ਸ੍ਰੀ ਗੁਰੂ ਰਾਮਦਾਸ ਪਬਲਿਕ ਹਾਈ ਸਕੂਲ ਵਿਖੇ ਆਜ਼ਾਦੀ ਦਿਵਸ ਮਨਾਇਆ
ਅੰਮ੍ਰਿਤਸਰ, 14 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)-ਸ੍ਰੀ ਗੁਰੂ ਰਾਮਦਾਸ ਪਬਲਿਕ ਹਾਈ ਸਕੂਲ ਗੋਲਡਨ ਟੈਂਪਲ ਕਲੋਨੀ ਸੁਲਤਾਨਵਿੰਡ ਰੋਡ ਵਿਖੇ ਦੇਸ਼ ਦਾ 80ਵਾਂ ਆਜ਼ਾਦੀ ਦਿਵਸ ਮਨਾਇਆ, ਜਿਸ ’ਚ ਸਕੂਲ ਦੇ ਨਰਸਰੀ ਤੋਂ 10ਵੀਂ ਜਮਾਤ ਦੇ ਵਿਦਿਆਰਥੀਆਂ ਨੇ ਭਾਗ ਲਿਆ। ਇਸ ਦੌਰਾਨ ਵਿਦਿਆਰਥੀਆਂ ਨੇ ਦੇਸ਼ ਦੀ ਆਜ਼ਾਦੀ ਲਈ ਜਾਨਾਂ ਵਾਰਨ ਵਾਲੇ ਯੋਧਿਆਂ ਨੂੰ ਨਾਟਕ, ਕਵਿਤਾਵਾਂ, ਦੇਸ਼ ਭਗਤੀ ਦੇ ਗੀਤਾਂ ਅਤੇ ਭਾਸ਼ਨਾਂ ਰਾਹੀਂ ਸ਼ਰਧਾਂਜਲੀ ਭੇਟ ਕੀਤੀ।
ਅੰਮ੍ਰਿਤਸਰ, 14 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)-ਸ੍ਰੀ ਗੁਰੂ ਰਾਮਦਾਸ ਪਬਲਿਕ ਹਾਈ ਸਕੂਲ ਗੋਲਡਨ ਟੈਂਪਲ ਕਲੋਨੀ ਸੁਲਤਾਨਵਿੰਡ ਰੋਡ ਵਿਖੇ ਦੇਸ਼ ਦਾ 80ਵਾਂ ਆਜ਼ਾਦੀ ਦਿਵਸ ਮਨਾਇਆ, ਜਿਸ ’ਚ ਸਕੂਲ ਦੇ ਨਰਸਰੀ ਤੋਂ 10ਵੀਂ ਜਮਾਤ ਦੇ ਵਿਦਿਆਰਥੀਆਂ ਨੇ ਭਾਗ ਲਿਆ। ਇਸ ਦੌਰਾਨ ਵਿਦਿਆਰਥੀਆਂ ਨੇ ਦੇਸ਼ ਦੀ ਆਜ਼ਾਦੀ ਲਈ ਜਾਨਾਂ ਵਾਰਨ ਵਾਲੇ ਯੋਧਿਆਂ ਨੂੰ ਨਾਟਕ, ਕਵਿਤਾਵਾਂ, ਦੇਸ਼ ਭਗਤੀ ਦੇ ਗੀਤਾਂ ਅਤੇ ਭਾਸ਼ਨਾਂ ਰਾਹੀਂ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਪ੍ਰਿੰਸੀਪਲ ਪੂਜਾ ਸ਼ਰਮਾ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਬੱਚੇ ਦੇਸ਼ ਦਾ ਭਵਿੱਖ ਹਨ ਅਤੇ ਅਜਿਹੇ ਸਮਾਗਮ ਬੱਚਿਆਂ ਅੰਦਰ ਆਪਣੇ ਦੇਸ਼ ਅਤੇ ਆਪਣੀ ਮਿੱਟੀ ਨਾਲ ਮੋਹ ਪਿਆਰ ਪੈਦਾ ਕਰਦੇ ਹਨ। ਅੰਤ ’ਚ ਪ੍ਰਿੰਸੀਪਲ ਨੇ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਤੇ ਸਮੂਹ ਅਧਿਆਪਕਾਂ ਨੂੰ ਦੇਸ਼ ਦੇ 80ਵੇਂ ਆਜ਼ਾਦੀ ਦਿਵਸ ਦੀ ਵਧਾਈਆਂ ਦਿੱਤੀਆਂ ਗਈਆਂ।