿੰਡ, ਸੁਰਜੀਤ ਸਿੰਘ, ਹਰਮਨ ਸਿੰਘ, ਜੁਗਰਾਜ ਸਿੰਘ, ਗੁਰਲਾਲ ਸਿੰਘ, ਨੰਬਰਦਾਰ ਗੁਰਦੇਵ ਸਿੰਘ, ਹਰੀ ਸਿੰਘ, ਪ੍ਰੇਮ ਸਿੰਘ, ਧੀਰ ਸਿੰਘ, ਮੰਗਲ ਸਿੰਘ, ਰਣਜੀਤ ਕੌਰ, ਸੋਨੀਆ ਸਾਰੇ ਪੰਚ, ਬਲਜੀਤ ਸਿੰਘ, ਸਾਬਕਾ ਸਰਪੰਚ ਸੂੱਚਾ ਸਿੰਘ, ਹਰਨੇਕ ਸਿੰਘ, ਸਹਿਜਪਾਲ ਸਿੰਘ ਕਲੇਰ, ਨਿੰਦਰ ਸਿੰਘ ਬਾਊ, ਦਿਲਬਾਗ ਸਿੰਘ, ਰਵਿੰਦਰ ਸਿੰਘ , ਬਲਦੇਵ ਸਿੰਘ ਵਪਾਰੀ, ਭਾਗ ਸਿੰਘ, ਜੋਧਾ ਸਿੰਘ, ਗੁਰਦੇਵ ਸਿੰਘ ਬਾਊ, ਨਿਸ਼ਾਨ ਸਿੰਘ, ਦਰਸ਼ਣ ਸਿੰਘ ਕਲੇਰ ਸਮੇਤ ਪਿੰਡ ਵਾਸੀ ਹਾਜ਼ਰ ਸਨ।
ਪਿਛਲੀ ਖ਼ਬਰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਡੀ.ਐੱਸ.ਪੀ. ਰਾਜਾਸਾਂਸੀ ਦੇ ਦਫ਼ਤਰ ਚੋਗਾਵਾਂ ਬਾਹਰ ਪੱਕਾ ਮੋਰਚਾ ਤੀਜੇ ਦਿਨ ਵੀ... ਅਗਲੀ ਖ਼ਬਰ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵਲੋਂ ਦਲਜੀਤ ਸਿੰਘ ਕਲਸੀ ਨੂੰ ਹਲਕਾ ਇੰਚਾਰਜ ਐਲਾਨੇ ਜਾਣ ਤੋਂ ਬਾਅਦ ਪ੍ਰਧਾਨ ਜਸਕਰਨ ਸਿੰਘ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।