ਬਾਉ ਰਾਮ ਸ਼ਰਨ ਪ੍ਰਾਸ਼ਰ ਵਲੋਂ ਸੁਖਬੀਰ ’ਤੇ ਹਮਲੇ ਦੀ ਸਖ਼ਤ ਨਿੰਦਾ
ਅਜਨਾਲਾ, 13 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)- ਗੁਰਦੁਆਰਾ ਮਾਤਾ ਸਾਹਿਬ ਦੇਵਾਂ (ਸ੍ਰੀ ਹਜ਼ੂਰ ਸਾਹਿਬ) ਵਿਖੇ ਪਰਿਵਾਰ ਸਮੇਤ ਨਤਮਸਤਕ ਹੋਣ ਪਹੁੰਚੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਗੁਰਦੁਆਰਾ ਸਾਹਿਬ ਦੀ ਪ੍ਰਕਰਮਾ ਵਿਚ ਇਕ ਵਿਅਕਤੀ ਵਲੋਂ ਕੀਤੇ ਕਾਤਲਾਨਾ ਹਮਲੇ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਭਾਜਪਾ ਦੇ ਸੂਬਾਈ ਆਗੂ ਅਤੇ ਪੰਜਾਬ ਇੰਨਫੋਟੈਕ ਦੇ ਸਾਬਕਾ ਵਾਇਸ ਚੇਅਰਮੈਨ ਬਾਊ ਰਾਮ ਸ਼ਰਨ ਪ੍ਰਾਸ਼ਰ ਨੇ ਇਸ ਘਟਨਾ ਨੂੰ ਮੰਦਭਾਗਾ ਕਰਾਰ ਦਿੱਤਾ ਹੈ। ਅਜਨਾਲਾ ਸਥਿਤ ਆਪਣੇ ਨਿੱਜੀ ਦਫ਼ਤਰ ਵਿਖੇ ਗੱਲਬਾਤ ਕਰਦਿਆਂ ਸਾਬਕਾ ਵਾਈਸ ਚੇਅਰਮੈਨ ਬਾਊ ਰਾਮ ਸ਼ਰਨ ਪ੍ਰਾਸ਼ਰ ਨੇ ਕਿਹਾ ਕਿ ਇਸ ਹਮਲੇ ਦੀ ਜਿੰਨੀ ਵੀ ਨਿੰਦਾ ਕੀਤੀ ਜਾਵੇ, ਉਹ ਘੱਟ ਹੈ।
ਅਜੀਤ ਡੈਸਕ
14-08-2026