15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

‘ ਅੰਤਰਰਾਸ਼ਟਰੀ ਯੁਵਕ ਦਿਵਸ’ ਮੌਕੇ ਨਸ਼ੇ ਦੇ ਦੁਰਪ੍ਰਭਾਵਾਂ ਅਤੇ ਏਡਜ਼ ਜਾਗਰੂਕਤਾ ਸੰਬੰਧੀ ਸਮਾਗਮ ਕਰਵਾਇਆ ਮੈਰਾਥਨ, ਜਾਗਰੂਕਤਾ ਸੈਮੀਨਾਰ ਅਤੇ ਖੂਨਦਾਨ ਕੈਂਪ ’ਚ ਵਿਦਿਆਰਥੀਆਂ ਨੇ ਦਿਖਾਇਆ ਉਤਸ਼ਾਹ

ਅੰਮ੍ਰਿਤਸਰ, 14 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਡਾਇਰੈਕਟੋਰੇਟ ਯੂਵਕ ਸੇਵਾਵਾਂ, ਪੰਜਾਬ ਅਤੇ ਪੰਜਾਬ ਸਟੇਟ ਏਡਜ਼ ਕੰਟਰੋਲ ਸੁਸਾਇਟੀ ਦੇ ਸਹਿਯੋਗ ਨਾਲ ‘ਅੰਤਰਰਾਸ਼ਟਰੀ ਯੁਵਕ ਦਿਵਸ’ ਮੌਕੇ ਇਕ ਵਿਸ਼ੇਸ਼ ਜ਼ਿਲ੍ਹਾ ਪੱਧਰੀ ਸਮਾਗਮ ਕਰਵਾਇਆ ਗਿਆ, ਜਿਸ ’ਚ ਮੈਰਾਥਨ ਦੌੜ, ਸੈਮੀਨਾਰ ਅਤੇ ਖੂਨਦਾਨ ਕੈਂਪ ਸਮੇਤ ਤਿੰਨ ਵੱਡੀਆਂ ਗਤੀਵਿਧੀਆਂ ਕਰਵਾਈਆਂ ਗਈਆਂ, ਜਿਨ੍ਹਾਂ ਵਿਚ ਵਿਦਿਆਰਥੀਆਂ ਨੇ ਵਧ-ਚੜ੍ਹ ਕੇ ਹਿੱਸਾ ਲਿਆ। ਸਮਾਗਮਾਂ ਦੀ ਸ਼ੁਰੂਆਤ ਸਵੇਰੇ ਮੈਰਾਥਨ ਦੌੜ ਨਾਲ ਹੋਈ, ਜਿਸ ਵਿਚ ਲੜਕੇ ਅਤੇ ਲੜਕੀਆਂ ਨੇ ਪੂਰੇ ਉਤਸ਼ਾਹ ਨਾਲ ਭਾਗ ਲਿਆ।

ਅਜੀਤ ਡੈਸਕ 15-08-2026
ਅੰਮ੍ਰਿਤਸਰ, 14 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਡਾਇਰੈਕਟੋਰੇਟ ਯੂਵਕ ਸੇਵਾਵਾਂ, ਪੰਜਾਬ ਅਤੇ ਪੰਜਾਬ ਸਟੇਟ ਏਡਜ਼ ਕੰਟਰੋਲ ਸੁਸਾਇਟੀ ਦੇ ਸਹਿਯੋਗ ਨਾਲ ‘ਅੰਤਰਰਾਸ਼ਟਰੀ ਯੁਵਕ ਦਿਵਸ’ ਮੌਕੇ ਇਕ ਵਿਸ਼ੇਸ਼ ਜ਼ਿਲ੍ਹਾ ਪੱਧਰੀ ਸਮਾਗਮ ਕਰਵਾਇਆ ਗਿਆ, ਜਿਸ ’ਚ ਮੈਰਾਥਨ ਦੌੜ, ਸੈਮੀਨਾਰ ਅਤੇ ਖੂਨਦਾਨ ਕੈਂਪ ਸਮੇਤ ਤਿੰਨ ਵੱਡੀਆਂ ਗਤੀਵਿਧੀਆਂ ਕਰਵਾਈਆਂ ਗਈਆਂ, ਜਿਨ੍ਹਾਂ ਵਿਚ ਵਿਦਿਆਰਥੀਆਂ ਨੇ ਵਧ-ਚੜ੍ਹ ਕੇ ਹਿੱਸਾ ਲਿਆ। ਸਮਾਗਮਾਂ ਦੀ ਸ਼ੁਰੂਆਤ ਸਵੇਰੇ ਮੈਰਾਥਨ ਦੌੜ ਨਾਲ ਹੋਈ, ਜਿਸ ਵਿਚ ਲੜਕੇ ਅਤੇ ਲੜਕੀਆਂ ਨੇ ਪੂਰੇ ਉਤਸ਼ਾਹ ਨਾਲ ਭਾਗ ਲਿਆ। ਦੌੜ ਵਿਚ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਿਲ ਕਰਨ ਵਾਲੇ ਜੇਤੂਆਂ ਨੂੰ ਨਕਦ ਇਨਾਮ ਰਾਸ਼ੀ ਦੇ ਕੇ ਸਨਮਾਨਿਤ ਕੀਤਾ ਗਿਆ। ਉਪ ਕੁਲਪਤੀ ਪ੍ਰੋ. (ਡਾ.) ਕਰਮਜੀਤ ਸਿੰਘ ਨੇ ਕਿਹਾ ਕਿ ਨੌਜਵਾਨਾਂ ਨੂੰ ਸਿਹਤ ਅਤੇ ਸਮਾਜਿਕ ਜਾਗਰੂਕਤਾ ਮੁਹਿੰਮਾਂ ਨਾਲ ਜੋੜਨਾ ਇਕ ਉੱਨਤ ਅਤੇ ਪ੍ਰਗਤੀਸ਼ੀਲ ਸਮਾਜ ਦੀ ਸਿਰਜਣਾ ਲਈ ਬਹੁਤ ਜ਼ਰੂਰੀ ਹੈ ਉਪਰੰਤ ਯੂਨੀਵਰਸਿਟੀ ਦੇ ਗੁਰੂ ਨਾਨਕ ਭਵਨ ਸਥਿਤ ਕਾਨਫਰੰਸ ਹਾਲ ਵਿਚ ‘ਨਸ਼ੇ ਦੇ ਦੁਰਪ੍ਰਭਾਵਾਂ ਅਤੇ ਏਡਜ਼ ਜਾਗਰੂਕਤਾ’ ਵਿਸ਼ੇ ’ਤੇ ਜ਼ਿਲ੍ਹਾ ਪੱਧਰੀ ਸੈਮੀਨਾਰ ਕਰਵਾਇਆ ਗਿਆ। ਸਮਾਗਮ ਦੌਰਾਨ ਡੀਨ ਵਿਦਿਆਰਥੀ ਭਲਾਈ ਡਾ. ਸਤਨਾਮ ਸਿੰਘ ਦਿਓਲ ਨੇ ‘ਅੰਤਰਰਾਸ਼ਟਰੀ ਯੁਵਕ ਦਿਵਸ’ ਦੀ ਮਹੱਤਤਾ ਅਤੇ ਨੌਜਵਾਨਾਂ ਦੀ ਸਮਾਜ ਪ੍ਰਤੀ ਜ਼ਿੰਮੇਵਾਰੀ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ। ਸੈਮੀਨਾਰ ਵਿਚ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਵੀ ਸਨਮਾਨਿਤ ਕੀਤਾ ਗਿਆ । ਇਸ ਲੜੀ ਤਹਿਤ ਕੈਂਪਸ ਵਿਖੇ ਖੂਨਦਾਨ ਕੈਂਪ ਵੀ ਲਗਾਇਆ ਗਿਆ, ਜਿਸ ’ਚ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ, ਪਨਸਪ ਦੇ ਚੇਅਰਮੈਨ ਪ੍ਰਭਬੀਰ ਸਿੰਘ ਬਰਾੜ, ਡੀਨ ਵਿਦਿਆਰਥੀ ਭਲਾਈ ਡਾ. ਸਤਨਾਮ ਸਿੰਘ ਦਿਓਲ, ਡਾ. ਹਰਕੀਰਨ ਕੌਰ ਅਤੇ ਡਾ. ਬਲਬੀਰ ਸਿੰਘ ਉਚੇਚੇ ਤੌਰ ’ਤੇ ਹਾਜ਼ਰ ਹੋਏ। ਕੈਂਪ ਦੌਰਾਨ ਵਿਦਿਆਰਥੀਆਂ ਨੇ ਵੱਡੀ ਗਿਣਤੀ ਵਿਚ ਖੂਨਦਾਨ ਕਰਕੇ ਮਨੁੱਖਤਾ ਦੀ ਸੇਵਾ ਵਿਚ ਯੋਗਦਾਨ ਪਾਇਆ।
ਪਿਛਲੀ ਖ਼ਬਰ ਹਰ ਘਰ ਤਿਰੰਗਾ ਮੁਹਿੰਮ ਤਹਿਤ ਅੰਮ੍ਰਿਤਸਰ ਰੇਲਵੇ ਸਟੇਸ਼ਨ ’ਤੇ ਨੁੱਕੜ ਨਾਟਕ ਦਾ ਮੰਚਨ ਅਗਲੀ ਖ਼ਬਰ ਇੰਟੈਕ ਅੰਮ੍ਰਿਤਸਰ ਚੈਪਟਰ ਵਲੋਂ ‘ਸਿਟੀ ਰਾਊਂਡ ਹੈਰੀਟੇਜ ਕੁਇਜ਼’ ਸਪਰਿੰਗ ਡੇਲ ਸੀਨੀਅਰ ਸਕੂਲ ਨੇ ਹਾਸਿਲ ਕੀਤਾ ਪਹਿਲਾ ਸਥਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।