14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

‘ਆਪ’ ਸਰਕਾਰ ਲੋਕਾਂ ਦੀਆਂ ਉਮੀਦਾਂ ’ਤੇ ਖਰੀ ਉਤਰਨ ’ਚ ਰਹੀ ਅਸਫ਼ਲ- ਬਿਕਰਮ ਸਿੰਘ ਮਜੀਠੀਆ ਪਾਰਟੀ ਦੀ ਮਜ਼ਬੂਤੀ ਲਈ ਅਕਾਲੀ ਦਲ ਦੀ ਵਿਸ਼ੇਸ਼ ਮੀਟਿੰਗ ’ਚ ਸ਼ਾਮਿਲ ਹੋਏ ਮਜੀਠੀਆ

ਅਜਨਾਲਾ, 13­ ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)- ਸ਼੍ਰੋਮਣੀ ਅਕਾਲੀ ਦਲ (ਬ) ਦੀ ਮਜ਼ਬੂਤੀ ਲਈ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਤੇ ਹਲਕਾ ਇੰਚਾਰਜ ਜੋਧ ਸਿੰਘ ਸਮਰਾ ਦੀ ਅਗਵਾਈ ਹੇਠ ਮਾਰਕੀਟ ਕਮੇਟੀ ਅਜਨਾਲਾ ਦੇ ਸਾਬਕਾ ਚੇਅਰਮੈਨ ਰੁਪਿੰਦਰ ਸਿੰਘ ਰੂਬੀ ਗੁੱਝਾਪੀਰ ਦੇ ਗ੍ਰਹਿ ਵਿਖੇ ਅਹਿਮ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿਚ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ।

ਅਜੀਤ ਡੈਸਕ 14-08-2026
ਅਜਨਾਲਾ, 13­ ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)- ਸ਼੍ਰੋਮਣੀ ਅਕਾਲੀ ਦਲ (ਬ) ਦੀ ਮਜ਼ਬੂਤੀ ਲਈ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਤੇ ਹਲਕਾ ਇੰਚਾਰਜ ਜੋਧ ਸਿੰਘ ਸਮਰਾ ਦੀ ਅਗਵਾਈ ਹੇਠ ਮਾਰਕੀਟ ਕਮੇਟੀ ਅਜਨਾਲਾ ਦੇ ਸਾਬਕਾ ਚੇਅਰਮੈਨ ਰੁਪਿੰਦਰ ਸਿੰਘ ਰੂਬੀ ਗੁੱਝਾਪੀਰ ਦੇ ਗ੍ਰਹਿ ਵਿਖੇ ਅਹਿਮ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿਚ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ। ਇਸ ਦੌਰਾਨ ਗੱਲਬਾਤ ਕਰਦਿਆਂ ਬਿਕਰਮ ਸਿੰਘ ਮਜੀਠੀਆ ਨੇ ਪੰਜਾਬ ਦੇ ਮੌਜੂਦਾ ਹਾਲਾਤਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਤਿੱਖਾ ਨਿਸ਼ਾਨਾ ਸਾਧਦਿਆਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਬਦਲਾਅ ਦੀ ਉਮੀਦ ਨਾਲ ‘ਆਪ’ ਨੂੰ ਸੱਤਾ ਸੌਂਪੀ ਸੀ ਪਰ ਸਰਕਾਰ ਦੇ ਸਾਢੇ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਲੋਕਾਂ ਦੀਆਂ ਮੁਸ਼ਕਿਲਾਂ ਘਟਣ ਦੀ ਬਜਾਏ, ਸਗੋਂ ਹੋਰ ਵਧੀਆਂ ਹਨ। ਮਜੀਠੀਆ ਨੇ ਕਿਹਾ ਕਿ ਪੰਜਾਬ ਦੇ ਕਿਸਾਨ, ਮੁਲਾਜ਼ਮ ਨੌਜਵਾਨ, ਵਪਾਰੀ ਅਤੇ ਆਮ ਪਰਿਵਾਰ ਆਪੋ-ਆਪਣੇ ਪੱਧਰ ‘ਤੇ ਮੁਸ਼ਕਿਲਾਂ ਦਾ ਸਾਹਮਣਾ ਕਰਦਿਆਂ ਆਪਣੇ ਆਪ ਨੂੰ ਠੱਗਿਆ ਮਹਿਸੂਸ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਇਸ਼ਤਿਹਾਰਾਂ ਅਤੇ ਵੱਡੇ ਦਾਅਵਿਆਂ ਦੀ ਨਹੀਂ, ਸਗੋਂ ਜ਼ਮੀਨੀ ਪੱਧਰ ‘ਤੇ ਕੰਮ ਅਤੇ ਜਵਾਬਦੇਹੀ ਦੀ ਲੋੜ ਹੈ। ਮਜੀਠੀਆ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾਂ ਪੰਜਾਬ ਦੇ ਹਿੱਤਾਂ, ਪੰਜਾਬ ਦੇ ਹੱਕਾਂ ਅਤੇ ਪੰਜਾਬ ਦੇ ਲੋਕਾਂ ਦੀ ਆਵਾਜ਼ ਨੂੰ ਪਹਿਲ ਦੇ ਕੇ ਆਪਣੀ ਸਿਆਸਤ ਕਰਦਾ ਆਇਆ ਹੈ ਅਤੇ ਅੱਗੇ ਵੀ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਹਰ ਪੱਧਰ ’ਤੇ ਡਟ ਕੇ ਆਵਾਜ਼ ਬੁਲੰਦ ਕਰੇਗਾ। ਇਸ ਮੌਕੇ ਹਲਕਾ ਇੰਚਾਰਜ ਜੋਧ ਸਿੰਘ ਸਮਰਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਅਤੇ ਪੰਜਾਬੀਆਂ ਦੇ ਹੱਕਾਂ ਦੀ ਆਵਾਜ਼ ਨੂੰ ਹੋਰ ਮਜ਼ਬੂਤੀ ਨਾਲ ਉਠਾਏਗਾ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਮਾਸਟਰ ਅਮਰੀਕ ਸਿੰਘ ਵਿਛੋਆ, ਮਾਰਕੀਟ ਕਮੇਟੀ ਅਜਨਾਲਾ ਦੇ ਸਾਬਕਾ ਚੇਅਰਮੈਨ ਰੁਪਿੰਦਰ ਸਿੰਘ ਰੂਬੀ ਗੁੱਝਾਪੀਰ, ਨਗਰ ਪੰਚਾਇਤ ਅਜਨਾਲਾ ਦੇ ਸਾਬਕਾ ਪ੍ਰਧਾਨ ਭਾਈ ਜ਼ੋਰਾਵਰ ਸਿੰਘ ਅਤੇ ਐਡਵੋਕੇਟ ਮਨਜੀਤ ਸਿੰਘ ਨਿੱਝਰ, ਗੁਰਕਿਰਤ ਸਿੰਘ ਗਿੱਲ, ਸਾਬਕਾ ਸਰਪੰਚ ਦਲਬੀਰ ਸਿੰਘ ਚੱਕ ਡੋਗਰਾਂ, ਗੁਰਲਾਲ ਸਿੰਘ ਭੁੱਲਰ ਵਿਛੋਆ, ਪੀ.ਏ. ਗੁਰਭੇਜ ਸਿੰਘ ਭੱਟੀ ਅਤੇ ਪ੍ਰਧਾਨ ਗੁਰਜੰਟ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਮੈਹਣੀਆਂ ਕੁਹਾਰਾਂ ’ਚ ਵਿਕਾਸ ਕਾਰਜਾਂ ਲਈ ਗ੍ਰਾਂਟਾਂ ਦੀ ਕੋਈ ਕਮੀ ਨਹੀਂ ਆਵੇਗੀ-ਵਿਧਾਇਕ ਜਸਵਿੰਦਰ ਰਮਦਾਸ ਮੈਹਣੀਆਂ ਕੁਹਾ... ਅਗਲੀ ਖ਼ਬਰ ਸੇਂਟ ਸੋਵਰੇਨ ਕਾਨਵੈਂਟ ਸਕੂਲ ਚਵਿੰਡਾ ਦੇਵੀ ’ਚ ਤੀਆਂ ਦਾ ਤਿਉਹਾਰ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।