ਪੰਜਗਰਾਈਂ ਨਿੱਝਰਾਂ ਵਿਖੇ ਕਾਂਗਰਸ ਤੇ ‘ਆਪ’ ਨੂੰ ਛੱਡ ਕੇ ਡੇਢ ਦਰਜਨ ਪਰਿਵਾਰ ਸ਼੍ਰੋਮਣੀ ਅਕਾਲੀ ਦਲ (ਬ) ’ਚ ਸ਼ਾਮਿਲ
ਹਲਕਾ ਇੰਚਾਰਜ ਜੋਧ ਸਿੰਘ ਸਮਰਾ ਵਲੋਂ ਅਕਾਲੀ ਦਲ ਵਿਚ ਸ਼ਾਮਿਲ ਹੋਣ ਵਾਲਿਆਂ ਨੂੰ ਕੀਤਾ ਸਨਮਾਨਿਤ
ਅਜਨਾਲਾ, 16 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)-ਸ਼੍ਰੋਮਣੀ ਅਕਾਲੀ ਦਲ ਵਲੋਂ 24 ਸਤੰਬਰ ਨੂੰ ਅਜਨਾਲਾ ਵਿਖੇ ਕਰਵਾਈ ਜਾ ਰਹੀ ‘ਪੰਜਾਬ ਬਚਾਓ ਯਾਤਰਾ’ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਕੌਮੀ ਮੀਤ ਪ੍ਰਧਾਨ ਤੇ ਹਲਕਾ ਇੰਚਾਰਜ ਜੋਧ ਸਿੰਘ ਸਮਰਾ ਵਲੋਂ ਅਜਨਾਲਾ ਸ਼ਹਿਰ ਨਾਲ ਲੱਗਦੇ ਪਿੰਡ ਪੰਜਗਰਾਈਂ ਨਿੱਝਰਾਂ ਵਿਖੇ ਪਹੁੰਚ ਕੇ ਸਮੂਹ ਨਗਰ ਵਾਸੀਆਂ ਨੂੰ 24 ਸਤੰਬਰ ਨੂੰ ਅਜਨਾਲਾ ਵਿਖੇ ਹੋਣ ਵਾਲੀ ‘ਪੰਜਾਬ ਬਚਾਓ ਰੈਲੀ’ ਵਿਚ ਵੱਡੀ ਗਿਣਤੀ ਵਿਚ ਪਹੁੰਚਣ ਦੀ ਅਪੀਲ ਕੀਤੀ । ਇਸ ਮੌਕੇ ਪਿੰਡ ਪੰਜਗਗਰਾਈਆਂ ਨਾਲ ਸੰਬੰਧਿਤ ਦਲਬੀਰ ਸਿੰਘ, ਨਰਿੰਦਰ ਸਿੰਘ, ਬਲਵਿੰਦਰ ਸਿੰਘ, ਰਾਜਬੀਰ ਸਿੰਘ, ਅੰਗਰੇਜ਼ ਸਿੰਘ, ਬਲਜੀਤ ਸਿੰਘ ਅਤੇ ਗੁਰਜੀਤ ਸਿੰਘ ਸਮੇਤ ਹੋਰਨਾਂ ਪਰਿਵਾਰਾਂ ਦੇ ਮੁਖੀਆਂ ਨੇ ਕਾਂਗਰਸ ਅਤੇ ਆਮ ਆਦਮੀ ਪਾਰਟੀ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋਣ ਦਾ ਐਲਾਨ ਕੀਤਾ ।
ਅਜਨਾਲਾ, 16 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)-ਸ਼੍ਰੋਮਣੀ ਅਕਾਲੀ ਦਲ ਵਲੋਂ 24 ਸਤੰਬਰ ਨੂੰ ਅਜਨਾਲਾ ਵਿਖੇ ਕਰਵਾਈ ਜਾ ਰਹੀ ‘ਪੰਜਾਬ ਬਚਾਓ ਯਾਤਰਾ’ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਕੌਮੀ ਮੀਤ ਪ੍ਰਧਾਨ ਤੇ ਹਲਕਾ ਇੰਚਾਰਜ ਜੋਧ ਸਿੰਘ ਸਮਰਾ ਵਲੋਂ ਅਜਨਾਲਾ ਸ਼ਹਿਰ ਨਾਲ ਲੱਗਦੇ ਪਿੰਡ ਪੰਜਗਰਾਈਂ ਨਿੱਝਰਾਂ ਵਿਖੇ ਪਹੁੰਚ ਕੇ ਸਮੂਹ ਨਗਰ ਵਾਸੀਆਂ ਨੂੰ 24 ਸਤੰਬਰ ਨੂੰ ਅਜਨਾਲਾ ਵਿਖੇ ਹੋਣ ਵਾਲੀ ‘ਪੰਜਾਬ ਬਚਾਓ ਰੈਲੀ’ ਵਿਚ ਵੱਡੀ ਗਿਣਤੀ ਵਿਚ ਪਹੁੰਚਣ ਦੀ ਅਪੀਲ ਕੀਤੀ । ਇਸ ਮੌਕੇ ਪਿੰਡ ਪੰਜਗਗਰਾਈਆਂ ਨਾਲ ਸੰਬੰਧਿਤ ਦਲਬੀਰ ਸਿੰਘ, ਨਰਿੰਦਰ ਸਿੰਘ, ਬਲਵਿੰਦਰ ਸਿੰਘ, ਰਾਜਬੀਰ ਸਿੰਘ, ਅੰਗਰੇਜ਼ ਸਿੰਘ, ਬਲਜੀਤ ਸਿੰਘ ਅਤੇ ਗੁਰਜੀਤ ਸਿੰਘ ਸਮੇਤ ਹੋਰਨਾਂ ਪਰਿਵਾਰਾਂ ਦੇ ਮੁਖੀਆਂ ਨੇ ਕਾਂਗਰਸ ਅਤੇ ਆਮ ਆਦਮੀ ਪਾਰਟੀ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋਣ ਦਾ ਐਲਾਨ ਕੀਤਾ । ਇਸ ਮੌਕੇ ਹਲਕਾ ਇੰਚਾਰਜ ਜੋਧ ਸਿੰਘ ਸਮਰਾ ਨੇ ਉਕਤ ਵਿਅਕਤੀਆਂ ਨੂੰ ਪਾਰਟੀ ਵਿਚ ਸ਼ਾਮਿਲ ਕਰਦਿਆਂ ਉਨ੍ਹਾਂ ਦਾ ਸਵਾਗਤ ਕੀਤਾ। ਜੋਧ ਸਿੰਘ ਸਮਰਾ ਨੇ ਕਿਹਾ ਕਿ ਬਰਨਾਲਾ ਵਿਖੇ 24 ਸਤੰਬਰ ਦੀ ‘ਪੰਜਾਬ ਬਚਾਓ ਯਾਤਰਾ’ ਪੰਜਾਬ ਦੇ ਹੱਕਾਂ, ਪੰਜਾਬ ਦੀ ਤਰੱਕੀ ਅਤੇ ਪੰਜਾਬ ਦੀ ਆਵਾਜ਼ ਨੂੰ ਹੋਰ ਮਜ਼ਬੂਤੀ ਨਾਲ ਉਠਾਉਣ ਲਈ ਇੱਕ ਮਹੱਤਵਪੂਰਨ ਕਦਮ ਹੈ । ਇਸ ਮੌਕੇ ਲਖਵਿੰਦਰ ਸਿੰਘ, ਸਤਨਾਮ ਸਿੰਘ, ਸ਼ਮਸ਼ੇਰ ਸਿੰਘ, ਦਵਿੰਦਰ ਸਿੰਘ, ਰੇਸ਼ਮ ਸਿੰਘ, ਗੁਰਜੀਤ ਸਿੰਘ, ਜਸਵਿੰਦਰ ਸਿੰਘ, ਤੇਜਪ੍ਰਤਾਪ ਸਿੰਘ, ਬਲਕਾਰ ਸਿੰਘ, ਕਮਲਜੀਤ ਸਿੰਘ, ਮਨਮੋਹਨ ਸਿੰਘ ਅਤੇ ਨਸੀਬ ਸਿੰਘ ਆਦਿ ਹਾਜ਼ਰ ਸਨ।